ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੜਕੀਆਂ ਨੇ ਪਹਿਲੇ ਤਿੰਨ ਸਥਾਨਾਂ ’ਤੇ ਕਬਜ਼ਾ ਕੀਤਾ ਹੈ। ਪਹਿਲੇ ਸਥਾਨ ’ਤੇ ਲੁਧਿਆਣਾ ਤੋਂ ਅਦਿੱਤੀ ਰਹੀ ਹੈ ਜਿਸ ਨੇ 650 ਅੰਕਾਂ ਵਿੱਚੋਂ 650 ਅੰਕ ਹਾਸਲ ਕੀਤੇ ਹਨ। ਜਦਕਿ ਦੂਜੇ ਸਥਾਨ ’ਤੇ ਇਸੇ ਸਕੂਲ ਦੀ ਅਲੀਸ਼ਾ ਸ਼ਰਮਾ ਰਹੀ ਹੈ ਜਿਸ ਨੇ 650 ਵਿੱਚੋਂ 645 ਅੰਕ ਹਾਸਲ ਕੀਤੇ ਹਨ। ਤੀਜੇ ਸਥਾਨ ’ਤੇ ਅੰਕ ਹਾਸਲ ਕੀਤੇ ਹਨ। ਤੀਜੇ ਨੰਬਰ ’ਤੇ ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਰਹੀ ਹੈ। (10th Class Result)
BSEB ਬੋਰਡ 10ਵੀਂ ਜਮਾਤ ਦਾ ਨਤੀਜਾ ਕਿਵੇਂ ਵੇਖੀਏ? | 10th Class Result
ਨਤੀਜਾ ਵੇਖਣ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਲਾਗਇਨ ਕਰਨਾ ਹੋਵੇਗਾ। ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ ‘ਤੇ ਦਿਖਾਈ ਦੇਵੇਗਾ।