ਕਿਹਾ, ਕਿਸੇ ਵੀ ਦੋਸ਼ੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ
(ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Cheema) ਨੇ ਦਿੜ੍ਹਬਾ ਦੇ ਪਿੰਡ ਗੁੱਜਰਾਂ ਅਤੇ ਢੰਡੋਲੀ ਵਿਖੇ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ’ਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਪਿੰਡ ਗੁੱਜਰਾਂ ਅਤੇ ਢੰਡੇਲੀ ਖੁਰਦ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਚੀਮਾ ਨੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਦੀ ਹਰ ਸੰਭਵ ਮੱਦਦ ਲਈ ਤਿਆਰ ਹੈ। Punjab News
ਮਾਮਲੇ ’ਚ ਲਾਪਰਵਾਹੀ ਕਰਨ ਵਾਲੇ ਆਬਕਾਰੀ ਅਧਿਕਾਰੀਆਂ ਨੂੰ ਮੁੱਅਤਲ ਕੀਤਾ
ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਰਾਬ ਬਣਾਉਣ ਵਾਲਿਆਂ ਦਾ ਪੁਲਿਸ ਨੇ ਪਰਦਾਫਾਸ ਕਰ ਦਿੱਤਾ ਹੈ ਅਤੇ ਇਸ ਕਾਂਡ ਦੇ ਦੋਸ਼ੀਆਂ ਨੂੰ ਪੁਲਿਸ ਨੇ ਫੜ ਲਿਆ ਹੈ। ਸ਼ਰਾਬ ਬਣਾਉਣ ਦਾ ਸਮਾਨ ਵੀ ਜ਼ਬਤ ਕਰ ਲਿਆ ਹੈ। ਇਸ ਤੋਂ ਇਲਾਵਾ ਇਸ ਮਾਮਲੇ ’ਚ ਲਾਪਰਵਾਹੀ ਕਰਨ ਵਾਲੇ ਆਬਕਾਰੀ ਅਧਿਕਾਰੀਆਂ ਨੂੰ ਮੁੱਅਤਲ ਕੀਤਾ ਜਾ ਚੁੱਕਾ ਹੈ। Punjab News
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਾਬ ਕਾਂਡ ਦੇ ਪੀਡ਼ਤ ਪਰਿਵਾਰਾਂ ਨਾਲ ਵੰਡਾਇਆ ਦੁੱਖ
ਜੇਕਰ ਹੋਰ ਵੀ ਤੱਥ ਸਾਹਮਣੇ ਆਉਣਗੇ ਜਾਂ ਇਸ ਮਾਮਲੇ ਦੇ ਦੋਸ਼ੀ ਪਾਏ ਜਾਣਗੇ ਚਾਹੇ ਉਹ ਵੱਡਾ ਵਿਅਕਤੀ ਹੋਵੇ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਤਿੰਨ ਆਬਕਾਰੀ ਅਤੇ ਕਰ ਵਿਭਾਗ ਦੇ ਇੰਸਪੈਕਟਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਦੇ ਨਾਲ ਸ਼ੁਤਰਾਣਾ ਥਾਣੇ ਦੇ ਐਸਐਚਓ ਅਤੇ ਠਰੂਆ ਚੌਂਕੀ ਦੇ ਇੰਚਾਰਜ ਨੂੰ ਵੀ ਸਸਪੈਂਡ ਕਰ ਦਿੱਤਾ ਹੈ। ਇਸ ਮੌਕੇ ਤਪਿੰਦਰ ਸਿੰਘ ਸੋਹੀ, ਚੇਅਰਮੈਨ ਪ੍ਰੀਤਮ ਸਿੰਘ ਪੀਤੂ ਅਤੇ ਹੋਰ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ। Punjab News