ਨਕਲੀ ਸ਼ਰਾਬ ਪੀਣ ਨਾਲ ਆਪਣੀ ਜ਼ਿੰਦਗੀ ਤੋਂ ਗਏ ਮ੍ਰਿਤਕ ਪਰਿਵਾਰਾਂ ਨੂੰ ਮਿਲਣ ਦਾ ਮੁੱਖ ਮੰਤਰੀ ਕੋਲ ਸਮਾਂ ਨਹੀਂ | Parneet Kaur
- ਸ਼ਰਾਬ ਨੀਤੀ ‘ਚ ਗ੍ਰਿਫਤਾਰ ਕੀਤੇ ਅਰਵਿੰਦ ਕੇਜਰੀਵਾਲ ਦੇ ਵਿਰੋਧ ਚ ਦਿੱਲੀ ਜਰੂਰ ਰਵਾਨਾ ਹੋ ਗਏ ਮੁੱਖ ਮੰਤਰੀ : ਪਰਨੀਤ ਕੌਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵੱਡਾ ਹਮਲਾ ਬੋਲਿਆ ਹੈ। ਪਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਚ ਨਕਲੀ ਸ਼ਰਾਬ ਪੀਣ ਨਾਲ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ । ਮੁੱਖ ਮੰਤਰੀ ਵੱਲੋਂ ਇਨਾਂ ਮ੍ਰਿਤਕ ਪਰਿਵਾਰਾਂ ਨਾਲ ਮਿਲਣ ਦੀ ਬਜਾਏ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਅਰਵਿੰਦ ਕੇਜਰੀਵਾਲ ਦੇ ਵਿਰੋਧ ਚ ਦਿੱਲੀ ਜਰੂਰ ਰਵਾਨਾ ਹੋ ਗਏ ਹਨ। (Parneet Kaur)
ਉਹਨਾਂ ਕਿਹਾ ਕਿ ਮੁੱਖ ਮੰਤਰੀ ਕੋਲ ਇਹਨਾਂ ਪਰਿਵਾਰਾਂ ਨੂੰ ਮਿਲਣ ਦਾ ਸਮਾਂ ਨਹੀਂ ਹੈ ਪਰ ਸ਼ਰਾਬ ਨੀਤੀ ਮਾਮਲੇ ਵਿੱਚ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਦਿੱਲੀ ਜਾਣਾ ਜਿਆਦਾ ਜਰੂਰੀ ਹੈ। ਪਰਨੀਤ ਕੌਰ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।
The tragedy of Aam Aadmi!
8 people have died while consuming spurious liquor in CM @BhagwantMann‘s constituency Sangrur. The CM hasn’t got any time to visit the families, but surely today he has jetted off to Delhi to protest the arrest of @ArvindKejriwal in Liquor policy case.
— Preneet Kaur (@preneet_kaur) March 22, 2024