ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
(ਅਸ਼ਵਨੀ ਚਾਵਲਾ) ਚੰਡੀਗੜ। ਹਾੜੀ ਦੇ ਸੀਜ਼ਨ ਦੀ ਵਾਢੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਸਾਰੀ ਤਿਆਰੀ ਮੁਕੰਮਲ ਕਰ ਲਈ ਗਈ ਹੈ ਤਾਂ ਇਸ ਸਬੰਧੀ ਪੰਜਾਬ ਭਰ ਦੇ ਅਧਿਕਾਰੀਆਂ ਨੂੰ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ ਕਿ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਪਰੇਸ਼ਾਨੀ ਨਾ ਆਵੇ। Purchase Of wheat
ਇਹ ਵੀ ਪੜ੍ਹੋ: ਦੋ ‘ਆਪ’ ਆਗੂਆਂ ਦੇ ਭਾਜਪਾ ‘ਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ
ਪੰਜਾਬ ਵਿੱਚ ਇਨਾਂ ਤਿਆਰੀਆਂ ਨੂੰ ਦੇਖਣ ਅਤੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਦੇ ਹੋਏ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਅਨੁਰਾਗ ਵਰਮਾ ਨੇ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ’ਤੇ ਕਿਸੇ ਵੀ ਜ਼ਿਲ੍ਹੇ ਵਿੱਚ ਕੋਈ ਵੀ ਘਾਟ ਨਾ ਛੱਡਣ ਲਈ ਕਿਹਾ ਹੈ। ਇਸ ਲਈ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਹੁਣ ਤੋਂ ਹੀ ਡਿਊਟੀ ‘ਤੇ ਲੱਗਣ ਲਈ ਵੀ ਕਿਹਾ ਗਿਆ ਹੈ ਤਾਂ ਕਿ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਜਾਣ।
161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਹੋਣ ਦੀ ਉਮੀਦ
ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਅਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਅਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ। ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਅਤੇ ਜਿਨਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ। (Purchase Of wheat)