ਬਾਂਦਾ (ਏਜੰਸੀ)। ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹਾ ਜੇਲ੍ਹ ’ਚ ਬੰਦ ਰਹੇ ਬਾਹੁਬਲੀ ਨੇਤਾ ਮਾਫ਼ੀਆ ਮੁਖਤਾਰ ਅੰਸਾਰੀ ਦੀ ਮੌਤ ਦਿਲ ਦੀ ਧੜਕਣ ਰੁਕਣ ਨਾਲ ਹੋਈ। ਸਿਹਤ ਵਿਭਾਗ ਦੁਆਰਾ ਜਾਰੀ ਪੋਸਟਮਾਰਟਮ ਦੀ ਰਿਪੋਰਟ ’ਚ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਗਿਆ ਹੈ ਅਤੇ ਸਦਮੇ ਨਾਲ ਹਾਰਟ ਅਟੈਕ ਮੌਤ ਦਾ ਤੱਤਕਾਲੀ ਕਾਰਨ ਦੰਸਿਆ ਗਿਆ ਹੈ ਜਿਸ ਨਾਲ ਉਸ ਦੀ ਮੌਤ ਵੀਰਵਾਰ ਦੀ ਰਾਤ ਲਗਭਗ 9:50 ਵਜੇ ਦੀ ਲੱਗ ਰਹੀ ਹੈ ਇਹ ਪੁਸ਼ਟੀ ਕੀਤੀ ਗਈ ਹੈ। ਹਾਲਾਂਕਿ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਉਸ ਨੂੰ ਧੀਮਾ ਜ਼ਹਿਰ ਦੇ ਕੇ ਕਤਲ ਕਤੀਾ ਗਿਆ ਹੈ। (Mukhtar Ansari)
ਕੀ ਹੈ ਮਾਮਲਾ | Mukhtar Ansari
ਜ਼ਿਕਰਯੋਗ ਹੈ ਕਿ ਲਗਭਗ ਢਾਈ ਸਾਲਾਂ ਤੋਂ ਬਾਂਦਾ ਜ਼ਿਲ੍ਹਾ ਜੇਲ੍ਹ ’ਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਦੀ ਵੀਰਵਾਰ ਨੂੰ ਅਚਾਨਕ ਸਿਹਤ ਖਰਾਬ ਹੋਣ ਨਾਲ ਉਸ ਨੂੰ ਤੁਰੰਤ ਸਰਕਾਰੀ ਰਾਣੀ ਦੁਰਗਾ ਮੈਡੀਕਲ ਕਾਲਜ ’ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਨੌਂ ਡਾਕਟਰਾਂ ਵੱਲੋਂ ਉਸ ਦਾ ਇਲਾਜ ਜਾਰੀ ਸੀ ਅਤੇ ਇਲਾਜ ਦੌਰਾਨ ਲਗਭਗ 9:45 ਵਜੇ ਰਾਤ ਨੂੰ ਦਿਲ ਦੀ ਧੜਕਨ ਰੁਕਣ ਨਾਲ ਮੌਤ ਹੋ ਗਈ ਸੀ। ਸ਼ੁੱਕਰਵਾਰ ਨੂੰ ਮੁਖਤਾਰ ਦੇ ਪਰਿਵਾਰ ਵਾਲਿਆਂ ਦੇ ਬਾਂਦਾ ਪਹੁੰਚਣ ਤੋਂ ਬਾਅਦ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਨ ਵਾਲੇ ਪੰਜ ਡਾਕਟਰਾਂ ਦੇ ਪੈਨਲ ਨੂੰ ਦਿਲ ’ਚ ਪੀਲੇ ਰੰਗ ਦਾ ਏਰੀਆ ਮਿਲਿਆ, ਜੋ ਸ਼ੱਕੀ ਤੌਰ ’ਤੇ ਥੱਕੇ ਜੰਮਣ ਵੱਲ ਇਸ਼ਾਰਾ ਕਰਦਾ ਹੈ। ਰਿਪੋਰਟ ’ਚ ਦੱਸਿਆ ਗਿਆ ਹੈ ਕਿ ਮਾਫ਼ੀਆ ਮੁਖਤਾਰ ਅੰਸਾਰੀ ਦੀ ਮੌਤ ਦਿਲ ਦੀ ਧੜਕਣ ਰੁਕ ਜਾਣ ਕਾਰਨ ਹੋਈ ਹੈ।
ਪਰਿਵਾਰ ਵਾਲਿਆਂ ਦਾ ਦੋਸ਼ | Mukhtar Ansari
ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਉਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਖਤਾਰ ਅੰਸਾਰੀ ਦਾ ਕਤਲ ਕਰ ਕੇ ਉਸ ਨੂੰ ਰਸਤੇ ’ਚੋਂ ਹਟਾ ਦਿੱਤਾ ਗਿਆ ਹੈ। ਸਮਾਂ ਆਉਣ ’ਤੇ ਅਸੀਂ ਇਸ ਗੱਲ ਦਾ ਪੁਖਤਾ ਸਬੂਤ ਦੇਵਾਂਗੇ ਕਿ ਉਨ੍ਹਾਂ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ। ਕੁਝ ਅਪਰਾਧੀਆਂ ਨੂੰ ਬਚਾਉਣ ਲਈ ਪੂਰੀ ਸਰਕਾਰ ਵੱਲੋਂ ਉਸ ਦੇ ਤੰਤਰ ਨੇ ਬਹੁਤ ਵੱਡੀ ਸਾਜ਼ਿਸ਼ ਕੀਤੀ ਹੈ। ਊਨ੍ਹਾਂ ਨੂੰ ਕੋਈ ਸ਼ਰਮ ਨਹੀਂ ਹੈ। ਅਫਜਾਲ ਅੰਸਾਰੀ ਨੇ ਦਾਅਵਾ ਕੀਤਾ ਕਿ ਮੁਖਤਾਰ ਅੰਸਾਰੀ ਨੇ ਉਨ੍ਹਾਂ ਨੂੰ ਪੰਜ ਮਿੰਟ ਦੀ ਮੁਲਾਕਾਤ ਦੌਰਾਨ ਕਿਹਾ ਸੀ ਕਿ ਉਨ੍ਹਾਂ ਨੂੰ ਜ਼ਹਿਰ ਦਿੱਤਾ ਗਿਆ ਹੈ।
Also Read : ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਸਰਸਾ ਦਾ ਸਾਲਾਨਾ ਪ੍ਰੀਖਿਆ ਨਤੀਜਾ ਰਿਹਾ ਸ਼ਾਨਦਾਰ