ਆਗਾਮੀ ਆਮ ਚੋਣਾਂ ਨੂੰ ਪਾਰਦਰਸੀ ਤੇ ਨਿਰਪੱਖ ਤਰੀਕੇ ਕਰਵਾਉਣ ਦੇ ਮੰਤਵ ਨਾਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ | Police Officers
ਲੁਧਿਆਣਾ (ਜਸਵੀਰ ਸਿੰਘ ਗਹਿਲ)। ਆਗਾਮੀ ਆਮ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਵਿਖੇ ਪੁਲਿਸ ਵਿਭਾਗ ਦੇ ਆਲਾ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ’ਚ ਆਈ.ਜੀ. ਤੇ ਡੀ.ਜੀ. ਰੈੱਕ ਦੇ ਅਫ਼ਸਰਾਂ ਤੋਂ ਇਲਾਵਾ ਸੂਬੇ ਦੇ ਸਮੂਹ ਜ਼ਿਲਿ੍ਹਆਂ ਦੇ ਜ਼ਿਲ੍ਹਾ ਪੁਲਿਸ ਮੁਖੀ ਤੇ ਪੁਲਿਸ ਕਮਿਸ਼ਨਰ ਸ਼ਾਮਲ ਹੋਏ। (Police Officers)
ਮੀਟਿੰਗ ਦੌਰਾਨ ਸੀਐੱਮ ਭਗਵੰਤ ਸਿੰਘ ਮਾਨ ਨੇ ਹਾਜਰੀਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਦੌਰਾਨ ਸੂਬੇ ਅੰਦਰ ਨਾ ਸਿਰਫ਼ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ ਸਗੋਂ ਸਮਾਜ ਵਿਰੋਧੀ ਅਨਸਰਾਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਕਿਉਕਿ ਚੋਣਾਂ ਦੇ ਦੌਰਾਨ ਅਕਸਰ ਸਰਾਰਤੀ ਅਨਸਰ ਆਪਣੇ ਮਾੜੇ ਮਨਸੂਬਿਆਂ ਨੂੰ ਅੰਜਾਮ ਦਿੰਦੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਚੋਣਾਂ ਦੇ ਮੱਦੇਨਜਰ ਪੰਜਾਬ ਅੰਦਰ ਬਾਹਰੀ ਸੁਰੱਖਿਆ ਕਰਮੀ ਵੀ ਨਾਕਿਆਂ ’ਤੇ ਤਾਇਨਾਤ ਰਹਿਣਗੇ। (Police Officers)
ਇਸ ਲਈ ਚੈਕਿੰਗ ਦੌਰਾਨ ਇਸ ਗੱਲ ਦਾ ਵੀ ਧਿਆਨ ਰੱਖਿਆ ਜਾਵੇ ਕਿ ਕਿਸੇ ਦੀ ਧਾਰਮਿਕ ਆਸਥਾ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਨਾ ਪੁੱਜੇ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦੇ ਦੌਰਾਨ ਨਸ਼ੇ ਦੀ ਰਿਕਵਰੀ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਵਿੱਚ ਬੈੱਕਫੁੱਟ ’ਤੇ ਜਾਂਦੇ ਹੋਏ ਬਾਰੀਕੀ ਨਾਲ ਜਾਂਚ- ਪੜਤਾਲ ਕੀਤੀ ਜਾਵੇ। ਕਿਉਂਕਿ ਵੱਡੀ ਮਛਲੀਆਂ ਚੋਣਾਂ ਦੇ ਦੌਰਾਨ ਨਸ਼ੇ ਦੀ ਸਮਗÇਲੰਗ ਕਰਨ ਦੀ ਕੋਸ਼ਿਸ ਜਰੂਰ ਕਰਨਗੀਆਂ।
Also Read : ਸ਼ਾਰਟ ਸਰਕਟ ਹੋਣ ਕਾਰਨ ਲੱਗੀ ਅੱਗ, ਸਟੂਡੀਓ ’ਚ ਸੁੱਤੀ ਪਈ ਲੜਕੀ ਦੀ ਮੌਤ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਹਮੇਸਾ ਹੀ ਨਸ਼ੇ ਦੇ ਮਾਮਲੇ ਵਿੱਚ ਵੱਡੀਆਂ ਮੱਛਲੀਆਂ ਨੂੰ ਕਾਬੂ ਕਰਨ ਦੀ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਨਿਰਪੱਖ ਤੇ ਸਾਂਤੀਪੂਰਨ ਹੋਣੀਆਂ ਚਾਹੀਦੀਆਂ ਹਨ। ਇਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਪੂਰੀ ਤਰ੍ਹਾਂ ਧਿਆਨ ਵਿੱਚ ਰੱਖਿਆ ਜਾਵੇ।