15 ਕਿੱਲੋ ਅਫੀਮ ਮਾਮਲੇ ’ਚ ਸਾਬਕਾ ਡੀਐਸਪੀ ਸਮੇਤ ਤਿੰਨ ਦੋਸ਼ੀਆਂ ਨੂੰ 12 ਸਾਲ ਦੀ ਕੈਦ

Ludhiana

ਡੇਢ ਲੱਖ ਰੁਪਏ ਜੁਰਮਾਨਾ (Mohali District Court)

(ਐੱਮ ਕੇ ਸ਼ਾਇਨਾ) ਮੋਹਾਲੀ। ਮੋਹਾਲੀ ਜ਼ਿਲ੍ਹਾ ਅਦਾਲਤ ਨੇ 15 ਕਿਲੋ ਅਫੀਮ ਮਾਮਲੇ ਵਿੱਚ ਸਾਬਕਾ ਡੀਐਸਪੀ ਸਮੇਤ ਤਿੰਨ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ 12 ਸਾਲ ਦੀ ਸਜ਼ਾ ਸੁਣਾਈ ਹੈ। ਮੋਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਦੋਸ਼ੀ ਸੇਵਾ ਮੁਕਤ ਡੀਐਸਪੀਜ਼ ਹਕੀਕਤ ਰਾਏ, ਸਵਰਨ ਸਿੰਘ ਅਤੇ ਵਿਕਰਮਨਾਥ ਨੂੰ ਡੇਢ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। Mohali District Court

ਅਦਾਲਤ ਨੇ ਛੇ ਸਾਲਾਂ ਬਾਅਦ ਫੈਸਲਾ ਸੁਣਾਇਆ

ਸਾਲ 2018 ਵਿੱਚ, ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਉਪਰੋਕਤ ਤਿੰਨਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਐਸਟੀਐਫ ਥਾਣਾ ਫੇਜ਼-4 ਵਿੱਚ ਕੇਸ ਦਰਜ ਕੀਤਾ ਸੀ। ਇਹ ਕੇਸ ਮੋਹਾਲੀ ਅਦਾਲਤ ਵਿੱਚ ਵਿਚਾਰ ਅਧੀਨ ਸੀ। ਪਿਛਲੀ ਸੁਣਵਾਈ ਦੌਰਾਨ ਤਿੰਨਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਅਦਾਲਤ ਨੇ ਛੇ ਸਾਲਾਂ ਬਾਅਦ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਹੈ।

ਇਹ ਵੀ ਪੜ੍ਹੋ: ਕਾਂਗਰਸ ਨੇ ਆਪਣੇ ਵਿਧਾਇਕ ਨੂੰ ਕੀਤਾ ਪਾਰਟੀ ’ਚੋਂ ਮੁਅੱਤਲ

2018 ਵਿੱਚ, ਨਸ਼ਾ ਵਿਰੋਧੀ ਸਪੈਸ਼ਲ ਟਾਸਕ ਫੋਰਸ ਨੇ 15 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤੇ ਗਏ ਤਿੰਨ ਲੋਕਾਂ ਵਿੱਚ ਪੰਜਾਬ ਪੁਲਿਸ ਦੇ ਇੱਕ ਸੇਵਾਮੁਕਤ ਡੀਐਸਪੀ ਦਾ ਨਾਂਅ ਸ਼ਾਮਲ ਕੀਤਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਦਾ ਰਿਵਾਲਵਰ ਅਤੇ 18 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। 2015 ਵਿੱਚ ਡੀਐਸਪੀ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਕੀਕਤ ਰਾਏ ਸਿੰਘ, ਨਰਾਇਣਗੜ੍ਹ ਦੇ ਰਹਿਣ ਵਾਲੇ ਸਵਰਨ ਸਿੰਘ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਬਦੋਸ਼ੀ ਕਲਾਂ ਦੇ ਰਹਿਣ ਵਾਲੇ ਬਿਕਰਮਨਾਥ ਨੂੰ ਐਸਟੀਐਫ ਨੇ ਗ੍ਰਿਫ਼ਤਾਰ ਕੀਤਾ ਸੀ।