ਲੋਕਾਂ ਦੀ ਸੇਵਾ ਮੇਰਾ ਮੁੱਖ ਮੰਤਵ : ਧਾਲੀਵਾਲ
(ਰਾਜਨ ਮਾਨ) ਅੰਮ੍ਰਿਤਸਰ। ਲੋਕ ਸਭਾ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰੰਤ ਉਹ ਦੁਰਗਿਆਣਾ ਮੰਦਰ ਅਤੇ ਰਾਮਤੀਰਥ ਵਿਖੇ ਵਾਲਮੀਕਿ ਤੀਰਥ ’ਤੇ ਵੀ ਮੱਥਾ ਟੇਕਣ ਗਏ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਧਾਲੀਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਉਹਨਾਂ ਨੂੰ ਹੁਣ ਨਵੀਂ ਜਿੰਮੇਵਾਰੀ ਸੌਂਪੀ ਗਈ ਹੈ ਅਤੇ ਉਹ ਸਭ ਤੋਂ ਪਹਿਲਾਂ ਵਾਹਿਗੁਰੂ ਤੋਂ ਅਸ਼ੀਰਵਾਦ ਲੈਣ ਲਈ ਇੱਥੇ ਆਏ ਹਨ ਕਿ ਜੋ ਜ਼ਿੰਮੇਵਾਰੀ ਵਾਹਿਗੁਰੂ ਨੇ ਉਹਨਾਂ ਨੂੰ ਸੌਂਪੀ ਹੈ ਉਹ ਇਮਾਨਦਾਰੀ ਨਾਲ ਨਿਭਾਉਣ ਲਈ ਤਾਕਤ ਬਖਸ਼ੇ। Amritsar News
ਉਹਨਾਂ ਕਿਹਾ ਕਿ ਕੈਬਨਿਟ ਮੰਤਰੀ ਰਹਿੰਦੇ ਉਹਨਾਂ ਨੇ ਹਲਕੇ ਅਤੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਦੋ ਸਾਲਾਂ ਵਿਚ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਕੰਮਾਂ ਨੂੰ ਵੇਖਦੇ ਹੀ ਪਾਰਟੀ ਨੇ ਉਹਨਾਂ ਨੂੰ ਨਵੀਂ ਜਿੰਮੇਵਾਰੀ ਸੌਂਪੀ ਹੈ ਅਤੇ ਉਹ ਇਸ ਨੂੰ ਤਨਦੇਹੀ ਨਾਲ ਨਿਭਾਉਣਗੇ।
ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤਾ ਘਨੌਰ ਵਾਸੀਆਂ ਨੂੰ ਤੋਹਫਾ
ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਜੀ ਦਾ ਤੇਰਾ ਜ਼ੀਰੋ ਦਾ ਸੁਫਨਾ ਸਾਕਾਰ ਕਰਨ ਦਾ ਮਨ ਬਣਾਇਆ ਹੋਇਆ ਹੈ। ਉਹਨਾਂ ਕਿਹਾ ਕਿ ਅੰਮ੍ਰਿਤਸਰ ਪਾਰਲੀਮੈਂਟ ਹਲਕੇ ਤੋਂ ਕਈ ਵੱਡੇ ਲੀਡਰ ਚੋਣਾਂ ਜਿੱਤ ਕੇ ਪਾਰਲੀਮੈਂਟ ਵਿੱਚ ਜਾਂਦੇ ਰਹੇ ਪਰ ਹਲਕੇ ਦੀ ਕਿਸੇ ਨੇ ਸਾਰ ਨਹੀਂ ਲਈ। ਉਹਨਾਂ ਕਿਹਾ ਕਿ ਪਿਛਲੇ ਦੱਸ ਸਾਲ ਤੋਂ ਭਾਜਪਾ ਸੱਤਾ ’ਤੇ ਕਾਬਜ਼ ਹੈ ਉਸਨੇ ਪੰਜਾਬ ਨੂੰ ਕੁਝ ਦੇਣ ਦੀ ਬਜਾਏ ਸਿਰਫ ਧੱਕਾ ਕੀਤਾ ਹੈ। ਉਹਨਾਂ ਕਿਹਾ ਉਹਨਾਂ ਦਾ ਵਿਧਾਨ ਸਭਾ ਹਲਕਾ ਸਰਹੱਦੀ ਹੋਣ ਕਰਕੇ ਉਹ ਸਰਹੱਦੀ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਭਲੀਭਾਂਤ ਜਾਣਦੇ ਹਨ ਅਤੇ ਇਹਨਾਂ ਦੇ ਹੱਲ ਲਈ ਉਹ ਕੋਈ ਕਸਰ ਨਹੀਂ ਛੱਡਣਗੇ। Amritsar News