ਸ਼ੀਤਲ ਅੰਗੁਰਾਲ ਵੱਲੋਂ ਵਿਧਾਨ ਸਭਾ ਤੋਂ ਅਸਤੀਫਾ

Sheetal Angural

ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ (Sheetal Angural) ਵੱਲੋਂ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਸ਼ੀਤਲ ਅੰਗੁਰਾਲ ਵੱਲੋਂ ਵੀਰਵਾਰ ਦੁਪਹਿਰ ਨੂੰ ਆਪਣਾ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੂੰ ਭੇਜਿਆ ਗਿਆ। ਉਹਨਾਂ ਨੇ ਇੱਕ ਸਤਰ ਵਿੱਚ ਹੀ ਆਪਣਾ ਅਸਤੀਫਾ ਭੇਜਦੇ ਹੋਏ ਉਸ ਨੂੰ ਸਵੀਕਾਰ ਕਰਨ ਦੀ ਬੇਨਤੀ ਕੀਤੀ ਹੈ।

ਸ਼ੀਤਲ ਅੰਗੁਰਾਲ ਵੱਲੋਂ ਭੇਜੇ ਗਏ ਅਸਤੀਫੇ ਸਬੰਧੀ ਵੀਰਵਾਰ ਦੇਰ ਸ਼ਾਮ ਤੱਕ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਸੀ ਇਸ ਲਈ ਹੁਣ ਇਸ ਅਸਤੀਫੇ ਲਈ ਫੈਸਲਾ ਸੋਮਵਾਰ ਨੂੰ ਹੀ ਹੋ ਸਕੇਗਾ ਕਿਉਂਕ ਸ਼ੁੱਕਰਵਾਰ ਤੋਂ ਲੈ ਕੇ ਐਤਵਾਰ ਤੱਕ ਸਰਕਾਰੀ ਛੁੱਟੀਆਂ ਹੋਣ ਕਰਕੇ ਵਿਧਾਨ ਸਭਾ ਬੰਦ ਰਹੇਗੀ।

LEAVE A REPLY

Please enter your comment!
Please enter your name here