ਸਿਹਤ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ। ਹੁਣ ਪੰਜਾਬ ਦੇ ਸਰਕਾਰੀ ਸਰਕਾਰੀ ਹਸਪਤਾਲਾਂ ਵਿੱਚ ਕਿਡਨੀ ਰੋਗ ਨਾਲ ਸਬੰਧਿਤ ਡਾਇਲਾਸਿਸ ਮੁਫ਼ਤ ਹੋਵੇਗਾ। ਇਹ ਐਲਾਨ ਅੱਜ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਸਦਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਵੀ ਇੰਨ ਬਿੰਨ ਲਾਗੂ ਹੋਵੇਗਾ।
ਵਿਧਾਇਕਾਂ ਨੂੰ ਸਦਨ ‘ਚੋਂ ਬਾਹਰ ਕੱਢੇ ਜਾਣ ‘ਤੇ ਸਿਆਸਤ ਭਖੀ
ਉੱਧਰ ਪੰਜਾਬ ਵਿਧਾਨ ਸਭਾ ਵੱਲੋਂ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮਾਰਸ਼ਲ ਵੱਲੋਂ ਬਾਹਰ ਕੱਢੇ ਜਾਣ ਦੇ ਮਾਮਲੇ ‘ਤੇ ਪੰਜਾਬ ਵਿੱਚ ਸਿਆਸਤ ਭਖ਼ ਗਈ ਹੈ। ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਵੀ ਵਿਰੋਧੀ ਧਿਰ ਨੇ ਸਰਕਾਰ ਦਾ ਵਿਰੋਧ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਸਦਨ ਵਿੱਚ ਦਸਤਾਰ ਦੀ ਬੇਇਜਤੀ ਹੋਈ ਹੈ। ਇਸ ਲਈ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਵਿਰੋਧ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਆਗੂਆਂ ਨਾਲ ਕਾਲੇ ਚੋਲੇ ਪਾ ਕੇ ਸਰਕਾਰ ਅਤੇ ਸਪੀਕਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਵੀ ਸਰਕਾਰ ਖਿਲਾਫ਼ ਵਿਰੋਧ ਪ੍ਰਗਟਾਇਆ। ਸੁਖਬੀਰ ਨੇ ਕਿਹਾ ਕਿ ਵਿਧਾਨ ਸਭਾ ਨੂੰ ਇਸ ਸਰਕਾਰ ਨੇ ਅਖਾੜਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਸ਼ਾਮ ਚਾਰ ਵਜੇ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ। ਸਪੀਕਰ ਨੂੰ ਬਰਖਾਸਤ ਕਰਨ ਦੀ ਮੰਗ ਕਰਨਗੇ।