ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਲੜੇਗਾ ਚੋਣ
- ਅੰਮ੍ਰਿਤਪਾਲ ਸਿੰਘ ਤੇ ਲੱਗਾ ਹੋਇਆ ਹੈ ਐਨਐਸਏ
- ਅ੍ਰੰਮਿਤਪਾਲ ਦੇ ਵਕੀਲ ਰਾਜਦੇਵ ਸਿੰਘ ਨੇ ਕੀਤਾ ਦਾਅਵਾ
ਚੰਡੀਗੜ੍ਹ। ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੀ ਡਿਬਰੂਗਡ਼੍ਹ ਜੇਲ੍ਹ ’ਚ ਬੰਦ ਅੰੰਮ੍ਰਿਤਪਾਲ ਸਿੰਘ (Amritpal Singh) ਲੋਕ ਸਭਾ ਚੋਣ ਲੜੇਗਾ। ਉਹ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲਡ਼ੇਗਾ। ਇਹ ਦਾਅਵਾ ਉਸਦੇ ਵਕੀਲ ਰਾਜਦੇਵ ਸਿੰਘ ਨੇ ਕੀਤਾ ਹੈ। ਦੱਸ ਦੇਈਏ ਕਿ ਫਿਲਹਾਲ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ। ਉਸ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਹੈ।
ਇਹ ਵੀ ਪੜ੍ਹੋ: ਚੋਣ ਪ੍ਰਚਾਰ ’ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਮਸਲਾ ਉੱਠਿਆ
ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਅਜਨਾਲਾ ਥਾਣੇ ‘ਤੇ ਹਮਲਾ ਕਰਨ ਕੀਤਾ ਸੀ। ਜਦੋਂ ਪੁਲਿਸ ਉਸ ਨੂੰ ਗ੍ਰਿਫਤਾਰ ਕਰਨ ਗਈ ਤਾਂ ਉਹ ਫਰਾਰ ਹੋ ਗਿਆ ਹੈ। ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕਰੀਬ ਇੱਕ ਮਹੀਨੇ ਬਾਅਦ ਉਸਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਉਸ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਵੀ ਲਾਇਆ ਗਿਆ ਹੈ।
ਅੰਮ੍ਰਿਤਪਾਲ ਸਿੰਘ ’ਤੇ ਕੀ ਹੈ ਮਾਮਲਾ
ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਮਾਮਲੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਹਨ। ਦਰਅਸਲ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਲਵਪ੍ਰੀਤ ਸਿੰਘ ਤੂਫਾਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਪੁਲਿਸ ਨੇ ਭੀੜ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਸਨ ਪਰ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਇਸ ਨੂੰ ਤੋੜ ਦਿੱਤਾ ਸੀ ਅਤੇ ਥਾਣੇ ਅੰਦਰ ਵੜ ਗਏ ਸਨ। ਇਸ ਦੌਰਾਨ ਛੇ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ।