ਡਾ. ਸੰਦੀਪ ਸਿੰਹਮਾਰ। ਰੰਗਾਂ ਦੇ ਤਿਉਹਾਰ ਹੋਲੀ ਦੇ ਦਿਨ ਵੀ ਮੌਸਮ ਆਪਣਾ ਰੰਗ ਬਦਲਣ ਵਾਲਾ ਹੈ। ਯਾਨੀ ਸੋਮਵਾਰ ਤੋਂ ਹੀ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਹਰਿਆਣਾ, ਪੰਜਾਬ, ਰਾਜਸਥਾਨ ’ਚ ਮੌਸਮ ਰੰਗੀਨ ਹੋਣ ਜਾ ਰਿਹਾ ਹੈ। ਭਾਰਤ ਮੌਸਮ ਵਿਭਾਗ ਦੇ ਅਨੁਸਾਰ, ਅੱਜ ਦੇਸ਼ ਭਰ ਦੇ ਰਾਜਾਂ ’ਚ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਦੇਸ਼ ਦੀ ਰਾਜਧਾਨੀ ਦਿੱਲੀ ’ਚ ਸੋਮਵਾਰ ਨੂੰ ਵੀ ਹਲਕੇ ਬੱਦਲ ਛਾਏ ਰਹਿਣਗੇ। ਇੱਥੇ ਬੂੰਦਾ-ਬਾਂਦੀ ਵੀ ਹੋ ਸਕਦੀ ਹੈ। ਇਸੇ ਤਰ੍ਹਾਂ ਦਾ ਮੌਸਮ ਹਰਿਆਣਾ ਤੇ ਰਾਜਸਥਾਨ ’ਚ ਹੈ। ਇੱਥੇ ਦੋ ਦਿਨਾਂ ਤੋਂ ਲਗਾਤਾਰ ਬੱਦਲ ਛਾਏ ਹੋਏ ਹਨ। (IMD Alert)
Also Read : ਅਸੀਂ ਸੀ, ਅਸੀਂ ਹਾਂ ਅਤੇ ਅਸੀਂ ਹੀ ਹਾਂ ਦੀ ਮਿਸਾਲ ਹੈ, ‘ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰਾ’
ਹਾਲਾਂਕਿ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਕਾਰਨ ਦਿਨ ਵੇਲੇ ਥੋੜੀ ਗਰਮੀ ਜਰੂਰ ਮਹਿਸੂਸ ਹੋ ਰਹੀ ਸੀ ਪਰ ਹੋਲੀ ਦੇ ਦਿਨ ਬੱਦਲ ਛਾਏ ਰਹਿਣ ਅਤੇ ਤੇਜ ਹਵਾ ਕਾਰਨ ਮੌਸਮ ਖੁਸਗਵਾਰ ਹੋ ਸਕਦਾ ਹੈ। ਭਾਰਤੀ ਮੌਸਮ ਵਿਭਾਗ ਨੇ ਵੀ ਆਪਣੀ ਤਾਜਾ ਚਿਤਾਵਨੀ ਵਿੱਚ ਕਿਹਾ ਹੈ ਕਿ 25 ਮਾਰਚ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਹਰਿਆਣਾ, ਪੰਜਾਬ ਤੇ ਰਾਜਸਥਾਨ ’ਚ ਬੱਦਲਵਾਈ ਰਹਿ ਸਕਦੀ ਹੈ। ਇਸ ਦੇ ਨਾਲ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਦੇਖਣ ਨੂੰ ਮਿਲ ਸਕਦੀ ਹੈ। (IMD Alert)
ਦਿੱਲੀ ’ਚ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਤੇ ਜ਼ਿਆਦਾ ਤੋਂ ਜਿਆਦਾ ਤਾਪਮਾਨ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 25 ਮਾਰਚ ਨੂੰ ਤੇਜ ਹਵਾਵਾਂ ਕਾਰਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਹੇਠਾਂ ਜਾਵੇਗਾ। ਮੌਸਮ ਵਿਭਾਗ ਮੁਤਾਬਕ ਹੋਲੀ ਤੋਂ ਇੱਕ ਦਿਨ ਬਾਅਦ ਦਿੱਲੀ ਦੇ ਤਾਪਮਾਨ ’ਚ ਮਾਮੂਲੀ ਵਾਧਾ ਦੇਖਿਆ ਜਾ ਸਕਦਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਸਮੇਤ ਵੱਖ-ਵੱਖ ਸ਼ਹਿਰਾਂ ’ਚ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 32 ਡਿਗਰੀ ਸੈਲਸੀਅਸ ਹੋ ਸਕਦਾ ਹੈ। (IMD Alert)
ਹਰਿਆਣਾ ’ਚ 29 ਮਾਰਚ ਤੱਕ ਮੌਸਮ ਬਦਲਿਆ ਰਹੇਗਾ | IMD Alert
ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀਬਾੜੀ ਵਿਗਿਆਨ ਅਤੇ ਮੌਸਮ ਵਿਗਿਆਨ ਵਿਭਾਗ ਦੇ ਮੁਖੀ ਡਾ. ਮਦਨ ਲਾਲ ਖਿਚੜ ਨੇ ਦੱਸਿਆ ਕਿ ਹਰਿਆਣਾ ਸੂਬੇ ’ਚ ਮੌਸਮ ਆਮ ਤੌਰ ’ਤੇ 29 ਮਾਰਚ ਤੱਕ ਬਦਲਿਆ ਰਹਿਣ ਦੀ ਸੰਭਾਵਨਾ ਹੈ . ਇਸ ਦੌਰਾਨ ਕਈ ਵਾਰ ਅਸਮਾਨ ਵਿੱਚ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਪਰ ਪੱਛਮੀ ਗੜਬੜੀ ਦੇ ਅੰਸ਼ਕ ਪ੍ਰਭਾਵ ਕਾਰਨ 26 ਮਾਰਚ ਦੀ ਰਾਤ ਨੂੰ ਜ਼ਿਆਦਾਤਰ ਖੇਤਰਾਂ ’ਚ ਬੱਦਲਵਾਈ ਅਤੇ ਕੁਝ ਥਾਵਾਂ ’ਤੇ ਥੋੜ੍ਹੇ-ਥੋੜ੍ਹੇ ਬਾਰਿਸ਼ ਦੀ ਸੰਭਾਵਨਾ ਹੈ। ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਕਮੀ ਪਰ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਰੁਕ-ਰੁਕ ਕੇ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। (IMD Alert)
ਇਨ੍ਹਾਂ ਰਾਜਾਂ ’ਚ ਅੱਜ ਮੀਂਹ ਦੀ ਸੰਭਾਵਨਾ | IMD Alert
ਮੌਸਮ ਵਿਭਾਗ ਅਨੁਸਾਰ ਇਸ ਮਾਰਚ ’ਚ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜੋਰਮ ਤੇ ਤ੍ਰਿਪੁਰਾ ’ਚ ਮੀਂਹ ਦੀਆਂ ਗਤੀਵਿਧੀਆਂ ਵੇਖਣ ਨੂੰ ਮਿਲਣਗੀਆਂ। ਇਸ ਦੇ ਨਾਲ ਹੀ ਸਿੱਕਮ, ਉਪ-ਹਿਮਾਲੀਅਨ ਖੇਤਰ, ਪੱਛਮੀ ਬੰਗਾਲ ਤੇ ਬਿਹਾਰ ’ਚ ਵੀ ਬਾਰਿਸ਼ ਹੋਵੇਗੀ। ਜੰਮੂ-ਕਸ਼ਮੀਰ ’ਚ ਹਲਕੀ ਬਾਰਿਸ਼ ਦੇ ਨਾਲ-ਨਾਲ ਬਰਫਬਾਰੀ ਵੀ ਹੋ ਸਕਦੀ ਹੈ। (IMD Alert)