ਈਡੀ ਨੇ ਮੋਹਾਲੀ ਕੋਰਟ ‘ਚ ਕੀਤਾ ਕੇਸ (Sadhu Singh Dharamsot )
ਮੋਹਾਲੀ (ਐੱਮ ਕੇ ਸ਼ਾਇਨਾ)। ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਤੋਂ ਵਧ ਗਈਆਂ ਹਨ। ਈਡੀ ਨੇ ਧਰਮਸੋਤ ਖ਼ਿਲਾਫ਼ ਮੋਹਾਲੀ ਅਦਾਲਤ ਵਿੱਚ ਮਨੀ ਲਾਂਡਰਿੰਗ ਦਾ ਕੇਸ ਦਾਇਰ ਕੀਤਾ ਹੈ। ਦੋ ਦਿਨ ਪਹਿਲਾਂ ਹੀ ਈਡੀ ਨੇ ਧਰਮਸੋਤ ਅਤੇ ਉਸ ਦੇ ਪੁੱਤਰ ਦੀ ਕਰੀਬ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ। ਇਸ ਸਬੰਧੀ ਅਦਾਲਤ ਜਲਦੀ ਹੀ ਆਪਣਾ ਫੈਸਲਾ ਸੁਣਾਏਗੀ। ਧਰਮਸੋਤ 1 ਮਾਰਚ 2016 ਤੋਂ 31 ਮਾਰਚ 2022 ਤੱਕ ਪੰਜਾਬ ਦੇ ਜੰਗਲਾਤ ਮੰਤਰੀ ਰਹੇ ਸਨ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਸਾਬਕਾ ਮੰਤਰੀ ਧਰਮਸੋਤ ਨੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। Sadhu Singh Dharamsot
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਧਰਮਸੋਤ ਦੀ ਜਾਇਦਾਦ ਜ਼ਬਤ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਸੀ। ਈਡੀ ਜਲੰਧਰ ਨੇ ਇਹ ਕਾਰਵਾਈ ਕੀਤੀ ਸੀ। ਕੁਰਕੀ ਵਿੱਚ ਚਾਰ ਅਚੱਲ ਜਾਇਦਾਦਾਂ ਸ਼ਾਮਲ ਕੀਤੀਆਂ ਗਈਆਂ ਸਨ। ਇਨ੍ਹਾਂ ਵਿੱਚ ਦੋ ਰਿਹਾਇਸ਼ੀ ਪਲਾਟ, ਇੱਕ ਰਿਹਾਇਸ਼ੀ ਮਕਾਨ ਅਤੇ ਪੰਜਾਬ ਵਿੱਚ ਇੱਕ ਰਿਹਾਇਸ਼ੀ ਫਲੈਟ ਦੇ ਨਾਲ-ਨਾਲ ਬੈਂਕ ਬੈਲੰਸ ਅਤੇ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਸਮੇਤ ਅਚੱਲ ਅਤੇ ਚੱਲ ਜਾਇਦਾਦ ਸ਼ਾਮਲ ਹੈ। ਹੁਣ ਅਦਾਲਤ ਵਿੱਚ ਕੇਸ ਦਾਇਰ ਕਰਕੇ ਈਡੀ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਜਲਦੀ ਹੀ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੇ ਹਨ। Sadhu Singh Dharamsot
ਈਡੀ ਨੇ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੀ ਐਫਆਈਆਰ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਸੀ। ਈਡੀ ਵੱਲੋਂ ਕੀਤੀ ਗਈ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਧਰਮਸੋਤ ਨੇ ਅਨੁਸੂਚਿਤ ਅਪਰਾਧਾਂ ਦੇ ਸਬੰਧ ਵਿੱਚ 6.39 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਹਾਸਲ ਕੀਤੀ ਸੀ। ਧਰਮਸੋਤ ਤੋਂ ਵੀ ਇਸ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਗਈ ਸੀ। ਪਰ ਉਹਨਾਂ ਕੋਲੋਂ ਕੋਈ ਸਪੱਸ਼ਟ ਜਵਾਬ ਨਹੀਂ ਮਿਲਿਆ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੀ ਏਜੀਟੀਐਫ ਨੇ ਵਿਦੇਸ਼ੀ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰ…
ਦੱਸ ਦਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦੋ ਮਹੀਨੇ ਪਹਿਲਾਂ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਜਿੱਥੇ ਜਵਾਬ ਤੋਂ ਸੰਤੁਸ਼ਟ ਨਾ ਹੋਣ ‘ਤੇ ਈਡੀ ਨੇ ਇਹ ਕਾਰਵਾਈ ਕੀਤੀ। ਮੰਤਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਿਵਲ ਹਸਪਤਾਲ ਤੋਂ ਉਸ ਦਾ ਮੈਡੀਕਲ ਕਰਵਾਇਆ ਗਿਆ ਸੀ।