ਹਰਿਆਣਾ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾ ਕਰਵਾਉਣ ਲਈ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ | Farmers
ਸ਼ੰਭੂ ਬਾਰਡਰ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਕ) ਵੱਲੋਂ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰਨ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਅੱਜ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਗੱਡੀਆਂ ਦਾ ਚੱਕਾ ਜਾਮ ਕਰ ਕੇ ਪੱਕੇ ਤੌਰ ’ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਧਰਨੇ ਤੋਂ ਪਹਿਲਾਂ ਪੰਜਾਬ ਪੁਲਿਸ ਪ੍ਰਸ਼ਾਸਨ ਤੇ ਰੇਲਵੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ੰਭੂ ਬੈਰੀਅਰ ਤੋਂ ਪਹਿਲਾਂ ਕਿਸਾਨਾਂ ਦੇ ਹਜ਼ੂਮ ਨੂੰ ਰੋਕਣ ਲਈ ਬੈਰੀਕੇਡ ਲਗਾਏ ਹੋਏ ਸਨ ਪਰ ਕਿਸਾਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਬੈਰੀਕੇਡ ਹਟਾ ਕੇ ਕਿਸਾਨ ਸ਼ੰਭੂ ਰੇਲਵੇ ਸਟੇਸ਼ਨ ਦੀਆਂ ਲਾਈਨਾਂ ’ਤੇ ਰੋਸ ਧਰਨੇ ਉੱਤੇ ਬੈਠ ਗਏ। (Farmers)
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਸਮੇਤ ਹੋਰਨਾਂ ਕਿਸਾਨਾਂ ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੋਇਆ ਹੈ।
ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਏ ਗਏ ਬੈਰੀਕੇਡਾਂ ਨੂੰ ਹਟਾਇਆ | Farmers
ਇਸ ਸਬੰਧੀ 9 ਅਪ੍ਰੈਲ ਨੂੰ ਹੋਈ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਪੁਲਿਸ ਪ੍ਰਸ਼ਾਸਨ ਨੂੰ 16 ਅਪ੍ਰੈਲ ਤਕ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ। ਬੀਤੇ ਦਿਨੀਂ ਦੇਰ ਸ਼ਾਮ ਤਕ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਸਵੇਰੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਇਕੱਠ ਦੇ ਰੂਪ ’ਚ ਰੇਲ ਲਾਈਨਾਂ ’ਤੇ ਡਟਿਆ ਗਿਆ ਹੈ ਤੇ ਹਰਿਆਣਾ ਸਰਕਾਰ ਵੱਲੋਂ ਜਿੰਨਾ ਸਮਾਂ ਕਿਸਾਨ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਰੇਲ ਲਾਈਨਾਂ ਜਾਮ ਰੱਖੀਆਂ ਜਾਣਗੀਆਂ।
Also Read : ਜਾਣੋ ਸਿਆਸੀ ਆਗੂ ਬਾਰੇ, ਕਾਂਗਰਸ ਤੋਂ ਸਫ਼ਰ ਸ਼ੁਰੂ ਕਰ ‘ਆਪ’ ’ਚ ਮਿਲੀ ਸਫ਼ਲਤਾ