ਅਦਿਤੀ ਤੇ ਅਲੀਸ਼ਾ ਨੇ ਜ਼ਿਲ੍ਹਾ ਲੁਧਿਆਣਾ ਦਾ ਵਧਾਇਆ ਮਾਣ, ਡਿਪਟੀ ਕਮਿਸ਼ਨਰ ਨੇ ਦਿੱਤੀ ਵਧਾਈ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਚੰਗੇ ਨਤੀਜ਼ਿਆਂ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਦਿੱਤੀ ਵਧਾਈ | 10th Result

ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀਰਵਾਰ ਐਲਾਨੇ ਗਏ ਨਤੀਜ਼ਿਆਂ ’ਚ ਲੁਧਿਆਣਾ ਦੀਆਂ ਦੋ ਵਿਦਿਆਰਥਣਾਂ ਨੇ ਪੰਜਾਬ ਵਿੱਚੋਂ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜਿੰਨਾਂ ਸਣੇ ਵਧੀਆ ਕਾਰਗੁਜ਼ਾਰੀ ਪੇਸ਼ ਕਰਨ ਵਾਲੇ ਹੋਰ ਵਿਦਿਆਰਥੀਆਂ ਦਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਪਣੀ ਪਸੰਦੀਦਾ ਮੰਜ਼ਿਲ ਪਾਉਣ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। (10th Result)

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿੱਤ ਆਪਣੇ ਦਫ਼ਤਰ ’ਚ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਪੰਜਾਬ ਦੀਆਂ ਪਹਿਲੀਆਂ ਦੋ ਪੁਜੀਸ਼ਨਾਂ ਜ਼ਿਲ੍ਹਾ ਲੁਧਿਆਣਾ ਦੇ ਹਿੱਸੇ ਆਈਆਂ ਹਨ। ਜਿਸ ਤੋਂ ਵੀ ਵੱਧ ਖੁਸ਼ੀ ਤੇ ਮਾਣ ਵੀ ਗੱਲ ਇਹ ਹੈ ਕਿ ਸੌ ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲੀਆਂ ਦੋਵੇਂ ਪੁਜੀਸ਼ਨਾਂ ’ਤੇ ਆਉਣ ਵਾਲੀਆਂ ਦੋਵੇਂ ਲੜਕੀਆਂ ਹਨ। ਉਨ੍ਹਾਂ ਕਿਹਾ ਕਿ ਅਦਿਤੀ ਨੇ ਸੌ ਫ਼ੀਸਦ ਅੰਕ ਪ੍ਰਾਪਤ ਕਰਦਿਆਂ ਆਪਣੇ ਮਾਪਿਆਂ ਦਾ ਹੀ ਨਹੀਂ ਸਗੋਂ ਜ਼ਿਲ੍ਹਾ ਲੁਧਿਆਣਾਂ ਦਾ ਨਾਂਅ ਵੀ ਚਮਕਾਇਆ ਹੈ। (10th Result)

ਇਸੇ ਤਰ੍ਹਾਂ ਦੂਜੇ ਸਥਾਨ ’ਤੇ ਆਉਣ ਵਾਲੀ ਅਲੀਸ਼ਾ ਸ਼ਰਮਾ ਨੇ 99.23 ਫੀਸਦ ਅੰਕ ਪ੍ਰਾਪਤ ਕੀਤੇ ਹਨ। ਜਿਹੜੀ ਸਮੁੱਚੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਵਧੀਆ ਕਾਰਗੁਜ਼ਾਰੀ ’ਤੇ ਵੀ ਖੁਸ਼ੀ ਪ੍ਰਗਟ ਕੀਤੀ। ਇਸ ਦੌਰਾਨ ਉਨ੍ਹਾਂ ਹਾਜਰੀਨ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਸੁਪਨਿਆਂ ਬਾਰੇ ਵੀ ਗੱਲਬਾਤ ਕੀਤੀ ਅਤੇ ਉਪਰੰਤ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਸਣੇ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ।

Also Read : PSEB Result: ਅੰਗੇਰਜ਼ੀ ਵਿਸ਼ਾ ਬਣਿਆ ਵਿਦਿਆਰਥੀਆਂ ਲਈ ਟੇਢੀ ਖੀਰ, 3345 ਵਿਦਿਆਰਥੀ ਫੇਲ੍ਹ