ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਵੱਡਾ ਸੰਘਰਸ ਵਿੱਡਿਆ ਜਾਵੇਗਾ: ਡਾ. ਅਮਰ ਸਿੰਘ, ਕੁਲਜੀਤ ਨਾਗਰਾ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜਿਲ੍ਹਾ ਫ਼ਤਹਿਗੜ੍ਹ ਸਾਹਿਬ ਬਲਾਕ ਖੇੜਾ ਦੇ ਪਿੰਡ ਬੀਬੀਪੁਰ ਦੇ ਵਾਸੀਆਂ ਨੇ ਗੰਦੇ ਪਾਣੀ ਦੀ ਨਿਕਾਸੀ ਦਾ ਮਾਮਲਾ ਹੱਲ ਨਾ ਹੋਣ ਕਾਰਨ ਸਾਧੂਗੜ ਬਡਾਲੀ ਆਲਾ ਸਿੰਘ ਰੋਡ ’ਤੇ ਪੈਂਦੇ ਪਿੰਡ ਬੀਬੀਪੁਰ ਵਿਖੇ ਜਾਮ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਜਦੋਂ ਤੱਕ ਗੰਦੇ ਪਾਣੀ ਦੇ ਮਸਲੇ ਦਾ ਉੱਚ ਅਧਿਕਾਰੀਆਂ ਵੱਲੋਂ ਲਿਖਤੀ ਭਰੋਸਾ ਨਾ ਦਿੱਤਾ ਗਿਆ ਉਦੋਂ ਤੱਕ ਉਕਤ ਆਗੂ ਪਿੰਡ ਵਾਸੀਆਂ ਦੇ ਧਰਨੇ ਵਿੱਚ ਬੈਠੇ ਰਹੇ। Fatehgarh Sahib News
ਭਿਆਨਕ ਬਿਮਾਰੀਆਂ ਫੈਲਣ ਦਾ ਖਦਸਾ
ਇਸ ਮੌਕੇ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪਿੰਡ ਦੇ ਵਿੱਚ ਗੰਦੇ ਪਾਣੀ ਦੇ ਲਈ ਬਣੇ ਟੋਭੇ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ। ਜਿਸ ਦੇ ਕਾਰਨ ਸੀਵਰੇਜ਼ ਦਾ ਗੰਦਾ ਪਾਣੀ ਪਿੰਡ ਦੇ ਨਾਲਿਆਂ ਵਿੱਚ ਖੜਾ ਰਹਿੰਦਾ ਹੈ। ਬਰਸਾਤ ਦੇ ਮੌਸਮ ਵਿੱਚ ਇਹ ਸਮੱਸਿਆ ਹੋਰ ਵੀ ਵੱਡੀ ਬਣ ਜਾਂਦੀ ਹੈ। ਜਦੋਂ ਸੀਵਰੇਜ਼ ਦਾ ਗੰਦਾ ਪਾਣੀ ਓਵਰਫਲੋ ਹੋ ਕੇ ਸੜਕ ’ਤੇ ਆ ਜਾਂਦਾ ਹੈ, ਗੰਦਾ ਪਾਣੀ ਘਰਾਂ ਵਿੱਚ ਵੀ ਦਾਖਲ ਹੋ ਜਾਂਦਾ ਹੈ। ਜਿਸ ਦੇ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖਦਸਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੇ ਲਈ ਡੂੰਘਾ ਟੋਭਾ ਸਰਕਾਰੀ ਸਕੂਲ ਦਾ ਖੇਡ ਗਰਾਊਂਡ ਪੁੱਟ ਕੇ ਬਣਾਇਆ ਗਿਆ ਹੈ। ਜਿਸ ਦੇ ਕਾਰਨ ਸਕੂਲ ਦੇ ਵਿਦਿਆਰਥੀ ਅਤੇ ਪਿੰਡ ਵਾਲੇ ਖੇਡ ਦੇ ਗਰਾਊਂਡ ਤੋਂ ਬਿਨਾਂ ਵਾਂਝੇ ਹੋ ਗਏ ਹਨ। ਬੱਚੇ ਦੇ ਡੂੰਘੇ ਟੋਭੇ ਵਿੱਚ ਡਿੱਗ ਜਾਣ ਕਾਰਨ ਮੰਦਭਾਗੀ ਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। Fatehgarh Sahib News
ਇਹ ਵੀ ਪੜ੍ਹੋ: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅੰਮ੍ਰਿਤਸਰ ਅਦਾਲਤ ’ਚ ਪੇਸ਼, ਜਾਣੋ ਕੀ ਹੈ ਮਾਮਲਾ
ਉਨ੍ਹਾਂ ਦੱਸਿਆ ਕਿ ਪਿੰਡ ਵਾਸੀ ਇਸ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਈਮੇਲ ਕਰ ਚੁੱਕੇ ਹਨ, ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਵੀ ਸ਼ਿਕਾਇਤ ਦੇ ਚੁੱਕੇ ਹਨ ਪ੍ਰੰਤੂ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋ ਰਹੀ। ਜਿਸ ਦੇ ਕਾਰਨ ਰੋਸ ਪ੍ਰਗਟ ਕਰਕੇ ਕਰੀਬ 4 ਘੰਟੇ ਰੋਡ ਜਾਮ ਕਰਕੇ ਧਰਨਾ ਲਗਾਇਆ ਗਿਆ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਮੌਜੂਦਗੀ ਵਿੱਚ ਪਿੰਡ ਬੀਬੀਪੁਰ ਵਾਸੀਆਂ ਨੂੰ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਅਤੇ ਪੰਚਾਇਤ ਅਫਸਰ ਭਗਵਾਨ ਸਿੰਘ ਨੇ ਲਿਖਤੀ ਭਰੋਸਾ ਦਿਵਾਇਆ ਕਿ 21 ਮਾਰਚ ਦਿਨ ਵੀਰਵਾਰ ਤੱਕ ਬੰਦ ਕੀਤੇ ਟੋਭੇ ਨੂੰ ਪੁੱਟਿਆ ਜਾਵੇਗਾ ਅਤੇ ਟੋਭੇ ਦੀ ਨਿਸ਼ਾਨਦੇਹੀ ਕਰਵਾਈ ਜਾਵੇਗੀ। ਜਿਸ ਤੋਂ ਬਾਅਦ ਧਰਨਾ ਹਟਾ ਦਿੱਤਾ ਗਿਆ। Fatehgarh Sahib News
ਇਸ ਦੌਰਾਨ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਜੇਕਰ ਪਿੰਡ ਵਾਸੀਆਂ ਦੀ ਸਮੱਸਿਆ ਹੱਲ ਨਾ ਕੀਤਾ ਗਿਆ ਤਾਂ ਉਹਨਾਂ ਵੱਲੋਂ ਵੱਡਾ ਸ਼ੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਫਿਰ ਜਿੰਮੇਵਾਰੀ ਪ੍ਰਸ਼ਾਸਨ ਤੇ ਸਰਕਾਰ ਦੀ ਹੋਵੇਗੀ।
ਇਸ ਮੌਕੇ ਪਿੰਡ ਵਾਸੀ ਜਤਿੰਦਰ ਸਿੰਘ,ਹਰਮਨ ਸਿੰਘ, ਮੋਹਨ ਸਿੰਘ , ਮਨਜੋਤ ਸਿੰਘ, ਗੁਰਜੀਤ ਸਿੰਘ, ਬਲਵੰਤ ਸਿੰਘ ਫੌਜੀ, ਗੁਰਦੀਪ ਸਿੰਘ,ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਨੰਬਰਦਾਰ ਜਗਦੀਪ ਸਿੰਘ,ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ,ਲਖਵਿੰਦਰ ਸਿੰਘ ਲੱਖੀ,ਧਰਮਿੰਦਰ ਸਿੰਘ ਨਬੀਪੁਰ,ਗੁਰਲਾਲ ਸਿੰਘ ਲਾਲੀ, ਗੁਰਸੇਵਕ ਸਿੰਘ ਸੋਨੀ, ਪਰਮਿੰਦਰਜੀਤ ਸਿੰਘ ਚੀਮਾ, ਜਸਵਿੰਦਰ ਸਿੰਘ, ਸੰਜੂ ਰੁੜਕੀ, ਮਨਦੀਪ ਸਿੰਘ ਖੇੜਾ, ਰਣਜੀਤ ਸਿੰਘ ਰਾਣਾ, ਕੁਲਬੀਰ ਸਿੰਘ ਤਿੰਬਰਪੁਰ, ਪਰਮਵੀਰ ਸਿੰਘ ਟਿਵਾਣਾ ਆਦਿ ਹਾਜ਼ਰ ਸਨ।