ਨਸ਼ਾ ਤਸਕਰਾਂ ਵੱਲੋਂ ਪੁਲਿਸ ਪਾਰਟੀ ’ਤੇ ਗੋਲੀਬਾਰੀ

Guruharsahay News
ਗੁਰੂਹਰਸਹਾਏ : ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਐੱਸਪੀਡੀ ਰਣਧੀਰ ਕੁਮਾਰ ਤੇ ਡੀਐੱਸਪੀ ਅਤੁਲ ਸੋਨੀ।

ਪੁਲਿਸ ਵੱਲੋਂ ਇੱਕ ਵਿਅਕਤੀ ਕਾਬੂ | Guruharsahay News

  • ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ: ਅਤੁਲ ਸੋਨੀ

ਗੁਰੂਹਰਸਹਾਏ (ਵਿਜੈ ਹਾਂਡਾ)। ਗੁਰੂਹਰਸਹਾਏ ਦੀ ਪੁਲਿਸ ਪਾਰਟੀ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਗੋਲੀਬਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਿਸ ਪਾਰਟੀ ’ਤੇ ਹੋਈ ਗੋੋੋਲੀਬਾਰੀ ਦਾ ਪਤਾ ਜਿਉੇਂ ਹੀ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਲੱਗਿਆ ਤਾਂ ਮੌਕੇ ਦਾ ਜਾਇਜ਼ਾ ਲੈਣ ਲਈ ਐੱਸਪੀਡੀ ਰਣਧੀਰ ਕੁਮਾਰ ਪੁਲਿਸ ਪਾਰਟੀ ਨਾਲ ਘਟਨਾ ਵਾਲੇ ਸਥਾਨ ’ਤੇ ਪਹੁੰਚ ਗਏ ਤੇ ਸਾਰੀ ਸਥਿਤੀ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਿਸ ਅਤੁਲ ਸੋਨੀ ਤੇ ਥਾਣਾ ਗੁਰੂਹਰਸਹਾਏ ਦੇ ਮੁਖੀ ਉਪਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਤੇ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਸਬੰਧੀ ਬਾਹੱਦ ਰਕਬਾ ਗੁਰਦੁਆਰਾ ਬੇਰ ਸਾਹਿਬ ਨੇੜੇ ਪੁੱਜੇ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ। (Guruharsahay News)

KKR vs DC: KKR ਦੇ ਗੇਂਦਬਾਜ਼ਾਂ ਅੱਗੇ ਬੇਵਸ ਦਿੱਲੀ ਦੇ ਬੱਲੇਬਾਜ਼

ਕਿ ਤਿੰਨ ਮਾੜੇ ਅਨਸਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰੂਹਰਸਹਾਏ ਸ਼ਰੀਂਹ ਵਾਲਾ ਰੋਡ ਨਹਿਰ ਦੇ ਪੁਲ ’ਤੇ ਕਿਸੇ ਲੁੱਟ-ਖੋਹ ਕਰਨ ਦੀ ਫਰਾਕ ਵਿੱਚ ਹਨ ਤੇ ਉਹਨਾਂ ਕੋਲ ਨਜਾਇਜ਼ ਅਸਲਾ ਵੀ ਹੈ। ਥਾਣਾ ਮੁਖੀ ਉਪਕਾਰ ਸਿੰਘ ਨੇ ਦੱਸਿਆ ਕਿ ਜਿਉਂ ਹੀ ਉਹ ਪੁਲਿਸ ਪਾਰਟੀ ਨਾਲ ਮੋੜ ਪਿੰਡ ਲਖਮੀਰਪੁਰਾ ਪਹੁੰਚੇ ਤਾਂ ਮੋਟਰਸਾਈਕਲ ’ਤੇ ਤਿੰਨ ਸਵਾਰ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਥਿਤ ਵਿਅਕਤੀਆਂ ਵੱਲੋਂ ਪੁਲਿਸ ਪਾਰਟੀ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀਬਾਰੀ ਕਰ ਦਿੱਤੀ ਗਈ, ਜਿਸ ’ਤੇ ਥਾਣੇਦਾਰ ਮਲਕੀਤ ਸਿੰਘ ਵੱਲੋਂ ਆਪਣੇ ਸਰਵਿਸ ਰਿਵਾਲਵਰ ਨਾਲ ਹਵਾਈ ਫਾਇਰ ਕੀਤੇ। (Guruharsahay News)

ਸਿਪਾਹੀ ਦੇਵਪ੍ਰੀਤ ਸਿੰਘ ਨੇ ਸਰਕਾਰੀ ਅਸਾਲਟ ਨਾਲ ਇੱਕ ਫਾਇਰ ਕੀਤਾ ਤੇ ਉਕਤ ਦੋ ਵਿਅਕਤੀ ਹਨ੍ਹੇਰੇ ਦਾ ਫਾਇਦਾ ਉਠਾ ਕੇ ਭੱਜਣ ਵਿੱਚ ਕਾਮਯਾਬ ਹੋ ਗਏ ਤੇ ਇੱਕ ਰਾਹੁਲ ਨਾਂਅ ਦੇ ਵਿਅਕਤੀ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਉਕਤ ਪਾਸੋਂ ਇੱਕ ਕਾਲੇ ਰੰਗ ਦਾ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਥਾਣਾ ਮੁਖੀ ਉਪਕਾਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ ਤੇ ਭੱਜਣ ਵਿੱਚ ਕਾਮਯਾਬ ਹੋਣ ਵਾਲੇ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। (Guruharsahay News)