ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 9 ਵਜੇ
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਅੱਜ 9 ਮਾਰਚ, ਦਿਨ ਸ਼ਨਿੱਚਰਵਾਰ ਨੂੰ ‘ਐੱਮਐੱਸਜੀ’ ਗੁਰੂਮੰਤਰ ਭੰਡਾਰਾ ਸ਼ਾਹ ਮਸਤਾਨ ਸ਼ਾਹ ਸਤਿਨਾਮ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ, ਡੇਰਾ ਸੱਚਾ ਸੌਦਾ ਤੇ ਸ਼ਾਹ ਸਤਿਨਾਮ ਸ਼ਾਹ ਮਸਤਾਨ ਜੀ ਧਾਮ ਡੇਰਾ ਸੱਚਾ ਸੌਦਾ, ਸਰਸਾ ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਨਾਲ ਵਿਦੇਸ਼ਾਂ ’ਚ ਵੀ ਧੂਮ-ਧਾਮ ਨਾਲ ਮਨਾ ਰਹੀ ਹੈ। ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 9 ਵਜੇ ਹੈ। ਪਵਿੱਤਰ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਇਸ ਸ਼ੁਭ ਮੌਕੇ ’ਤੇ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ (ਉੱਤਰ-ਪ੍ਰਦੇਸ਼) ’ਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਨਲਾਈਨ ਰੂਹਾਨੀ ਸਤਿਸੰਗ ਫਰਮਾਉਣਗੇ। ਇਸ ਮੌਕੇ ’ਤੇ ‘ਡੈਪਥ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਾ ਤੇ ਬੁਰਾਈਆਂ ਵੀ ਛਡਵਾਈਆਂ ਜਾਣਗੀਆਂ। ਪਵਿੱਤਰ ਭੰਡਾਰੇ ਨੂੰ ਲੈ ਕੇ ਵੱਖ-ਵੱਖ ਸਮਿਤੀਆਂ ਦੇ ਸੇਵਾਦਾਰਾਂ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। (MSG Bhandara)
ਰੂਸ ਦੀ ਫੌਜ ’ਚ ਡਕਾਲਾ ਦੇ ਨੌਜਵਾਨ ਨੂੰ ਵੀ ਕਰਵਾਇਆ ਧੱਕੇ ਨਾਲ ਭਰਤੀ
ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਨੇ 25 ਮਾਰਚ 1973 ਨੂੰ ਨਾਮ-ਸ਼ਬਦ (ਗੁਰੂਮੰਤਰ) ਦੀ ਅਨਮੋਲ ਦਾਤ ਬਖਸ਼ੀ ਸੀ। ਇਸ ਤਰ੍ਹਾ ਪੂਜਨੀਕ ਸ਼ਾਹ ਮਸਤਾਨਾ ਜੀ ਮਹਾਰਾਜ ਅਤੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਵੀ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ।