ਜਲੰਧਰ। ਪੰਜਾਬ ਕਾਂਗਰਸ ਨੇ ਆਪਣੇ ਵਿਧਾਇਕ ’ਤੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਦੇ ਫਿਲੌਰ ਹਲਕੇ ਤੋਂ ਕਾਂਗਰਸੀ ਵਿਧਾਇਕ ਚੌ. ਵਿਕਰਮਜੀਤ ਸਿੰਘ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਪੱਤਰ ਜਾਰੀ ਕਰਕੇ ਸਾਂਝੀ ਕੀਤੀ ਹੈ। Jalandhar News
ਇਹ ਵੀ ਪੜ੍ਹੋ: ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਲਡ਼ੇਗਾ ਚੋਣ
ਉਨਾਂ ’ਤੇ ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕੀਤੀ ਗਈ ਹੈ। ਕਾਂਗਰਸ ਹਾਈਕਮਾਨ ਨੇ ਅੱਜ ਨੋਟਿਸ ਜਾਰੀ ਕਰ ਕੇ ਵਿਕਰਮਜੀਤ ਸਿੰਘ ਨੂੰ ਪਾਰਟੀ ’ਚੋ ਮੁਅੱਤਲ ਕਰਦਿਆਂ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਕਾਂਗਰਸੀ ਵਿਧਾਇਕ ਚੌ. ਵਿਕਰਮਜੀਤ ਸਿੰਘ ਟਿਕਟ ਨਾ ਮਿਲਣ ਤੋਂ ਨਾਰਾਜ਼ ਸਨ।