Patanjali advertising Case: ਨਵੀਂ-ਦਿੱਲੀ। ਸੁਪਰੀਮ ਕੋਰਟ ਨੇ ਅੱਜ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ ਕਰਦਿਆਂ ਉਨ੍ਹਾਂ ਦੇ ਵਕੀਲਾਂ ਵੱਲੋਂ ਜਨਤਕ ਮੁਆਫ਼ੀ ਮੰਗਣ ਤੋਂ ਬਾਅਦ ਉਨ੍ਹਾਂ ਨੂੰ ਕਥਿਤ ਮਾਣਹਾਨੀ ਨੂੰ ਸੁਧਾਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 23 ਅਪ੍ਰੈਲ ਨੂੰ ਕਰਨ ਲਈ ਕਿਹਾ ਹੈ ਅਤੇ ਸੁਪਰੀਮ ਕੋਰਟ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ 23 ਅਪ੍ਰੈਲ ਨੂੰ ਅਗਲੀ ਸੁਣਵਾਈ ਦੌਰਾਨ ਅਦਾਲਤ ‘ਚ ਹਾਜ਼ਰ ਰਹਿਣ ਲਈ ਵੀ ਕਿਹਾ ਹੈ। Ramdev
ਇਹ ਵੀ ਪੜ੍ਹੋ: Abohar News: ਅਬੋਹਰ ਦੇ ਖਾਲਸਾ ਕਾਲਜ ਦੇ ਬਾਹਰ ਫਾਇਰਿੰਗ, ਮੁਲਜ਼ਮ ਕਾਬੂ
ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਕੰਪਨੀ ਦੇ ਐਮਡੀ ਬਾਲਕ੍ਰਿਸ਼ਨ ਨੂੰ ਕਿਹਾ ਕਿ ਤੁਸੀਂ ਇੰਨੇ ਬੇਕਸੂਰ ਨਹੀਂ ਹੋ ਕਿ ਤੁਹਾਨੂੰ ਇਹ ਨਹੀਂ ਪਤਾ ਕਿ ਅਸੀਂ ਪਹਿਲੇ ਆਦੇਸ਼ ਵਿੱਚ ਕੀ ਕਿਹਾ ਸੀ। ਪਿਛਲੀ ਸੁਣਵਾਈ ਵਿੱਚ, ਬੈਂਚ ਨੇ ਪਤੰਜਲੀ ਆਯੁਰਵੇਦ ਦੁਆਰਾ ਪ੍ਰਕਾਸ਼ਿਤ ਗੁੰਮਰਾਹਕੁੰਨ ਇਸ਼ਤਿਹਾਰਾਂ ‘ਤੇ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਲਈ ਉੱਤਰਾਖੰਡ ਰਾਜ ਲਾਇਸੈਂਸਿੰਗ ਅਥਾਰਟੀ ਦੀ ਖਿਚਾਈ ਕੀਤੀ ਸੀ। Ramdev