ਜਲੰਧਰ। ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਪਵਨ ਕੁਮਾਰ ਟੀਨੂੰ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀ ਕਾਫ਼ੀ ਚਰਚਾ ਹੋ ਰਹੀ ਸੀ ਪਰ ਇਸ ਦੌਰਾਨ ਜੇਕਰ ਵਿਧਾਇਕ ਦੇ ਬਿਆਨ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਕਿਸੇ ਵੀ ਪਾਰਟੀ ’ਚ ਸ਼ਾਮਲ ਨਹੀਂ ਹੋ ਰਹੇ ਹਨ। (Pawan Kumar Tinu)
ਇਨ੍ਹਾਂ ਚਰਚਾਵਾਂ ਦੌਰਾਨ ਪਵਨ ਕੁਮਾਰ ਟੀਨੂੰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਵਾਇਆ ਹੈ। ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਪਾਰਟੀ ’ਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿੱਤ ਸੀਐੱਮ ਹਾਉਸ ਪਹੁੰਚੇ, ਜਿੱਥੇ ਉਨ੍ਹਾਂ ਨਾਲ ਉਨ੍ਹਾਂ ਦੇ ਹਿਮਾਇਤੀ ਵੀ ਮੌਜ਼ੂਦ ਸਨ। ਆਪ ’ਚ ਸ਼ਾਮਲ ਹੋਣ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ ਆਮ ਆਦਮੀ ਪਾਰਟੀ ਜਲੰਧਰ ਤੋਂ ਪਵਨ ਟੀਨੂੰ ਨੂੰ ਉਮੀਦਵਾਰ ਐਲਾਨ ਸਕਦੀ ਹੈ। (Pawan Kumar Tinu)
ਜ਼ਿਕਰਯੋਗ ਹੈ ਕਿ ਪਵਨ ਟੀਨੂੰ ਆਦਮਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ 2012-2017 ਵਿੱਚ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਦੱਸ ਦਈਏ ਕਿ ਪਵਨ ਟੀਨੂੰ 2014 ਵਿੱਚ ਜਲੰਧਰ ਤੋਂ ਲੋਕ ਸਭਾ ਚੋਣਾਂ ਹਾਰ ਗਏ ਸਨ। 2022 ਦੀਆਂ ਵਿਧਾਨ ਸਭਾਂ ਚੋਣਾਂ ਵੀ ਉੁਹ ਹਾਰ ਗਏ ਸਨ।
Also Read ; ਚੋਣ ਪ੍ਰਚਾਰ ਕਰਦੇ ਸਮੇਂ ਮੁੱਖ ਮੰਤਰੀ ’ਤੇ ਹਮਲਾ! ਰਾਜਨੀਤੀ ’ਚ ਭੂਚਾਲ