ਚੰਡੀਗੜ੍ਹ। ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਸਹੂੰ ਚੁੱਕਣ ਤੋਂ ਪਹਿਲਾਂ ਨਾਇਬ ਸਿੰਘ ਸੈਨੀ ਨੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਦਿਲਚਸਪ ਗੰਲ ਇਹ ਰਹੀ ਕਿ ਜੇਜੇਪੀ ਦੇ ਵੀ ਚਾਰ ਵਿਧਾਂਇਕ ਦੇਵੇਂਦਰ ਬਬਲੀ, ਈਸ਼ਵਰ ਸਿੰਘ, ਜੋਗੀਰਾਮ ਤੇ ਰਾਮ ਨਿਵਾਸ ਸਹੂੰ ਚੁੱਕ ਸਮਾਰੋਹ ’ਚ ਸ਼ਾਮਲ ਹੋਏ। (Haryana New CM)
https://www.youtube.com/live/Z5xeOKrk9ZM?si=RE1v7ObbX9z1cOdp
ਨਾਇਬ ਸਿੰਘ ਸੈਨੀ ਨੂੰ ਮੰਗਲਵਾਰ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਬਾਅਦ ’ਚ ਉਨ੍ਹਾਂ ਨੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਭਾਜਪਾ ਨੇ ਮੰਗਲਵਾਰ ਨੂੰ ਹਰਿਆਣਾ ’ਚ ਆਪਣੇ ਫ਼ੈਸਲੇ ਨਾਲ ਸਭ ਨੂੰ ਹੈਰਾਨ ਕਰ ਦਿੱਤਾ। ਮਨੋਹਰ ਲਾਲ ਖੱਟਰ ਸਮੇਤ ਸਾਰੇ ਮੰਤਰੀਆਂ ਨੇ ਅਸਤੀਫ਼ਾ ਦੇ ਦਿੱਤਾ। ਇਸ ਤਰ੍ਹਾਂ ਸੂਬੇ ’ਚ ਜੇਜੇਪੀ ਦੇ ਨਾਲ ਬੀਜੇਪੀ ਦਾ ਗਠਜੋੜ ਲੋਕ ਸਭਾ ਚੋਣਾਂ ਤੋਂ ਪਹਿਲਾਂ ਟੁੱਟ ਗਿਆ। (Haryana New CM)
Also Read : ਵੱਖਰੀ ਪਹਿਚਾਣ ਰੱਖਣ ਵਾਲੇ ਮੰਤਰੀ ਡਾ. ਬਲਜੀਤ ਕੌਰ ਦੀ ਇੱਕ ਹੋਰ ਨਿਵੇਕਲੀ ਪਹਿਲ