Holiday : ਪੰਜਾਬ ‘ਚ 8 ਅਪਰੈਲ ਦੀ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰੇ ਤੇ ਦਫ਼ਤਰ ਰਹਿਣਗੇ ਬੰਦ

Holiday

ਚੰਡੀਗੜ੍ਹ। ਸੂਬੇ ਵਿੱਚ 8 ਅਪਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ (Holiday) ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿੱਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਵਸ ਨੂੰ ਥਾਂ ਦਿੱਤੀ ਹੈ। ਇਸ ਦੇ ਚੱਲਕੇ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜਾਂ ਸਮੇਤ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ।

Also Read : ਪੁਲਿਸ ਨੇ ਬੰਬੀਹਾ ਅਤੇ ਗੋਪੀ ਲਾਹੌਰੀਆ ਗੈਂਗ ਦੇ 3 ਸਾਥੀਆਂ ਨੂੰ ਕੀਤਾ ਕਾਬੂ