ਮੋਹਾਲੀ ਦੇ ਲੋਕਾਂ ਨੂੰ ਪਾਣੀ ਦੀ ਕਮੀ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ (Mohali News)
ਮੋਹਾਲੀ (ਐੱਮ ਕੇ ਸ਼ਾਇਨਾ)। ਗਰਮੀਆਂ ਆਉਣ ਨਾਲ ਪਾਣੀ ਦੀ ਖਪਤ ਵੀ ਵੱਧ ਜਾਂਦੀ ਹੈ। ਪਰ ਮੋਹਾਲੀ ਦੇ ਲੋਕਾਂ ਨੂੰ 22 ਅਪ੍ਰੈਲ ਨੂੰ ਪਾਣੀ ਦੀ ਘਾਟ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਵਾਟਰ ਸਪਲਾਈ ਸਕੀਮ ਫੇਜ਼-1 ਤੋਂ 4 ਕਜੌਲੀ ਵਾਟਰ ਵਰਕਸ ‘ਚ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਗਰਿੱਡ ਦੀ ਜ਼ਰੂਰੀ ਮੁਰੰਮਤ ਕੀਤੀ ਜਾਣੀ ਹੈ। ਇਸ ਕਰਕੇ ਕਜੌਲੀ ਵਿਖੇ ਬਿਜਲੀ ਦੀ ਸਪਲਾਈ ਬੰਦ ਰਹੇਗੀ। ਇਸ ਦੇ ਚੱਲਦਿਆਂ ਇੱਥੋਂ ਦੀਆਂ ਮੋਟਰਾਂ ਨਾ ਚੱਲਣ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ। Mohali News
ਇਹ ਵੀ ਪੜ੍ਹੋ: ਪੈਸੇ ਲੈ ਕੇ ਪਾਜ਼ੀਟਿਵ ਡੋਬ ਟੈਸਟ ਨੂੰ ਨੈਗਟਿਵ ਬਣਾਉਣ ਵਾਲਾ ਕਾਬੂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ-2 ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਵਾਟਰ ਸਪਲਾਈ ਵਲੋਂ ਕਜੌਲੀ ਸਕੀਮ ਫੇਜ਼-1 ਅਤੇ 4, ਕਜੌਲੀ ਦੀ ਪਾਣੀ ਦੀ ਸਪਲਾਈ 22 ਅਪ੍ਰੈਲ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਸ ਲਈ ਮੋਹਾਲੀ ਸ਼ਹਿਰ ਵਿਚ ਫੇਜ਼-1 ਤੋਂ 7, ਸੈਕਟਰ-70, 71, ਪਿੰਡ ਮਟੌਰ, ਸ਼ਾਹੀ ਮਾਜਰਾ, ਫੇਜ਼-9, 10, 11 ਤੇ ਇੰਡਸਟ੍ਰੀਅਲ ਗਰੋਥ ਫੇਜ਼-1 ਤੋਂ 5 ਮੋਹਾਲੀ ਵਿਖੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਉਨ੍ਹਾਂ ਦੱਸਿਆ ਕਿ 22 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਪਹਿਲਾਂ ਪਾਣੀ ਦੀ ਸਪਲਾਈ ਆਮ ਵਾਂਗ ਹੋਵੇਗੀ, ਦੁਪਹਿਰੇ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਅਤੇ ਸ਼ਾਮ ਨੂੰ 5 ਵਜੇ ਤੋਂ ਬਾਅਦ ਘੱਟ ਪ੍ਰੈਸ਼ਰ ਨਾਲ ਹੋਵੇਗੀ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਇਸ ਸਥਿਤੀ ਵਿਚ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਅਤੇ ਪਾਣੀ ਨੂੰ ਸੰਭਲ ਕੇ ਵਰਤਣ ਲਈ ਕਿਹਾ ਹੈ।