ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਦੀ ਹਮਾਇਤ ਪ੍ਰਾਪਤ ਵਿਦੇਸੀ ਹੈਂਡਲਰਾਂ ਦਾ ਹੱਥ: ਡੀਜੀਪੀ ਗੌਰਵ ਯਾਦਵ (Murder Case)
(ਸੱਚ ਕਹੂੰ ਨਿਊਜ) ਚੰਡੀਗੜ੍ਹ/ਰੂਪਨਗਰ। ਰੂਪਨਗਰ ਪੁਲਿਸ ਨੇ ਐਸਐਸਓਸੀ ਮੋਹਾਲੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਨੰਗਲ ਅਧਾਰਿਤ ਵਿਸ਼ਵ ਹਿੰਦੂ ਪ੍ਰੀਸਦ (ਵੀਐਚਪੀ) ਆਗੂ ਦੇ ਕਤਲ ਕੇਸ ਵਿੱਚ ਸ਼ਾਮਲ ਪਾਕਿਸਤਾਨ ਆਧਾਰਿਤ ਅੱਤਵਾਦੀ ਸੰਗਠਨ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਸੰਚਾਲਕਾਂ ਨੂੰ ਗ੍ਰ੍ਰਿਫਤਾਰ ਕਰਕੇ ਇਸ ਕੇਸ ਨੂੰ 72 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ। Murder Case
ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜਾਣਕਾਰੀ ਮੁਤਾਬਿਕ ਸ਼ਨਿੱਚਰਵਾਰ ਸ਼ਾਮ ਨੰਗਲ ਦੇ ਰੇਲਵੇ ਰੋਡ ‘ਤੇ ਸਥਿਤ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੀ ਦੁਕਾਨ ‘ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਇਹ ਹਮਲਾਵਰ- ਜਿਸ ਵਿੱਚੋਂ ਇਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ- ਕਾਲੇ ਰੰਗ ਦੀ ਸਕੂਟੀ ‘ਤੇ ਆਏ ਸਨ।
ਹਥਿਆਰ ਵੀ ਕੀਤੇ ਬਰਾਮਦ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਵਿਗਿਆਨਕ ਅਤੇ ਯੋਜਨਾਬੱਧ ਜਾਂਚ ਉਪੰਰਤ ਪੁਲਿਸ ਨੇ ਦੋਵਾਂ ਹਮਲਾਵਰਾਂ ਨੂੰ ਗਿ੍ਰਫ਼ਤਾਰ ਕਰ ਲਿਆ ਜਿਹਨਾਂ ਦੀ ਪਛਾਣ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਵਜੋਂ ਕੀਤੀ ਗਈ। ਡੀਜੀਪੀ ਨੇ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 32 ਬੋਰ ਦੇ ਦੋ ਪਿਸਤੌਲ ਜਿਸ ਵਿੱਚੋਂ ਇੱਕ ਅਪਰਾਧ ਵਿੱਚ ਵਰਤਿਆ ਗਿਆ ਸੀ, ਸਮੇਤ 16 ਜਿੰਦਾ ਕਾਰਤੂਸ ਅਤੇ 1 ਖਾਲੀ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਅਪਰਾਧ ਵਿੱਚ ਵਰਤੀ ਗਈ ਟੀਵੀਐਸ ਜੁਪੀਟਰ ਸਕੂਟੀ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਦੀ ਹਮਾਇਤ ਪ੍ਰਾਪਤ ਇਸ ਅੱਤਵਾਦੀ ਮਾਡਿਊਲ ਨੂੰ ਪੁਰਤਗਾਲ ਅਧਾਰਿਤ ਵਿਦੇਸ਼ੀ ਹੈਂਡਲਰਾਂ ਦੁਆਰਾ ਸੰਚਾਲਨ, ਪ੍ਰੇਰਿਤ ਅਤੇ ਫੰਡਿੰਗ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸ਼ੂਟਰ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਇਨ੍ਹਾਂ ਵਿਦੇਸ-ਅਧਾਰਤ ਹੈਂਡਲਰਾਂ ਦੇ ਪਿਆਦੇ ਹਨ, ਜੋ ਪਾਕਿਸਤਾਨ ਅਧਾਰਿਤ ਅੱਤਵਾਦੀ ਮਾਸਟਰਮਾਈਂਡ ਦੇ ਸੰਚਾਲਕ ਹਨ। ਇਹ ਪਿਆਦੇ ਪੈਸਿਆਂ ਦਾ ਲਾਲਚ ਦੇ ਕੇ ਗਿਰੋਹ ਵਿੱਚ ਸ਼ਾਮਲ ਕੀਤੇ ਗਏ ਹਨ। Murder Case
ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸਾਂਤੀ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ: ਡੀਜੀਪੀ ਪੰਜਾਬ
ਉਨ੍ਹਾਂ ਕਿਹਾ ਕਿ ਦੋਵੇਂ ਸੂਟਰ ਐਨਕਿ੍ਰਪਟਡ ਐਪਸ ਰਾਹੀਂ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਫੰਡ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਵਿਅਕਤੀ, ਜਿਸ ਨੂੰ ਟਾਰਗੇਟ ਕਰਨਾ ਸੀ, ਦੀ ਜਗ੍ਹਾ ਅਤੇ ਫੋਟੋ ਵੀ ਉਨ੍ਹਾਂ ਨਾਲ ਸਾਂਝੀ ਕੀਤੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਸ ਜਾਂਚ ਨੂੰ ਤਰਕਪੂਰਨ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸਾਂਤੀ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ: Fire Accident News: ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਵੱਖ-ਵੱਖ ਟੀਮਾਂ ਗਠਿਤ ਕਰਕੇ ਮਾਮਲੇ ਦੀ ਜਾਂਚ ਲਈ ਤਾਇਨਾਤ ਕਰ ਦਿੱਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸ਼ੂਟਰਾਂ ਦੀ ਪਛਾਣ ਸਬੰਧੀ ਜਾਣਕਾਰੀ ਦੇਣ ਲਈ 1 ਲੱਖ ਰੁਪਏ ਦੇ ਇਨਾਮ ਦਾ ਵੀ ਰੱਖਿਆ ਗਿਆ ਸੀ ਅਤੇ ਸੀਸੀਟੀਵੀ ਤੋਂ ਪ੍ਰਾਪਤ ਕੀਤੀਆਂ ਗਈਆਂ ਮੁਲਜ਼ਮਾਂ ਦੀਆਂ ਤਸਵੀਰਾਂ ਇਲੈਕਟ੍ਰਾਨਿਕ, ਪ੍ਰਿੰਟ ਅਤੇ ਸੋਸਲ ਮੀਡੀਆ ਰਾਹੀਂ ਪ੍ਰਸਾਰਿਤ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਨੂੰ ਚਲਾਉਣ ਵਾਲੇ ਅੱਤਵਾਦੀ ਸੰਗਠਨ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।