ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ’ਆਪ’ ਵਿੱਚ ਕੀਤਾ ਸ਼ਾਮਲ
- ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਦੀ ਅਗਵਾਈ ਹੇਠ ਸਾਰੇ ਆਗੂ ’ਆਪ’ ਵਿੱਚ ਸ਼ਾਮਲ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਨੇ ਗੜਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਦੋ ਝਟਕੇ ਦਿੰਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਤ੍ਰਿੰਬਕ ਦੱਤ ਐਰੀ ਸਮੇਤ ਕਈ ਕੌਂਸਲਰਾਂ ‘ਆਪ’ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਇਨਾਂ ਸਾਰੀਆ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਰਿਹਾਇਸ਼ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਤਾਂ ਆਗਾਮੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵੀ ਕਹਿ ਦਿੱਤਾ ਗਿਆ ਹੈ। Aam Aadmi Party Punjab
ਲੋਕ ‘ਆਪ’ ਦੇ ਕੰਮਾਂ ਤੋਂ ਖੁਸ਼ ਹਨ, ਇਸ ਲਈ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ (Aam Aadmi Party Punjab)
ਆਮ ਆਦਮੀ ਪਾਰਟੀ ਵਿੱਚ ਇਨਾਂ ਨੂੰ ਸ਼ਾਮਲ ਕਰਵਾਉਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ’ਆਪ’ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਗੜਸ਼ੰਕਰ ਹਲਕੇ ਲਈ ਅਹਿਮ ਦਿਨ ਹੈ। ਅੱਜ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾ ’ਆਪ’ ’ਚ ਆਉਣਾ ਮਾਨ ਸਰਕਾਰ ਵੱਲੋਂ ਦੋ ਸਾਲਾਂ ’ਚ ਲਏ ਗਏ ਲੋਕ ਭਲਾਈ ਕੰਮਾਂ ਅਤੇ ਫੈਸਲਿਆਂ ਦਾ ਹੀ ਫਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਚੋਣ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਲੋਕ ‘ਆਪ’ ਦੇ ਕੰਮਾਂ ਤੋਂ ਖੁਸ਼ ਹਨ, ਇਸ ਲਈ ਉਹ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ: Ferozepur News: ਫਿਰੋਜ਼ਪੁਰ ਤੋਂ ਬਸਪਾ ਨੇ ਐਲਾਨਿਆ ਉਮੀਦਵਾਰ
ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਦੀ ਲਿਸਟ ਵਿੱਚ ਤ੍ਰਿਮਬਕ ਦੱਤ ਐਰੀ (ਪ੍ਰਧਾਨ ਨਗਰ ਕੌਂਸਲ ਗੜਸ਼ੰਕਰ), ਸਰਬਜੀਤ ਕੌਰ (ਗੜਸ਼ੰਕਰ ਦੀ ਬਲਾਕ ਸੰਮਤੀ ਚੇਅਰਮੈਨ) ਐਮਸੀ ਪਰਵੀਨ, ਸੋਮਨਾਥ ਬੰਗੜ, ਐਮਸੀ ਦੀਪਕ ਕੁਮਾਰ, ਐੱਮਸੀ ਹਰਪ੍ਰੀਤ ਸਿੰਘ, ਐੱਮਸੀ ਸੁਮਿਤ ਸੋਨੀ, ਐੱਮਸੀ ਅਮਰੀਕ ਸਿੰਘ ਪੁੱਤਰ ਸ਼ੀਲਾ ਦੇਵੀ, ਸਾਬਕਾ ਐੱਮਸੀ ਪਰਮਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਮੇਸ਼ਵਰ ਸਿੰਘ, ਬਲਾਕ ਸੰਮਤੀ ਚੇਅਰਮੈਨ ਕੁਲਦੀਪ ਕੌਰ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਰਿੰਕਾ, ਸਰਪੰਚ ਚੱਕ ਸਿੰਘਾ ਕੁਲਦੀਪ ਸਿੰਘ, ਸਰਪੰਚ ਬਲੌਰਾਂ ਹੇਮ ਰਾਜ, ਸਰਪੰਚ ਰਾਮ ਪੁਰ ਹਰਮੇਸ਼ ਲਾਲ, ਸਾਬਕਾ ਬਲਾਕ ਸੰਮਤੀ ਮੈਂਬਰ ਡਾ ਕੇਵਲ ਰਾਮ, ਸਬਜ਼ੀ ਮੰਡੀ ਮਹਿਲਪੁਰ ਦੇ ਪ੍ਰਧਾਨ ਡਾ. ਬਲਬੀਰ ਸਿੰਘ ਢਿੱਲੋਂ, ਕਾਂਗਰਸੀ ਆਗੂ ਅਜਮੇਰ ਸਿੰਘ ਢਿੱਲੋਂ, ਮੋਹਿਤ ਸੈਲਾ ਅਤੇ ਸਾਬਕਾ ਵਿਧਾਇਕ ਉਮੀਦਵਾਰ ਜੇਕੇ ਸੈਲਾ ਸ਼ਾਮਲ ਹਨ। Aam Aadmi Party Punjab