ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ 2021-22 ਦੇ ਕਥਿਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਰਵਿੰਦ ਕੇਜਰੀਵਾਲ ਦਾ ਪੱਖ ਪੇਸ਼ ਕਰਦਿਆਂ ਉਨ੍ਹਾਂ ਦੀ ਪਟੀਸ਼ਨ ਨੂੰ ਬਹੁਤ ਅਹਿਮ ਕਰਾਰ ਦਿੰਦਿਆਂ ਇਸ ’ਤੇ ਜਲਦੀ ਸੁਣਵਾਈ ਦੀ ਬੇਨਤੀ ਕੀਤੀ। ਚੀਫ਼ ਜਸਟਿਸ ਨੇ ਬੈਂਚ ਵੱਲੋਂ ਸੀਨੀਅਰ ਵਕੀਲ ਸਿੰਘਵੀ ਨੂੰ ਕਿਹਾ ਕਿ ਉਹ ਸਬੰਧਿਤ ਮਾਮਲੇ ਸੰਬੰਧੀ ਈਮੇਲ ਕਰਨ ਅਤੇ ਇਸ ’ਤੇ ਵਿਚਾਰ ਕੀਤਾ ਜਾਵੇਗਾ। Arvind Kejriwal
ਹਾਈ ਕੋਰਟ ਦੇ ਜਸਟਿਸ ਸਵਰਨ ਕਾਂਤਾ ਸ਼ਰਮਾ ਦੇ ਸਿੰਗਲ ਬੈਂਚ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਨੂੰ ਕੇਂਦਰੀ ਜਾਂਚ ਏਜੰਸੀ ਦੀ ਹਿਰਾਸਤ ਵਿਚ ਸੌਂਪਣ ਦੇ ਵਿਸ਼ੇਸ਼ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਸਿੰਗਲ ਬੈਂਚ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਮਾਮਲੇ ਵਿੱਚ ਦਖ਼ਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। Arvind Kejriwal
ਇਹ ਵੀ ਪੜ੍ਹੋ: ਕੇਂਦਰੀ ਜੇਲ੍ਹ ’ਚੋਂ ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ
ਹਾਈਕੋਰਟ ਦੇ ਸਿੰਗਲ ਬੈਂਚ ਨੇ ਕਿਹਾ ਸੀ ਕਿ ਈਡੀ ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਤੋਂ ਪਤਾ ਲੱਗਦਾ ਹੈ ਕਿ ਮੁਲਜ਼ਮ ਕੇਜਰੀਵਾਲ ਉਕਤ ਆਬਕਾਰੀ ਨੀਤੀ ਤਿਆਰ ਕਰਨ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ। ਉਨਾਂ ਨੇ ਇਸ ਅਪਰਾਧ ਦੀ ਕਮਾਈ ਦੀ ਵਰਤੋਂ ਕੀਤੀ। ਸਿੰਗਲ ਬੈਂਚ ਨੇ ਇਹ ਵੀ ਕਿਹਾ ਕਿ ਉਹ (ਕੇਜਰੀਵਾਲ) ਉਸ ਨੀਤੀ ਨੂੰ ਬਣਾਉਣ ਵਿਚ ਨਿੱਜੀ ਤੌਰ ‘ਤੇ ਸ਼ਾਮਲ ਸੀ ਅਤੇ ਕਥਿਤ ਤੌਰ ‘ਤੇ ਰਿਸ਼ਵਤ ਮੰਗਣ ਵਿਚ ਵੀ ਸ਼ਾਮਲ ਸਨ।
ਤਿਹਾਡ਼ ਜੇਲ੍ਹ ’ਚ ਬੰਦ ਹਨ Arvind Kejriwal
ਇਸ ਤੋਂ ਪਹਿਲਾਂ 3 ਅਪ੍ਰੈਲ ਨੂੰ ਹਾਈਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਨੂੰ ਵਿਸਥਾਰ ਨਾਲ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੇਜਰੀਵਾਲ ਨੇ ਲੋਕ ਸਭਾ ਚੋਣਾਂ ਦਾ ਹਵਾਲਾ ਦਿੰਦੇ ਹੋਏ ਕੇਂਦਰੀ ਏਜੰਸੀ ਵੱਲੋਂ ਆਪਣੀ ਗ੍ਰਿਫਤਾਰੀ ਦੇ ਸਮੇਂ ‘ਤੇ ਸਵਾਲ ਚੁੱਕੇ ਸਨ। ਉਨਾਂ ਨੇ ਦੋਸ਼ ਲਾਇਆ ਸੀ ਕਿ ਇਹ (ਉਨ੍ਹਾਂ ਦੀ ਗ੍ਰਿਫਤਾਰੀ) ਲੋਕਤੰਤਰ, ਆਜ਼ਾਦ ਅਤੇ ਨਿਰਪੱਖ ਚੋਣਾਂ ਅਤੇ ਬਰਾਬਰ ਮੌਕੇ ਸਮੇਤ ਸੰਵਿਧਾਨ ਦੇ ਬੁਨਿਆਦੀ ਢਾਂਚੇ ਦੀ ‘ਉਲੰਘਣਾ’ ਕਰਦੀ ਹੈ। ਇਸ ਲਈ ਉਸ ਦੀ ਗ੍ਰਿਫਤਾਰੀ ਅਤੇ ਹਿਰਾਸਤ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਜਾਵੇ। ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਉਹ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹੈ। 1 ਅਪ੍ਰੈਲ ਨੂੰ ਕਾਵੇਰੀ ਬਾਵੇਜਾ ਦੀ ਵਿਸ਼ੇਸ਼ ਅਦਾਲਤ ਨੇ ਉਨਾਂ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ।