48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ
- ਪੁਲਿਸ ਨੇ ਤਸਕਰ ਕੋਲੋਂ 8 ਕਿਲੋ ਹੈਰੋਇਨ, ਜਦੋਂਕਿ ਬਾਕੀ 40 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਉਸਦੀ ਧੀ ਅਤੇ ਜਵਾਈ ਕੋਲੋਂ ਕੀਤੀ ਬਰਾਮਦ: ਸੀਪੀ ਜਲੰਧਰ ਸਵਪਨ ਸ਼ਰਮਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਨਵਾਂਸ਼ਹਿਰ ਜੋ ਮੌਜ਼ੂਦਾ ਸਮੇਂ ਹੁਸ਼ਿਆਰਪੁਰ ਦੇ ਸੁਭਾਸ਼ ਨਗਰ ਵਿਖੇ ਰਹਿ ਰਿਹਾ ਹੈ ਉਸ ਦੀ ਧੀ ਅਮਨ ਰੋਜ਼ੀ ਅਤੇ ਉਸ ਦੇ ਜਵਾਈ ਹਰਦੀਪ ਸਿੰਘ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਤਿੰਨ ਲਗਜ਼ਰੀ ਕਾਰਾਂ, ਜਿਨ੍ਹਾਂ ਵਿਚ ਟੋਇਟਾ ਇਨੋਵਾ, ਮਹਿੰਦਰਾ ਐਕਸਯੂਵੀ ਅਤੇ ਹੁੰਡਈ ਵਰਨਾ ਸ਼ਾਮਲ ਹਨ, ਜ਼ਬਤ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਕਬਜ਼ੇ ਵਿਚੋਂ ਕੈਸ਼ ਕਾਊੁਂਟਿੰਗ ਮਸ਼ੀਨ ਵੀ ਬਰਾਮਦ ਕੀਤੀ ਹੈ। (International Drug Syndicate)
ਇਹ ਵੀ ਪੜ੍ਹੋ : ਨਸ਼ਾ ਤਸਕਰਾਂ ਵੱਲੋਂ ਪੁਲਿਸ ਪਾਰਟੀ ’ਤੇ ਗੋਲੀਬਾਰੀ