Weather Update: ਪੰਜਾਬ ਸਮੇਤ ਕਈ ਸੂਬਿਆਂ ’ਚ ਮੀਂਹ ਦਾ ਅਲਰਟ, ਛਾ ਗਏ ਕਾਲੇ ਬੱਦਲ

Weather Update

ਚੰਡੀਗੜ੍ਹ। ਦੇਸ਼ ਭਰ ਵਿੱਚ ਮੌਸਮ ਨਿੱਤ ਦਿਨ ਨਵੇਂ ਰੂਪ ਦਿਖਾ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਵੱਖ ਵੱਖ ਮੌਸਮ ਦੀ ਜਾਣਕਾਰੀ ਸਾਂਝੀ ਕੀਤੀ ਹੈ। ਕਈ ਥਾਈਂ ਤਾਂ ਲੂੰ ਦੇ ਥਪੇੜੇ ਵੀ ਪੈਣ ਦੀ ਸੰਭਾਵਨਾ ਹੈ। ਪਰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ 23 ਅਪਰੈਲ ਨੂੰ ਸੂਬੇ ’ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ’ਚ ਕਾਲੇ ਬੱਦਲ ਛਾ ਗਏ ਹਨ। (Weather Update)

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਤੇ ਅੰਮ੍ਰਿਤਸਰ ਵਿੱਚ ਮੀਂਹ ਪੈਣ ਦੀ ਪੇਸ਼ਨਗੋਈ ਕੀਤੀ ਗਈ ਹੈ। ਇੱਥੇ ਤੇਜ਼ ਹਵਾਵਾਂ ਚੱਲਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। (Weather Update)

ਦੱਸਿਆ ਜਾ ਰਿਹਾ ਹੈ ਕਿ ਉਪਰੋਕਤ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਇੱਕ ਵਾਰ ਫਿਰ ਤੋਂ ਸਰਗਰਮ ਹੋਣ ਕਾਰਨ ਹੋਇਆ ਹੈ। ਵਿਭਾਗ ਅਨੁਸਾਰ 26 ਤੋਂ 27 ਅਪਰੈਲ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੰਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਕਿ ਆਮ ਨਾਲੋਂ 2 ਡਿਗਰੀ ਵੱਧ ਸੀ। ਤੁਹਾਨੂੰ ਦੱਸ ਦਈਏ ਕਿ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ’ਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਇਸ ਤੋਂ ਇਲਾਵਾ ਉੜੀਸ਼ਾ, ਬਿਹਾਰ ਤੇ ਝਾਰਖੰਡ ’ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। (Weather Tomorrow)

Also Read : ਸਰਪੰਚੀ ਤੋਂ ਸਿਆਸਤ ਦੀ ਸ਼ੁਰੂਆਤ ਕਰਨ ਵਾਲੇ ਨਰਦੇਵ ਸਿੰਘ ਮਾਨ ਲੜਨਗੇ ਲੋਕ ਸਭਾ ਚੋਣ