ਬੈਂਕ ਧੋਖਾਧੜੀ ਦੇ ਮਾਮਲੇ ’ਚ ਜੇਲ੍ਹ ਵਿਚ ਬੰਦ ਹੈ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ
ਮਾਲੇਰਕੋਟਲਾ (ਗੁਰਤੇਜ ਜੋਸੀ)। ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਹਿਮਦਗੜ੍ਹ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਵਿੱਚ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ (Jaswant Singh Gajjan Majra ) ਜੋ ਕਿ ਪਹਿਲਾਂ ਹੀ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੈ। ਜਿਸ ਉੱਪਰ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਛੇ ਹੋਰਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਏਜੰਸੀ ਦੇ ਜਲੰਧਰ ਜ਼ੋਨਲ ਦਫ਼ਤਰ ਨੇ ਤਾਰਾ ਕਾਰਪੋਰੇਸ਼ਨ ਲਿਮਟਿਡ ਅਤੇ ਤਾਰਾ ਹੈਲਥ ਫੂਡ ਲਿਮਟਿਡ ਦੇ ਸਾਬਕਾ ਡਾਇਰੈਕਟਰ ਜਸਵੰਤ ਸਿੰਘ ਸਮੇਤ ਛੇ ਵਿਅਕਤੀਆਂ ਅਤੇ ਤਿੰਨ ਕੰਪਨੀਆਂ ਵਿਰੁੱਧ 5 ਜਨਵਰੀ ਨੂੰ ਇਸਤਗਾਸਾ
ਸ਼ਿਕਾਇਤ (ਪੀ.ਸੀ.) ਦਾਇਰ ਕੀਤੀ ਸੀ।
ਇਹ ਵੀ ਪੜ੍ਹੋ: ਜਿਹਨਾਂ ਨੂੰ ਉਮੀਦਵਾਰ ਨਹੀਂ ਲੱਭਦੇ ਉਹਨਾਂ ਵਿਕਾਸ ਕੀ ਕਰਨਾ : ਕੁਲਦੀਪ ਧਾਲੀਵਾਲ
ਮੁਹਾਲੀ ਵਿਚ ਮਨੀ ਲਾਂਡਰਿੰਗ (ਪੀਐਮਐਲਏ) ਐਕਟ ਦੀ ਵਿਸ਼ੇਸ਼ ਅਦਾਲਤ ਨੇ ਇਸਤਗਾਸਾ ਪੱਖ ਦੀ ਸ਼ਿਕਾਇਤ ‘ਤੇ 18 ਮਾਰਚ ਨੂੰ ਨੋਟਿਸ ਲਿਆ ਸੀ। ਇਸ ਤੋਂ ਪਹਿਲਾਂ ਈ.ਡੀ. ਨੇ ਜਸਵੰਤ ਸਿੰਘ ਨੂੰ ਪੀ.ਐਮ.ਐਲ.ਏ., 2002 ਦੀਆਂ ਧਾਰਾਵਾਂ ਤਹਿਤ ਪਿਛਲੇ ਸਾਲ 11 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਉਹ ਅਜੇ ਵੀ ਮੁਹਾਲੀ ਦੀ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਦੀ ਨਿਆਂਇਕ ਹਿਰਾਸਤ ਵਿਚ ਹੈ। ਈ.ਡੀ. ਨੇ ਜਸਵੰਤ ਸਿੰਘ, ਤਾਰਾ ਕਾਰਪੋਰੇਸ਼ਨ ਲਿਮਟਿਡ ਅਤੇ ਹੋਰਾਂ ਵਿਰੁੱਧ ਕੇਂਦਰੀ ਜਾਂਚ ਬਿਊਰੋ ਦੁਆਰਾ ਦਰਜ ਕੀਤੀ ਪਹਿਲੀ ਸੂਚਨਾ ਰਿਪੋਰਟ (ਐਫ਼.ਆਈ.ਆਰ.) ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ। Jaswant Singh Gajjan Majra