ਸੰਸਦ ਵਿੱਚ ਪੰਜਾਬ ਹੱਕਾਂ ਲਈ ਆਵਾਜ਼ ਬੁਲੰਦ ਕਰਾਂਗਾ : ਕੁਲਦੀਪ ਧਾਲੀਵਾਲ
- ਆਰਡੀਐੱਫ ਦੇ ਫੰਡ ਰੋਕ ਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਕੀਤਾ ਪੰਜਾਬ ਨਾਲ ਵਿਤਕਰਾ:- ਕੁਲਦੀਪ ਧਾਲੀਵਾਲ
(ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿੱਚ ਸੱਦੀ ਗਈ ਵਰਕਰ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ। ਚੇਅਰਮੈਨ ਪਨਗ੍ਰੇਨ ਪੰਜਾਬ ਬਲਦੇਵ ਸਿੰਘ ਮਿਆਦੀਆਂ ਵਲੋਂ ਕਰਵਾਈ ਗਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। Amritsar News
ਕੇਂਦਰ ਸਰਕਾਰ ਨੇ ਪੰਜਾਬ ਨਾਲ ਕੀਤਾ ਮਤਰਈ ਮਾਂ ਵਾਲਾ ਸਲੂਕ: ਕੁਲਦੀਪ ਧਾਲੀਵਾਲ
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਰੋੜਾ ਅਟਕਾਉਣ ਲਈ ਕੇਂਦਰ ਸਰਕਾਰ ਨੇ ਆਰਡੀਐਫ਼ ਫੰਡ ਰੋਕੇ ਹਨ। ਜਿਹੜੀ ਭਾਜਪਾ ਸਰਕਾਰ ਪੰਜਾਬ ਦੀ ਝਾਕੀ ਤੱਕ ’ਤੇ ਰੋਕ ਲਗਾ ਸਕਦੀ ਹੈ ਉਹ ਪੰਜਾਬ ਦੇ ਪੱਖ ਵਿੱਚ ਕਿਵੇਂ ਹੋ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਝੂਠੇ ਕੇਸ ਦਰਜ ਕਰਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਮਨੋਬਲ ਤੋੜਨਾ ਚਾਹੁੰਦੀ ਹੈ। ਪਰ ਸੰਘਰਸ਼ ਵਿਚੋਂ ਨਿਕਲੀ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਹੌਂਸਲੇ ਬੁਲੰਦ ਹਨ ਅਤੇ ਇਸ ਵਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦਾ 13-0 ਦਾ ਸੁਪਨਾ ਸਾਕਾਰ ਹੋਵੇਗਾ। Amritsar News
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ: ਫਿਲਮੀ ਕਲਾਕਾਰ ਕਰਮਜੀਤ ਅਨਮੋਲ ਵੱਲੋਂ ਚੋਣ ਮੁਹਿੰਮ ਦਾ ਆਗਾਜ਼
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕਾਂ ਦੇ ਪਿਆਰ ਅਤੇ ਸਹਿਯੋਗ ਨੇ ਨਾਲ ਓਹ ਲੋਕ ਸਭਾ ਵਿੱਚ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ। ਇਸ ਮੌਕੇ ਓਹਨਾਂ ਦੇ ਨਾਲ ਸਹਿ ਪ੍ਰਧਾਨ ਮਹਿਲਾ ਵਿੰਗ ਮੈਡਮ ਸੀਮਾ ਸੋਢੀ,ਦਿਹਾਤੀ ਜਰਨਲ ਸਕੱਤਰ ਆਮ ਆਦਮੀ ਪਾਰਟੀ ਦਲਜੀਤ ਸਿੰਘ ਮੀਆਦੀਆਂ, ਸਹਿ ਪ੍ਰਧਾਨ ਯੂਥ ਵਿੰਗ ਮੈਂਬਰ ਅੰਮ੍ਰਿਤਸਰ ਡਵੇਪਲਮੇਂਟ ਬੋਰਡ ਕੁਨਾਲ ਧਵਨ, ਸੈਨਟ ਮੈਂਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਤਪਾਲ ਸੌਖੀ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਲੀਡਸ਼ਿਪ ਆਪ ਵਰਕਰ ਮੌਜੂਦ ਸਨ।