ਲੋਕ ਸਭਾ ਚੋਣਾਂ ਦਾ ਐਲਾਨ, ਲਾਈਵ ਦੇਖੋ ਹੋ ਰਹੀ ਐ ਕਾਨਫਰੰਸ | Lok Sabha Elections
ਨਵੀਂ ਦਿੱਲੀ। ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੁੱਖ ਇਲੈਕਸ਼ਨ ਕਮਿਸ਼ਨਰ ਪ੍ਰੈੱਸ ਨੂੰ ਸੰਬੋਧਨ ਕਰ ਰਹੇ ਹਨ। ਤੁਸੀਂ ਇਲੈਕਸ਼ਨ ਕਮਿਸ਼ਨ ਦਾ ਲਾਈਵ ਪ੍ਰਸਾਰਣ ਇਸ ਲਿੰਕ ‘ਤੇ ਜਾ ਕੇ ਦੇਖੇ ਸਕਦੇ ਹੋ…
ਦੇਸ਼ ਵਿੱਚ ਪਹਿਲੀ ਵਾਰ 1.82 ਕਰੋੜ ਲੋਕ ਵੋਟਿੰਗ ਕਰਨਗੇ : ਸੀਈਸੀ ਰਾਜੀਵ ਕੁਮਾਰ
ਭਾਰਤ ਚੋਣ ਕਮਿਸ਼ਨ ਨੇ ਪੇਸ਼ ਕੀਤਾ ਡਾਟਾ
- ਕੁੱਲ ਵੋਟਰ : 96.8 ਕਰੋੜ
- ਪੁਰਸ਼ : 49.7 ਕਰੋੜ
- ਮਹਿਲਾ : 47.1 ਕਰੋੜ
- 85 ਸਾਲ ਤੋਂ ਉੱਪਰ – 82 ਲੱਖ
- 18 ਤੋਂ 19 ਸਾਲ ਤੱਕ ਦੇ ਵੋਟਰ 1.8 ਕਰੋੜ
ਪੰਜਾਬ ‘ਚ ਲੋਕ ਸਭਾ ਚੋਣਾਂ 1 ਜੂਨ ਨੂੰ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ 1 ਜੂਨ ਨੂੰ ਪੈਣਗੀਆਂ। ਇਸ ਸਾਲ ਚੋਣਾਂ 7 ਗੇੜਾਂ ‘ਚ ਹੋਣ ਜਾ ਰਹੀਆਂ ਹਨ। ਪੰਜਾਬ ‘ਚ ਆਖਿਰੀ ਗੇੜ ‘ਚ ਵੋਟਾਂ ਪੈਣਗੀਆਂ। ਜਦਕਿ ਇਨ੍ਹਾਂ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।
4 ਜੂਨ ਨੂੰ ਆਉਣਗੇ ਲੋਕ ਸਭਾ ਚੋਣਾਂ ਦੇ ਨਤੀਜੇ
ਮੁੱਖ ਚੋਣ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਮੁਤਾਬਕ ਲੋਕ ਸਭਾ ਚੋਣਾਂ ਸੱਤ ਪੜਾਵਾਂ ’ਚ ਹੋਣਗੀਆਂ। ਚੋਣ ਨਤੀਜੇ 4 ਜੂਨ ਨੂੰ ਆਉਣਗੇ। ਪਹਿਲੇ ਪੜਾਅ ਦੀ ਵੋਟਿੰਗ 19 ਅਪਰੈਲ 2024 ਨੂੰ ਹੋਵੇਗੀ।
ਪੂਰੇ ਦੇਸ਼ ’ਚ ਪਹਿਲੀ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਪਾ ਸਕਣਗੇ ਘਰ ਬੈਠੇ ਹੀ ਵੋਟ
ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਪੂਰੇ ਦੇਸ਼ ’ਚ ਪਹਿਲੀ ਵਾਰ ਅਜਿਹਾ ਸਿਸਟਮ ਲਾਗੂ ਹੋਣ ਜਾ ਰਿਹਾ ਹੈ। ਫਾਰਮ 12ਡੀ ਉਨ੍ਹਾਂ ਵੋਟਰਾਂ ਨੂੰ ਦਿੱਤਾ ਜਾਵੇਗਾ ਜੋ 85 ਸਾਲ ਤੋਂ ਵੱਧ ਉਮਰ ਦੇ ਹਨ ਜਾਂ 40 ਪ੍ਰਤੀਸ਼ਤ ਤੋਂ ਵੱਧ ਅਪਾਹਜ ਹਨ। ਜੇਕਰ ਉਹ ਪੋਲਿੰਗ ਸਟੇਸ਼ਨ ਨਹੀਂ ਜਾਣਾ ਚਾਹੁੰਦੇ ਤਾਂ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਦੀ ਵੋਟ ਦਰਜ ਕਰਵਾਈ ਜਾਵੇਗੀ। ਇਸ ਦੇ ਲਈ ਅਸੀਂ ਚੋਣ ਡਿਊਟੀ ’ਤੇ ਲੱਗੇ ਰਮਚਾਰੀਆਂ ਨੂੰ ਸਿਖਲਾਈ ਦਿੱਤੀ ਹੈ।