ਹਾਈਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਰੱਦ ਕੀਤੀ
- ਇਹ ਪਟੀਸ਼ਨ ਜਮਾਨਤ ਲਈ ਨਹੀ ਹੈ : ਹਾਈਕੋਰਟ
- ਈਡੀ ਮੁਤਾਬਿਕ ਕੇਜਰੀਵਾਲ ਸਾਜਿਸ਼ ’ਚ ਸ਼ਾਮਲ : ਹਾਈਕੋਰਟ
- ਮੁੱਖ ਮੰਤਰੀ ਅਤੇ ਆਮ ਨਾਗਰਿਕ ਲਈ ਵੱਖਰਾ ਕਾਨੂੰਨ ਨਹੀ ਹੈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ ‘ਤੇ ਦਿੱਲੀ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ। ਹਾਈਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਰੱਦ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ 23 ਮਾਰਚ ਨੂੰ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਤੋਂ ਰਾਹਤ ਨਾ ਮਿਲਣ ’ਤੇ ਹੁਣ ਅਰਵਿੰਦ ਕੇਜਰੀਵਾਲ ਸੁਪਰੀਮ ਕੋਰਟ ਦਾ ਰੁਖ ਕਰਨਗੇ। Arvind Kejriwal
ਇਹ ਵੀ ਪੜ੍ਹੋ: ਪੰਜਾਬ ਸਮੇਤ ਇਨ੍ਹਾਂ ਸੂਬਿਆਂ ’ਚ ਤੂਫ਼ਾਨ ਤੇ ਭਾਰੀ ਮੀਂਹ ਦਾ ਅਲਰਟ
ਜਿਸ ‘ਤੇ 3 ਅਪ੍ਰੈਲ ਨੂੰ ਸੁਣਵਾਈ ਹੋਈ ਸੀ। ਉਦੋਂ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ 9 ਦਿਨਾਂ ਤੋਂ ਤਿਹਾੜ ਜੇਲ੍ਹ ‘ਚ ਬੰਦ ਹਨ।