ਰਾਜਪਾਲ ਵੱਲੋਂ ਔਰਤਾਂ, ਸਮਾਜ ਦੇ ਦੱਬੇ ਕੁਚਲੇ ਵਰਗਾਂ ਦੀ ਸਿੱਖਿਆ ਤੇ ਵਿਕਾਸ ਲਈ ਕੰਮ ਕਰਨ ਦਾ ਸੱਦਾ
- ਪੀਐੱਮ ਸੂਰਜ ਪੋਰਟਲ ਦੀ ਸ਼ੁਰੂਆਤ ਮੌਕੇ ਜੈਨਸਿਸ ਕਾਲਜ ਵਿੱਚ ਹੋਏ ਸਮਾਗਮ ਵਿੱਚ ਕੀਤੀ ਸ਼ਿਰਕਤ
(ਸਤਪਾਲ ਥਿੰਦ) ਫ਼ਿਰੋਜ਼ਪੁਰ। ਪ੍ਰਧਾਨ ਮੰਤਰੀ-ਸੂਰਜ ਆਊਟਰੀਚ ਪ੍ਰੋਗਰਾਮ ਤਹਿਤ ਸਥਾਨਕ ਜੈਨਸਿਸ ਡੈਂਟਲ ਕਾਲਜ ਵਿਖੇ ਸਮਾਗਮ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਰਾਜਪਾਲ ਅਤੇ ਐਡਮਿਨੀਸਟਰੇਟਰ ਯੂ.ਟੀ. ਚੰਡੀਗੜ੍ਹ ਬਨਵਾਰੀ ਲਾਲ ਪੁਰੋਹਿਤ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਲੀ ਤੋਂ ਇਸ ਆਨਲਾਈਨ ਸਮਾਗਮ ਵਿੱਚ ਸੂਰਜ ਰਾਸ਼ਟਰੀ ਪੋਰਟਲ ਨੂੰ ਲਾਂਚ ਕੀਤਾ ਗਿਆ। PM Surya Portal
ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੁਆਰਾ ਕਰਵਾਏ ਪ੍ਰਧਾਨ ਮੰਤਰੀ ਸੂਰਜ ਪ੍ਰੋਗਰਾਮ ਤਹਿਤ ਅਨੁਸੂਚਿਤ ਤੇ ਹੋਰ ਪਿੱਛੜੇ ਵਰਗ ਦੇ ਨਵੇਂ ਕਰਜ਼ਾ ਧਾਰਕਾਂ ਵਜੋਂ ਦੇਸ਼ ਭਰ ਦੇ 510 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਸ ਪ੍ਰੋਗਰਾਮ ਤਹਿਤ 1 ਲੱਖ ਤੋਂ ਵੱਧ ਉਭਰਦੇ ਉਦਮੀਆਂ ਅਤੇ ਯੋਗ ਲਾਭਪਾਤਰੀਆਂ ਨੂੰ 3.5 ਫੀਸਦੀ ਤੋਂ 9 ਫੀਸਦੀ ਵਾਜਬ ਵਿਆਜ ਦਰਾਂ ’ਤੇ ਕਰਜ਼ਾ ਮਨਜ਼ੂਰ ਕੀਤਾ ਗਿਆ ਜੋ ਕਿ ਉਨ੍ਹਾਂ ਲਈ ਸਵੈ-ਰੁਜ਼ਗਾਰ, ਆਪਣਾ ਕਾਰੋਬਾਰ ਸ਼ੁਰੂ ਕਰ ਕੇ ਵਿਕਿਸਤ ਭਾਰਤ ਵਿੱਚ ਯੋਗਦਾਨ ਦੇਣ ਲਈ ਲਾਭਦਾਇਕ ਹੋਵੇਗਾ। PM Surya Portal
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ : ਭਾਜਪਾ ਨੇ ਦੂਜੀ ਸੂਚੀ ਕੀਤੀ ਜਾਰੀ, ਸਰਸਾ ਤੋਂ ਅਸ਼ੋਕ ਤੰਵਰ ਨੂੰ ਬਣਾਇਆ ਉਮੀਦਵਾਰ
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਦੇਸ਼ ਭਰ ਦੇ ਸਫਾਈ ਕਰਮਚਾਰੀ/ਮਿੱਤਰ ਜੋ ਕਿ ਸਾਡੇ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਹਨ, ਉਨ੍ਹਾਂ ਦੇ ਸਸ਼ਕਤੀਕਰਨ ਲਈ ਸਫਾਈ ਮਿੱਤਰਾਂ ਨੂੰ ਆਯੂਸ਼ਮਾਨ ਹੈਲਥ ਕਾਰਡ ਵੰਡੇ ਗਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਔਰਤਾਂ ਅਤੇ ਸਮਾਜ ਦੇ ਦੱਬੇ ਕੁਚਲੇ ਵਰਗਾਂ ਦੀ ਸਿੱਖਿਆ ਤੇ ਵਿਕਾਸ ਲਈ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਪੱਛੜੇ ਸਮੂਹਾਂ ਦੇ ਲਾਭਪਾਤਰੀਆਂ ਨੂੰ ਬੈਂਕਾਂ, ਐੱਨਬੀਐੱਫ਼ਸੀ-ਐੱਮਐੱਫ਼ਆਈ ਅਤੇ ਹੋਰ ਸੰਸਥਾਵਾਂ ਦੁਆਰਾ ਸੁਵਿਧਾਜਨਕ, ਰਿਆਇਤੀ ਕਰਜ਼ਾ ਪ੍ਰਦਾਨ ਕਰਨਾ ਹੈ। PM Surya Portal
ਇਸ ਮੌਕੇ ਲਾਭਪਾਤਰੀਆਂ ਨੂੰ ਕੰਮਕਾਜ ਦੌਰਾਨ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਪੀ.ਪੀ.ਈ ਕਿੱਟਾਂ ਅਤੇ ਸੈਕਸ਼ਨ ਲੈਟਰ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ, ਐਸ.ਐਸ.ਪੀ. ਸੌਮਿਆ ਮਿਸ਼ਰਾ, ਅਨੁਮੀਤ ਸਿੰਘ ਹੀਰਾ ਸੋਢੀ, ਅਮਿਤ ਭਾਟੀਆ ਐਨ.ਐਸ.ਐਫ.ਡੀ.ਸੀ. ਨੋਡਲ ਅਫਸਰ ਜ਼ਿਲ੍ਹਾ ਫ਼ਿਰੋਜ਼ਪੁਰ, ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਫਿਰੋਜ਼ਪੁਰ ਚਾਰੂਮਿਤਾ, ਸਹਾਇਕ ਕਮਿਸ਼ਨਰ ਸੂਰਜ, ਡੀ.ਡੀ.ਪੀ.ਓ. ਜਸਵੰਤ ਸਿੰਘ ਬੜੈਚ, ਐਲ.ਡੀ.ਐਮ. ਮੈਡਮ ਗੀਤਾ ਮਹਿਤਾ, ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ ਆਦਿ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ। PM Surya Portal