1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ (Ludhiana News)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਅਗਾਮੀ ਲੋਕ ਸਭਾ ਚੋਣਾਂ ਦੇ ਤਹਿਤ ਆਦਰਸ਼ ਚੋਣ ਜ਼ਾਬਤਾ ਲਾਗੂ ਹੈ। ਜਿਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਕੀਤੀ ਜਾ ਰਹੀ ਚੈਂਕਿੰਗ ਦੌਰਾਨ ਲੁਧਿਆਣਾ ਵਿਖੇ ਇੱਕ ਗੱਡੀ ’ਚੋਂ 30 ਲੱਖ ਤੋਂ ਜ਼ਿਆਦਾ ਦੀ ਨਗਦੀ ਬਰਾਮਦ ਹੋਈ ਹੈ। ਜਿਸ ਨੂੰ ਪੁਲਿਸ ਵੱਲੋਂ ਕਬਜ਼ੇ ’ਚ ਲੈ ਕੇ ਇੰਨਕਮ ਟੈਕਸ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ। Ludhiana News
ਪ੍ਰਾਪਤ ਜਾਣਕਾਰੀ ਮੁਤਾਬਕ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 16 ਮਾਰਚ ਤੋਂ ਆਦਰਸ਼ ਚੋਣ ਜਾਬਤਾ ਲਾਗੂ ਹੈ। ਜਿਸ ਦੇ ਤਹਿਤ ਹੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੁਲਿਸ ਵੱਲੋਂ ਨਾਕਾਬੰਦੀ ਤੋਂ ਇਲਾਵਾ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਹੀ ਕੀਤੀ ਜਾ ਰਹੀ ਚੈਕਿੰਗ ਦੌਰਾਨ ਪੁਲਿਸ ਨੂੰ ਸਥਾਨਕ ਮਲਹਾਰ ਕੱਟ ਸਾਹਮਣੇ ਸਰਕਟ ਹਾਊਸ ਵਿਖੇ ਇੱਕ ਮਾਰਕਾ ਵੋਲਵੋ ਗੱਡੀ ਵਿੱਚੋਂ 30, 33, 400 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ ਹੈ। Ludhiana News
ਇਹ ਵੀ ਪੜ੍ਹੋ: ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਮਾਹੌਲ ਗਮਗੀਨ
ਸੰਪਰਕ ਕੀਤੇ ਜਾਣ ’ਤੇ ਜਤਿਨ ਬਾਂਸਲ ਸਹਾਇਕ ਕਮਿਸ਼ਨਰ ਪੁਲਿਸ ਸਿਵਲ ਲਾਇਨ ਨੇ ਉਕਤ ਬਰਾਮਦਗੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਨੂੰ ਡਰਾਇਵਰ ਹਰਸ਼ ਅਰੋੜਾ ਵਾਸੀ ਅਸੋਕ ਨਗਰ ਜੀਟੀ ਰੋਡ ਲੁਧਿਆਣਾ ਦੀ ਗੱਡੀ ਵਿੱਚੋਂ ਭਾਰਤੀ ਕਰੰਸੀ ਦੀ 30, 33, 400 ਲੱਖ ਰੁਪਏ ਬਰਾਮਦ ਹੋਏ ਹਨ। ਜਿੰਨਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਐੱਫ਼.ਐੱਸ.ਟੀ. ਟੀਮ ਨੰਬਰ 8 ਦੇ ਇੰਚਾਰਜ ਕੁਲਵੰਤ ਸਿੰਘ ਵੱਲੋਂ ਵੀਡੀਓਗ੍ਰਾਫ਼ੀ ਕਰਕੇ ਕਬਜ਼ੇ ’ਚ ਲੈ ਲਿਆ ਹੈ।