Punjab School News: ਸਕੂਲਾਂ ਨੂੰ ਜਾਰੀ ਕੀਤੇ ਇਹ ਨਵੇਂ ਹੁਕਮ, ਨਹੀਂ ਮੰਨੇ ਤਾਂ ਹੋਵੇਗੀ ਸਖਤ ਕਾਰਵਾਈ…

Punjab School News
Punjab School News: ਸਕੂਲਾਂ ਨੂੰ ਜਾਰੀ ਕੀਤੇ ਇਹ ਨਵੇਂ ਹੁਕਮ, ਨਹੀਂ ਮੰਨੇ ਤਾਂ ਹੋਵੇਗੀ ਸਖਤ ਕਾਰਵਾਈ...

Punjab School News: ਡਾਟਾ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ

ਲੁਧਿਆਣਾ। Punjab School News ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਡੇਟਾ ਦੀ ਗੁਪਤਤਾ ਬਰਕਰਾਰ ਰੱਖਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਆਧਾਰ ਡਾਟਾ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ। ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀ.ਈ.ਓਜ਼) ਅਤੇ ਸਕੂਲ ਮੁਖੀਆਂ ਨੂੰ ਭੇਜੇ ਗਏ ਪੱਤਰ ਵਿੱਚ ਵਿਭਾਗ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਵੱਖ-ਵੱਖ ਉਦੇਸ਼ਾਂ ਲਈ ਸਕੂਲੀ ਵਿਦਿਆਰਥੀਆਂ ਤੋਂ ਪ੍ਰਾਪਤ ਆਧਾਰ ਡੇਟਾ ਨੂੰ ਕਿਸੇ ਵੀ ਪੱਧਰ ‘ਤੇ ਜਨਤਕ ਨਾ ਕੀਤਾ ਜਾਵੇ। Punjab School News

ਵਿਦਿਆਰਥੀਆਂ ਦੀ ਸੁਰੱਖਿਆ ਅਤੇ ਨਿੱਜਤਾ ਲਈ ਇਸਦੀ ਗੁਪਤਤਾ ਨੂੰ ਕਾਇਮ ਰੱਖਣਾ ਜ਼ਰੂਰੀ

ਵਿਭਾਗ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਆਧਾਰ ਡੇਟਾ ਦੀ ਵਰਤੋਂ ਸਿਰਫ਼ ਸਕੂਲੀ ਸਮਾਗਮਾਂ, ਸਕਾਲਰਸ਼ਿਪ ਸਕੀਮਾਂ ਅਤੇ ਸਰਕਾਰੀ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਕੀਤੀ ਜਾਣੀ ਚਾਹੀਦੀ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਆਧਾਰ ਡੇਟਾ ਵਿੱਚ ਨਾਂਅ, ਪਤਾ, ਜਨਮ ਮਿਤੀ ਅਤੇ ਇੱਕ ਵਿਲੱਖਣ ਪਛਾਣ ਨੰਬਰ ਵਰਗੀ ਮਹੱਤਵਪੂਰਨ ਜਾਣਕਾਰੀ ਸ਼ਾਮਲ ਹੁੰਦੀ ਹੈ। ਵਿਦਿਆਰਥੀਆਂ ਦੀ ਸੁਰੱਖਿਆ ਅਤੇ ਨਿੱਜਤਾ ਲਈ ਇਸਦੀ ਗੁਪਤਤਾ ਨੂੰ ਕਾਇਮ ਰੱਖਣਾ ਜ਼ਰੂਰੀ ਹੈ। Punjab School News

ਵਿਭਾਗ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਜਾਂ ਸਕੂਲ ਮੁਖੀ ਵੱਲੋਂ ਆਧਾਰ ਡਾਟਾ ਜਨਤਕ ਕਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੇਟਾ ਤੱਕ ਪਹੁੰਚ ਸੀਮਤ ਹੋਣੀ ਚਾਹੀਦੀ ਹੈ ਅਤੇ ਕਿਸੇ ਬਾਹਰੀ ਵਿਅਕਤੀ, ਸੰਸਥਾ ਜਾਂ ਵੈੱਬਸਾਈਟ ਨਾਲ ਸਾਂਝੀ ਨਹੀਂ ਕੀਤੀ ਜਾਣੀ ਚਾਹੀਦੀ। ਜੇਕਰ ਆਧਾਰ ਡੇਟਾ ਦੀ ਦੁਰਵਰਤੋਂ ਜਾਂ ਖੁਲਾਸਾ ਹੋਣ ਦਾ ਕੋਈ ਸੰਕੇਤ ਮਿਲਦਾ ਹੈ ਤਾ ਇਸ ਜਾਣਕਾਰੀ ਵਿਭਾਗ ਨੂੰ ਤੁਰੰਤ ਦਿਓ।