ਚੰਡੀਗੜ੍ਹ (ਸੱਚ ਕਹੂੰ ਨਿਊਜ਼) ਅੱਜ ਸ਼ਨਿੱਚਰਵਾਰ ਤੋਂ ਤਿੰਨ ਦਿਨਾਂ ਤੱਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਹਲਕੇ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਵਿਸ਼ੇਸ਼ ਬੁਲੇਟਿਨ ਅਨੁਸਾਰ, ਇੱਕ ਸਰਗਰਮ ਪੱਛਮੀ ਗੜਬੜ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਜਾ ਰਹੀ ਹੈ ਅਤੇ ਇਸ ਦੇ ਪ੍ਰਭਾਵ ਹੇਠ 27 ਅਤੇ 28 ਅਪਰੈਲ ਨੂੰ ਪੰਜਾਬ ਵਿੱਚ ਕੁਝ ਥਾਵਾਂ ’ਤੇ ਅਤੇ 29 ਅਤੇ 30 ਅਪਰੈਲ ਨੂੰ ਕੁਝ ਹੋਰ ਸਥਾਨਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦੀ ਸੰਭਾਵਨਾ ਹੈ। (Weather Update)
26, 27 ਅਤੇ 28 ਅਪਰੈਲ ਨੂੰ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ 26 ਅਤੇ 27 ਅਪਰੈਲ ਨੂੰ ਤਿੰਨਾਂ ਸੂਬਿਆਂ ਵਿੱਚ ਕੁਝ ਥਾਵਾਂ ’ਤੇ ਗਰਜ-ਤੂਫ਼ਾਨ ਦੇ ਨਾਲ ਤੇਜ਼ ਹਵਾਵਾਂ (40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ) ਅਤੇ 28 ਅਪਰੈਲ ਪੰਜਾਬ ਵਿੱਚ ਗਰਜ ਨਾਲ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ। (Weather Update)
ਮੌਸਮ ਵਿਭਾਗ ਵੱਲੋਂ ਕੀਤੀ ਗਈ ਪੇਸ਼ਨਗੋਈ ਮੁਤਾਬਿਕ ਬੀਤੇ ਦਿਨ 26 ਅਪਰੈਲ ਦਿਨ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ ਦੇ ਬਹੁਤੇ ਸ਼ਹਿਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬੂੰਦਾਬਾਂਦੀ ਹੋਈ। ਇਸ ਦੌਰਾਨ ਹਰਿਆਣਾ ਦੇ ਸਰਸਾ ’ਚ ਵੀ ਹਲਕੀ ਬੂੰਦਾਬਾਂਦੀ ਹੋਈ ਤੇ ਤੇਜ਼ ਹਵਾਵਾਂ ਚੱਲਦੀਆਂ ਰਹੀਆਂ।
Also Read : ਤਾਰਕ ਮਹਿਤਾ ਕਾ ਉਲਟਾ ਚਸ਼ਮਾ ਵਾਲਾ ‘Roshan Sodhi’ ਹੋਇਆ ਲਾਪਤਾ, ਮਾਪਿਆਂ ਕਰਵਾਈ ਰਿਪੋਰਟ ਦਰਜ਼
ਮੌਸਮ ਵਿਭਾਗ ਅਨੁਸਾਰ 27 ਅਪਰੈਲ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਕੁਝ ਥਾਵਾਂ ’ਤੇ ਗੜੇ ਪੈਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਨੂੰ ਫ਼ਸਲਾਂ ਨੂੰ ਸੁਰੱਖਿਅਤ ਥਾਵਾਂ ’ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਇਸ ਦੌਰਾਨ ਸਿੰਚਾਈ, ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨੂੰ ਮੁਲਤਵੀ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ ਅਤੇ ਆਮ ਲੋਕਾਂ ਨੂੰ ਦਰੱਖਤਾਂ ਹੇਠਾਂ ਪਨਾਹ ਨਾ ਲੈਣ ਲਈ ਵੀ ਕਿਹਾ ਗਿਆ ਹੈ। ਅਗਲੇ ਪੰਜ ਦਿਨਾਂ ਵਿੱਚ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਦੀ ਉਮੀਦ ਨਹੀਂ ਹੈ।