ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜਮਾਨਤ ਦੇ ਦਿੱਤੀ ਹੈ। ਸੰਜੇ ਸਿੰਘ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੰਜੇ ਸਿੰਘ ਦੇ ਵਕੀਲ ਨੇ ਕਿਹਾ ਕਿ ਉਹ ਇਸ ਕੇਸ ’ਚ ਆਪਣੀ ਭੂਮਿਕਾ ਨਾਲ ਸਬੰਧਤ ਕੋਈ ਬਿਆਨ ਨਹੀਂ ਦੇਣਗੇ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਈਡੀ ਤੋਂ ਪੁੱਛਿਆ ਸੀ ਕਿ ਕੀ ਸੰਜੇ ਸਿੰਘ ਨੂੰ ਹੋਰ ਦਿਨਾਂ ਲਈ ਜੇਲ੍ਹ ’ਚ ਰੱਖਣ ਦੀ ਜ਼ਰੂਰਤ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਸਾਨੂੰ ਇਹ ਦੇਖਣਾ ਹੋਵੇਗਾ ਕਿ ਗਵਾਹਾਂ ਸਾਹਮਣੇ ਉਨ੍ਹਾਂ ਦੇ ਬਿਆਨ ਲਏ ਗਏ ਹਨ ਜਾਂ ਨਹੀਂ। (Sanjay Singh)
BJP Manifesto : ਕਿਸਾਨਾਂ ਨੂੰ ਦੇਣ ਜਾ ਰਹੀ ਹੈ ਮੋਦੀ ਸਰਕਾਰ ਇਹ ਵੱਡੀ ਖੁਸ਼ਖਬਰੀ, ਹੁਣੇ ਪੜ੍ਹੋ…
ਉਹ 6 ਮਹੀਨੇ ਜੇਲ੍ਹ ’ਚ ਰਹੇ ਹਨ। ਈਡੀ ਨੇ ਅਦਾਲਤ ਨੂੰ ਕਿਹਾ ਕਿ ਸਾਨੂੰ ਕੋਈ ਇਤਰਾਜ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ ਸੰਜੇ ਸਿੰਘ ਨੂੰ ਜਮਾਨਤ ਦੇਣ ਦਾ ਫੈਸਲਾ ਸੁਣਾਇਆ। ਇਸ ਸਾਲ ਜਨਵਰੀ ’ਚ, ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ’ਚ ਆਪਣੀ ਚਾਰਜਸੀਟ ’ਚ ਸੰਜੇ ਸਿੰਘ ਦਾ ਨਾਂਅ ਸ਼ਾਮਲ ਕੀਤਾ ਸੀ। ਮਈ 2023 ’ਚ, ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਈਡੀ ਨੇ ਗਲਤੀ ਨਾਲ ਉਸ ਦਾ ਨਾਂਅ ਜੋੜਿਆ ਸੀ। ਇਸ ’ਤੇ ਈਡੀ ਨੇ ਕਿਹਾ- ਸਾਡੀ ਚਾਰਜਸ਼ੀਟ ’ਚ ਚਾਰ ਥਾਵਾਂ ’ਤੇ ਸੰਜੇ ਸਿੰਘ ਦਾ ਨਾਂਅ ਲਿਖਿਆ ਗਿਆ ਹੈ। ਇਹਨਾਂ ’ਚੋਂ ਤਿੰਨ ਥਾਵਾਂ ’ਤੇ ਨਾਂਅ ਦੀ ਸਪੈਲਿੰਗ ਸਹੀ ਹੈ। ਸਿਰਫ ਇੱਕ ਥਾਂ ’ਤੇ ਟਾਈਪਿੰਗ ਦੀ ਗਲਤੀ ਸੀ। (Sanjay Singh)
ਸੰਜੇ ਸਿੰਘ ’ਤੇ ਕੀ ਹੈ ਇਲਜਾਮ? | Sanjay Singh
ਈਡੀ ਦੀ ਚਾਰਜਸੀਟ ’ਚ ਸੰਜੇ ਸਿੰਘ ’ਤੇ 82 ਲੱਖ ਰੁਪਏ ਦਾ ਚੰਦਾ ਲੈਣ ਦਾ ਜਿਕਰ ਹੈ। ਇਸ ਸਬੰਧੀ ਈਡੀ ਨੇ 4 ਅਕਤੂਬਰ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ 10 ਘੰਟੇ ਦੀ ਲੰਬੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਗਿ੍ਰਫਤਾਰ ਕਰ ਲਿਆ। ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਈਡੀ ਦੀ ਦੂਜੀ ਸਪਲੀਮੈਂਟਰੀ ਚਾਰਜਸੀਟ 2 ਮਈ ਨੂੰ ਜਾਰੀ ਕੀਤੀ ਗਈ ਸੀ। ਜਿਸ ’ਚ ‘ਆਪ’ ਸੰਸਦ ਰਾਘਵ ਚੱਢਾ ਦਾ ਨਾਂਅ ਵੀ ਸਾਹਮਣੇ ਆਇਆ ਹੈ। ਹਾਲਾਂਕਿ ਉਸ ਨੂੰ ਦੋਸ਼ੀ ਨਹੀਂ ਬਣਾਇਆ ਗਿਆ। (Sanjay Singh)
ਸੰਜੇ ਸਿੰਘ ਨੂੰ ਮਿਲੀ ਜਮਾਨਤ, ਪੁਆਇੰਟ | Sanjay Singh
ਜਸਟਿਸ ਸੰਜੀਵ ਖੰਨਾ, ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਪੀਬੀ ਵਾਰਲੇ ਦੀ ਬੈਂਚ ਨੇ ਈਡੀ ਦੇ ਵਕੀਲ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਨੂੰ ਕਿਹਾ ਕਿ ਅਸੀਂ ਇਸ ਮਾਮਲੇ ’ਚ 2 ਵਜੇ ਨਿਰਦੇਸ਼ ਦੇਵਾਂਗੇ। ਬੈਂਚ ਨੇ ਕਿਹਾ ਸੀ ਕਿ ਈਡੀ ਸਾਨੂੰ ਦੱਸੇ ਕਿ ਕੀ ਸੰਜੇ ਸਿੰਘ ਨੂੰ ਅਜੇ ਵੀ ਹਿਰਾਸਤ ’ਚ ਰੱਖਣ ਦੀ ਲੋੜ ਹੈ? ਉਹ 6 ਮਹੀਨਿਆਂ ਤੋਂ ਜੇਲ੍ਹ ’ਚ ਹਨ। ਅਦਾਲਤ ਨੇ ਕਿਹਾ ਕਿ ਸੰਜੇ ਸਿੰਘ ਤੋਂ ਅਜੇ ਤੱਕ ਪੈਸੇ ਬਰਾਮਦ ਨਹੀਂ ਹੋਏ ਹਨ। ਉਸ ਤੋਂ 2 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ’ਚ ਸੁਣਵਾਈ ਦੌਰਾਨ ਪੁੱਛਗਿੱਛ ਵੀ ਕੀਤੀ ਗਈ ਸੀ। ਸੰਜੇ ਸਿੰਘ ਨੇ ਦੱਸਿਆ ਕਿ ਹਿਰਾਸਤ ’ਚ 3 ਮਹੀਨੇ ਤੋਂ ਜ਼ਿਆਦਾ ਸਮਾਂ ਬੀਤ ਚੁੱਕਾ ਹੈ ਤੇ ਇਸ ਮਾਮਲੇ ’ਚ ਮੇਰੀ ਕੋਈ ਭੂਮਿਕਾ ਸਾਹਮਣੇ ਨਹੀਂ ਆਈ ਹੈ। ਅਦਾਲਤ ’ਚ 2 ਵਜੇ ਮੁੜ ਸੁਣਵਾਈ ਸ਼ੁਰੂ ਹੋਈ। ਈਡੀ ਨੇ ਕਿਹਾ ਕਿ ਸਾਨੂੰ ਜਮਾਨਤ ’ਤੇ ਕੋਈ ਇਤਰਾਜ ਨਹੀਂ ਹੈ। ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਜਮਾਨਤ ਦੇ ਦਿੱਤੀ ਹੈ। (Sanjay Singh)