ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ, ਤਿਆਰੀਆਂ ਮੁਕੰਮਲ

Dera Sacha Sauda
ਸਰਸਾ: ਡੇਰਾ ਸੱਚਾ ਸੌਦਾ ’ਚ ਪਹੁੰਚੀ ਸਾਧ-ਸੰਗਤ। ਤਸਵੀਰਾਂ : ਸ਼ੁਸ਼ੀਲ ਕੁਮਾਰ

ਡੇਰਾ ਸੱਚਾ ਸੌਦਾ ਦਾ 76ਵਾਂ ਰੂਹਾਨੀ ਸਥਾਪਨਾ ਦਿਹਾੜਾ (Dera Sacha Sauda)

  • ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ

(ਸੱਚ ਕਹੂੰ ਨਿਊਜ਼) ਸਰਸਾ। ਸਰਵ-ਧਰਮ ਸੰਗਮ ਡੇਰਾ ਸੱਚਾ ਸੌਦਾ ਦਾ 76ਵਾਂ ਰੂਹਾਨੀ ਸਥਾਪਨਾ ਦਿਹਾੜਾ ਅੱਜ 29 ਅਪਰੈਲ ਨੂੰ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ ਸਰਸਾ ’ਚ ਪਵਿੱਤਰ ਭੰਡਾਰੇ ਦੇ ਰੂਪ ’ਚ ਮਨਾਇਆ ਜਾਵੇਗਾ। ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰਹੇਗਾ। (Dera Sacha Sauda)

ਇਸ ਪਵਿੱਤਰ ਭੰਡਾਰੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਵਿੱਤਰ ਭੰਡਾਰੇ ਸਬੰਧੀ ਚਾਰੇ ਪਾਸੇ ਖੁਸ਼ੀਆਂ ਦਾ ਆਲਮ ਹੈ ਸੇਵਾਦਾਰਾਂ ਨੇ ਹਰ ਪਾਸੇ ਸਾਫ਼ਾਈ, ਟ੍ਰੈਫਿਕ ਪ੍ਰਬੰਧ ਸਮੇਤ ਹੋਰ ਸਾਰੀਆਂ ਡਿਊਟੀਆਂ ਸੰਭਾਲ ਲਈਆਂ ਹਨ। ਪਵਿੱਤਰ ਭੰਡਾਰੇ ’ਚ ਸਾਧ-ਸੰਗਤ ਦਾ ਆਉਣਾ ਸ਼ੁਰੂ ਹੋ ਚੁੱਕਿਆ ਹੈ। ਐਤਵਾਰ ਸ਼ਾਮ ਤੋਂ ਭਾਰੀ ਤਾਦਾਦ ’ਚ ਸਾਧ-ਸੰਗਤ ਗੱਡੀਆਂ, ਸਕੂਟਰਾਂ ਤੇ ਬੱਸਾਂ ’ਚ ਸਵਾਰ ਹੋ ਕੇ ਡੇਰਾ ਸੱਚਾ ਸੌਦਾ ਸਰਸਾ ਵਿਖੇ ਪਹੁੰਚਣਾ ਸ਼ੁਰੂ ਹੋ ਗਈ।

ਇਹ ਵੀ ਪੜ੍ਹੋ: ਸਾਧ-ਸੰਗਤ ਨੇ ਲੋੜਵੰਦ ਮਰੀਜ਼ ਦੇ ਇਲਾਜ ’ਚ ਕੀਤੀ ਆਰਥਿਕ ਸਹਾਇਤਾ

ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਹਜ਼ਾਰਾਂ ਸਤਿਸੰਗ ਕਰਕੇ ਲੱਖਾਂ ਲੋਕਾਂ ਨੂੰ ਨਾਮ-ਸ਼ਬਦ ਦੇ ਕੇ ਇਨਸਾਨੀਅਤ ਦੇ ਮਾਰਗ ’ਤੇ ਚਲਾਇਆ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸੱਚਾ ਸੌਦਾ ਦੇ ਸੱਤ ਕਰੋੜ ਦੇ ਕਰੀਬ ਸ਼ਰਧਾਲੂ 162 ਮਾਨਵਤਾ ਭਲਾਈ ਕਾਰਜਾਂ ਨੂੰ ਲਗਾਤਾਰ ਕਰ ਰਹੇ ਹਨ। ਡੇਰਾ ਸੱਚਾ ਸੌਦਾ ਦੀਆਂ ਪਾਕ-ਪਵਿੱਤਰ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਹੁਣ ਤੱਕ ਕਰੀਬ ਸੱਤ ਕਰੋੜ ਲੋਕ ਨਸ਼ਾ ਤੇ ਬੁਰਾਈਆਂ ਛੱਡ ਚੁੱਕੇ ਹਨ।