ਸਰਗਰਮੀ ਨਾਲ ਹਾਲਾਤਾਂ ’ਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਉਪ ਮੁੱਖ ਇੰਜੀਨੀਅਰ ਪੱਧਰ ਦੇ ਅਫਸਰ | Powercom
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਣਕ ਦੀ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇੱਕ ਸਮਰਪਿਤ ਕੰਟਰੋਲ ਰੂਮ 26 ਮਾਰਚ ਤੋਂ ਸਥਾਪਤ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਇਸ ਤਹਿਤ ਖੇਤਾਂ ਦੇ ਉੱਪਰੋਂ ਲੰਘਦੀਆਂ ਢਿੱਲੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਘਟਨਾਵਾਂ ਸੰਬੰਧੀ ਕਿਸੇ ਵੀ ਸ਼ਿਕਾਇਤ ਨੂੰ ਤੁਰੰਤ ਹੱਲ ਕਰਨ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦਾ ਉਦੇਸ਼ ਲਾਈਨਾਂ, ਜੀ.ਓ ਸਵਿੱਚਾਂ ਆਦਿ ਦੀ ਤੁਰੰਤ ਮੁਰੰਮਤ ਕਰਕੇ ਅੱਗ ਦੇ ਸੰਭਾਵੀ ਕਾਰਨਾਂ ਨੂੰ ਰੋਕਣਾ ਹੈ। (Powercom)
ਹੁਣ ਤੱਕ ਢਿੱਲੀਆਂ ਤਾਰਾਂ ਸਪਾਰਕਿੰਗ ਨਾਲ ਸਬੰਧਿਤ 425 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ
ਪੀਐਸਪੀਸੀਐਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕੰਟਰੋਲ ਰੂਮ ਵਿਖੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਉਪ ਮੁੱਖ ਇੰਜੀਨੀਅਰ ਪੱਧਰ ਦੇ ਅਧਿਕਾਰੀ ਦੁਆਰਾ ਸਰਗਰਮੀ ਨਾਲ ਨੇੜਿਓਂ ਨਿਗਰਾਨੀ ਕੀਤੀ ਜਾਂਦੀ ਹੈ, ਤਾਂ ਜੋ ਇਨ੍ਹਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਕੰਟਰੋਲ ਰੂਮ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਹਨਤੀ ਕਿਸਾਨਾਂ ਦੁਆਰਾ ਉਗਾਈਆਂ ਗਈਆਂ ਫਸਲਾਂ ਦੀ ਸੁਰੱਖਿਆ ਪੀ ਐਸ ਪੀ ਸੀ ਐਲ ਦੀ ਪ੍ਰਮੁੱਖ ਤਰਜੀਹ ਹੈ। (Powercom)
Also Read : ਡਿਪਟੀ ਕਮਿਸ਼ਨਰ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਹੁਣ ਤੱਕ ਢਿੱਲੀਆਂ ਤਾਰਾਂ/ਸਪਾਰਕਿੰਗ ਨਾਲ ਸਬੰਧਤ 425 ਤੋਂ ਵੱਧ ਪ੍ਰਾਪਤ ਸ਼ਿਕਾਇਤਾਂ ਦਾ ਪਹਿਲਾਂ ਹੀ ਨਿਪਟਾਰਾ ਕੀਤਾ ਜਾ ਚੁੱਕਾ ਹੈ। ਖਾਸ ਤੌਰ ਤੇ 24 ਘੰਟਿਆਂ ਅੰਦਰ ਸ਼ਿਕਾਇਤਾਂ ਦੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਅੱਗ ਲੱਗਣ ਦੀਆਂ ਦੁਰਘਟਨਾਵਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ। ਢਿੱਲੀਆਂ ਤਾਰਾਂ ਜਾਂ ਸਪਾਰਕਿੰਗ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨ ਵਾਲੇ ਕਿਸਾਨ ਇਨ੍ਹਾਂ ਟੈਲੀਫੋਨ ਨੰਬਰਾਂ 96461-06835, 96461 06836 ਤੇ 1921 ਰਾਹੀਂ ਕੰਟਰੋਲ ਰੂਮ ਨਾਲ ਤੁਰੰਤ ਸੰਪਰਕ ਕਰਕੇ ਸਿਕਾਇਤ ਦਰਜ਼ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਕਿਸਾਨ ਢਿਲੀਆਂ ਅਤੇ ਨੰਗੀਆਂ ਤਾਰਾਂ ਦੀਆਂ ਫੋਟੋਆਂ, ਸਬੰਧਤ ਸਥਾਨਾਂ ਦੀਆਂ ਲੋਕੇਸ਼ਨਾਂ ਦੇ ਨਾਲ 96461 06835,36 ਨੰਬਰ ’ਤੇ ਵਟਸਐਪ ਕਰ ਸਕਦੇ ਹਨ।