ਸਾਡੇ ਨਾਲ ਸ਼ਾਮਲ

Follow us

11.9 C
Chandigarh
Saturday, January 31, 2026
More
    Home Breaking News Dera Sacha Sa...

    Dera Sacha Sauda : ਪਵਿੱਤਰ ਭੰਡਾਰੇ ’ਤੇ ਸ਼ਾਹ ਸਤਨਾਮ ਸ਼ਾਹ ਮਸਤਾਨ ਜੀ ਧਾਮ ‘ਚ ਲੱਗੀਆਂ ਰੌਣਕਾਂ, ਧੂਮ-ਧਾਮ ਨਾਲ ਮਨਾਇਆ ਭੰਡਾਰਾ, ਵੇਖੋ…

    MSG Gurumantra Bhandara ਸਰਸਾ। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਸ਼ਨਿੱਚਰਵਾਰ ਨੂੰ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ, ਉੱਤਰਾਖੰਡ ਸਮੇਤ ਦੇਸ਼-ਵਿਦੇਸ਼ ’ਚ ਪਵਿੱਤਰ ਐਮਐਸਜੀ ਗੁਰੂਮੰਤਰ ਭੰਡਾਰਾ ਧੂਮ-ਧਾਮ ਨਾਲ ਮਨਾਇਆ। ਇਸ ਮੌਕੇ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ ਤੋਂ ਆਨਲਾਈਨ ਸਤਿਸੰਗ ਫਰਮਾਇਆ। ਇਸ ਮੌਕੇ ਡੈਪਥ ਮੁਹਿੰਮ ਤਹਿਤ ਹਜ਼ਾਰਾਂ ਲੋਕਾਂ ਨੇ ਨਸ਼ਾ ਅਤੇ ਬੁਰਾਈਆਂ ਛੱਡੀਆਂ। MSG Gurumantra Bhandara

    MSG Gurumantra Bhandara

    ਪਵਿੱਤਰ ਭੰਡਾਰੇ ਦੀ ਸ਼ੁਰੂਆਤ ਸਾਧ-ਸੰਗਤ ਵੱਲੋਂ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਵਧਾਈਆਂ ਦਿੰਦਿਆਂ ਪਵਿੱਤਰ ਨਾਅਰਾ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਨਾਲ ਹੋਈ। ਇਸ ਤੋਂ ਬਾਅਦ ਕਵੀਰਾਜਾਂ ਨੇ ਭਗਤੀਮਈ ਭਜਨਾਂ ਨਾਲ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਦੇਸ਼-ਵਿਦੇਸ਼ ’ਚ ਵੱਖ-ਵੱਖ ਪੰਡਾਲਾਂ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ। ਪੰਡਾਲਾਂ ’ਚ ਉਮਡ਼ੀ ਸਾਧ-ਸੰਗਤ ਨੇ ਸਤਿਗੁਰੂ ਪ੍ਰਤੀ ਪ੍ਰੇਮ ਦਾ ਅਨੋਖਾ ਨਜ਼ਾਰਾ ਪੇਸ਼ ਕੀਤਾ। MSG Gurumantra Bhandara

    MSG Gurumantra Bhandara

    ਇਸ ਦੌਰਾਨ ਸਾਧ-ਸਗੰਤ ਨੇ ਵੱਡੀਆਂ-ਵੱਡੀਆਂ ਸਕਰੀਨਾਂ ਰਾਹੀਂ ਇਕਾਗਰਤਾ ਨਾਲ ਪੂਜਨੀਕ ਗੁਰੂ ਜੀ ਦੇ ਅਨਮੋਲ ਬਚਨਾਂ ਨੂੰ ਸਰਵਣ ਕੀਤਾ। ਪਵਿੱਤਰ ਭੰਡਾਰੇ ਦੀ ਸਮਾਪਤੀ ’ਤੇ ਸਾਧ-ਸੰਗਤ ਨੂੰ ਹਜ਼ਾਰਾਂ ਸੇਵਾਦਾਰਾਂ ਨੇ ਕੁਝ ਮਿੰਟਾਂ ਵਿੱਚ ਹੀ ਲੰਗਰ, ਭੋਜਨ ਅਤੇ ਪ੍ਰਸਾਦ ਵੰਡਿਆ ਗਿਆ।

    ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਨੇ 25 ਮਾਰਚ 1973 ਨੂੰ ਨਾਮ-ਸ਼ਬਦ (ਗੁਰੂਮੰਤਰ) ਦੀ ਅਨਮੋਲ ਦਾਤ ਬਖਸ਼ੀ ਸੀ। ਇਸੇ ਤਰ੍ਹਾ ਪੂਜਨੀਕ ਸ਼ਾਹ ਮਸਤਾਨਾ ਜੀ ਮਹਾਰਾਜ ਅਤੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਵੀ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ।

    LEAVE A REPLY

    Please enter your comment!
    Please enter your name here