ਆਪ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਚੋਣ ਪ੍ਰਚਾਰ ਕਰਨ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ ਮੁੱਖ ਮੰਤਰੀ ਮਾਨ

result of 12th class 2024

ਪੰਜਾਬ ਲਈ ਪ੍ਰਾਈਵੇਟ ਪਲਾਂਟ ਖਰੀਦਿਆ : CM Bhagwant Mann

  • ਮੀਂਹ ਨਾਲ ਫਸਲਾਂ ਦੇ ਨੁਕਸਾਨ ਦੀ ਭਰਪਾਈ ਕਰਾਂਗੇ
  • ਜਿਨ੍ਹਾਂ ਨੇ ਪੈਸਾ ਖਾਂਦਾ ਵਾਪਸ ਲੈ ਕੇ ਆਵਾਂਗੇ
  • ਸੱਚ ਦਾ ਸੂਰਜ 2022 ’ਚ ਲੋਕਾਂ ਨੇ ਚੜ੍ਹਾਇਆ ਸੀ
  • ਕੇਜਰੀਵਾਲ ਨੂੰ ਜੇਲ੍ਹ ’ਚ ਬੰਦ ਕਰਕੇ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ
  • ਨੌਜਵਾਨਾਂ ਨੂੰ 43 ਹਜ਼ਾਰ ਨੌਕਰੀਆਂ ਦਿੱਤੀਆਂ

(ਅਨਿਲ ਲੁਟਾਵਾ) ਸ੍ਰੀ ਫ਼ਤਿਹਗੜ੍ਹ ਸਾਹਿਬ । ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਜ਼ੋਰਾਂ ’ਤੇ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਚੋਣ ਪ੍ਰਚਾਰ ਕਰਨ ਲਈ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ। ਇੱਥੇ ਪਹੁੰਚਣ ’ਤੇ ਮੁੱਖ ਮੰਤਰੀ ਮਾਨ ਦਾ ਭਰਵਾਂ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ 2024 ਦੀਆਂ ਲੋਕ ਸਭਾ ਚੋਣਾਂ ਕੋਈ ਹਾਰ-ਜਿੱਤ ਦੀਆਂ ਚੋਣਾਂ ਨਹੀਂ ਹਨ। ਇਹ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀਆਂ ਚੋਣਾਂ ਹਨ। ਕੇਜਰੀਵਾਲ ਨੂੰ ਜੇਲ੍ਹ ’ਚ ਬੰਦ ਕਰਕੇ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਪੰਜਾਬ ਕੇਜਰੀਵਾਲ ਨਾਲ ਚਟਾਨ ਵਾਂਗ ਖਡ਼ਾ ਹੈ।

ਇਹ ਵੀ ਪੜ੍ਹੋ: Arvind Kejriwal: ਜੇਲ੍ਹ ‘ਚ ਕੇਜਰੀਵਾਲ…. ਤੇ ‘ਆਪ’ ਪਾਰਟੀ ਨੇ ਕੀਤਾ ਵੱਡਾ ਖੁਲਾਸਾ

ਮੁੱਖ ਮੰਤਰੀ ਮਾਨ ਨੇ ਆਪ ਸਰਕਾਰ ਦੇ ਕੰਮ ਗਿਣਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦਾ ਮਤਲਬ ਹੈ ਕਿ ਹਰ ਪਰਿਵਾਰ ਨੂੰ ਲਗਭੱਗ ਇੱਕ ਲੱਖ ਰੁਪਏ ਦੀ ਬਚਤ,.ਬਿਜਲੀ ਮੁਫ਼ਤ, ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਅਤੇ ਦਵਾਈ ਮੁਫ਼ਤ, ਪ੍ਰਾਈਵੇਟ ਸਕੂਲਾਂ ਦੇ ਲੈਵਲ ਦੀ ਸਿੱਖਿਆ ਮੁਫ਼ਤ, ਅਸੀਂ ਹਰ ਉਹ ਲੋਕ ਪੱਖੀ ਫ਼ੈਸਲੇ ਲੈਂਦੇ ਹਾਂ ਜਿਸਦੇ ਨਾਲ਼ ਲੋਕਾਂ ਨੂੰ ਸਿੱਧਾ ਫ਼ਾਇਦਾ ਹੋਵੇ।