ਪੁਲਿਸ ਵੱਲੋਂ ਅੱਧੇ ਘੰਟੇ ‘ਚ ਹੀ ਟ੍ਰੇਸ ਕਰਕੇ ਹਥਿਆਰ ਸਮੇਤ ਫਾਇਰਿੰਗ ਕਰਨ ਵਾਲੇ ਕੀਤੇ ਕਾਬੂ | Abohar News
ਫਾਜਲਕਾ/ਅਬੋਹਰ (ਰਜਨੀਸ਼ ਰਵੀ)। ਅਬੋਹਰ ਦੇ ਖਾਲਸਾ ਕਾਲਜ ਦੇ ਬਾਹਰ ਹੋਈ ਫਾਇਰਿੰਗ ਦੇ ਮਸਲੇ ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਫਾਇਰਿੰਗ ਕਰਨ ਵਾਲੇ ਨੂੰ ਅਸਲੇ ਸਮੇਤ ਕਾਬੂ ਕਰਨ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕੀ ਡਾ. ਪ੍ਰਗਿਆ ਜੈਨ ਐਸ. ਐਸ.ਪੀ ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਪੂਰੀ ਚੌਕਸ ਹੈ। ਅੱਜ ਕਿਸੇ ਵੱਲੋਂ ਪੰਜਾਬ ਪੁਲਿਸ ਹੈਲਪਲਾਈਨ ਨੰਬਰ 112 ਤੇ ਜਾਣਕਾਰੀ ਦਿੱਤੀ ਗਈ ਕਿ ਖਾਲਸਾ ਕਾਲਜ ਅਬੋਹਰ ਦੇ ਬਾਹਰ ਕੁਝ ਸ਼ਰਾਰਤੀ ਅਨਸਰ ਇਕੱਠੇ ਹੋ ਰਹੇ ਹਨ। (Abohar News)
ਜਿਸ ‘ਤੇ ਅਰੁਨ ਮੁੰਡਨ ਡੀ.ਐਸ.ਪੀ ਅਬੋਹਰ ਅਤੇ ਇੰਸਪੈਕਟਰ ਨਵਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਤੁਰੰਤ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲਿਆ ਅਤੇ ਫਾਇਰਿੰਗ ਕਰਨ ਵਾਲੇ ਅਨਸਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਘਟਨਾ ਸਮੇਂ ਵਰਤਿਆ ਹਥਿਆਰ ਅਤੇ ਰੌਂਦ ਬਰਾਮਦ ਕੀਤੇ ਗਏ ਹਨ। ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਥਾਣਾ ਸਿਟੀ-1 ਅਬੋਹਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਕਾਬੂ ਕੀਤੇ ਮੁਲਜ਼ਮਾਂ ਅਤੇ ਘਟਨਾ ਬਾਰੇ ਪੂਰੀ ਜਾਣਕਾਰੀ ਪ੍ਰੈਸ ਕਾਨਫਰੰਸ ਕਰਕੇ ਸਾਂਝੀ ਕੀਤੀ ਜਾਵੇਗੀ। (Abohar News)
Also Read : Dubai Gold Price: ਦੁਬਈ ’ਚ ਕਿਉਂ ਮਿਲਦਾ ਐ ਐਨਾ ਸਸਤਾ ਸੋਨਾ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਇਸ ਘਟਨਾ ਦੀ ਖਬਰ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਵੱਲੋਂ ਘਟਨਾ ਦੀ ਖਬਰ ਮਿਲਦੇ ਹੀ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਹਨਾਂ ਕਿਹਾ ਕਿ ਜਿਲ੍ਹਾ ਫਾਜਿਲਕਾ ਵਿੱਚ ਕਿਸੇ ਵੀ ਤਰਾਂ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਸਥਿਤੀ ਪੂਰੀ ਕੰਟਰੋਲ ਅਧੀਨ ਹੈ। ਫਾਜਿਲਕਾ ਪੁਲਿਸ ਲੋਕ ਸਭਾ ਦੀਆਂ ਚੋਣਾਂ ਅਮਨ ਅਮਾਨ ਨਾਲ ਕਰਾਉਣ ਲਈ ਵਚਨਬੱਧ ਹੈ।