ਪਵਿੱਤਰ ਭੰਡਾਰੇ ’ਤੇ ਬਰਨਾਵਾ ਆਸ਼ਰਮ ’ਚ ਲੱਗੀਆਂ ਰੌਣਕਾਂ | MSG Satsang Bhandara
- 11 ਵਜੇ ਹੋਈ ਹੈ ਪਵਿੱਤਰ ਭੰਡਾਰੇ ਦੀ ਸ਼ੁਰੂਆਤ
ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਉੱਤਰ ਪ੍ਰਦੇਸ਼ ਤੇ ਉਤਰਾਖੰਡ ਦੀ ਸਾਧ-ਸੰਗਤ ਅੱਜ ਭਾਵ 5 ਮਈ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਜ਼ਿਲ੍ਹਾ ਬਾਗਪਤ (ਯੂਪੀ) ’ਚ ਪਵਿੱਤਰ ਐੱਮਐੱਸਜੀ ਸਤਿਸੰਗ ਭੰਡਾਰਾ ਮਨਾ ਰਹੀ ਹੈ। ਭਿਆਨਕ ਗਰਮੀ ਦੇ ਬਾਵਜ਼ੂਦ ਵੀ ਭੰਡਾਰੇ ਦੀ ਨਾਮਚਰਚਾ ਸਤਿਸੰਗ ’ਤੇ ਆਸਥਾ ਤੇ ਭਗਤੀ ਦਾ ਸ਼ਾਨਦਾਰ ਸੰਗਮ ਵੇਖਣ ਨੂੰ ਮਿਲ ਰਿਹਾ ਹੈ। ਸਾਧ-ਸੰਗਤ ਦੇ ਅਨੋਖੇ ਪ੍ਰੇਮ ਅੱਗੇ ਜਿੱਥੇ ਵਿਸ਼ਾਲ ਪੰਡਾਲ ਸਾਧ-ਸੰਗਤ ਨਾਲ ਖਚਾਖਚ ਭਰ ਗਿਆ ਹੈ। (MSG Satsang Bhandara)
ਇਹ ਵੀ ਪੜ੍ਹੋ : MSG Satsang Bhandara: ਬਰਨਾਵਾ ਆਸ਼ਰਮ ’ਚ MSG ਸਤਿਸੰਗ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ
ਆਸ਼ਰਮ ਵੱਲ ਆਉਣ ਵਾਲੇ ਰਸਤਿਆਂ ’ਤੇ ਸਾਧ-ਸੰਗਤ ਦੇ ਜਨਸੈਲਾਬ ਦਾ ਆਉਣਾ ਲਗਾਤਾਰ ਜਾਰੀ ਹੈ। ਸਾਧ-ਸੰਗਤ ਦੇ ਉਤਸ਼ਾਹ ਅੱਗੇ ਪ੍ਰਬੰਧਕ ਸਮਿਤੀ ਵੱਲੋਂ ਕੀਤੇ ਗਏ ਸਾਰੇ ਪ੍ਰਬੰਧ ਛੋਟੇ ਪੈਂਦੇ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਹੀ ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਸਨ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚੱਲਦੇ ਹੋਏ। (MSG Satsang Bhandara)
ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ 163 ਮਾਨਵਤਾ ਭਲਾਈ ਦੇ ਕਾਰਜ਼ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ 11 ਵਜੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਇਲਾਹੀ ਨਾਅਰਾ ਤੇ ਅਰਦਾਸ ਬੋਲ ਦੇ ਐੱਮਐੱਸਜੀ ਸਤਿਸੰਗ ਭੰਡਾਰੇ ਦੀ ਸ਼ੁਰੂਆਤ ਹੋਈ ਹੈ। ਜ਼ਿਕਰਯੋਗ ਹੈ ਕਿ ਸੰਨ 1948 ’ਚ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ਼ ਨੇ ਡੇਰਾ ਸੱਚਾ ਸੌਦਾ ਦਾ ਨਿਰਮਾਣ ਕਰਕੇ ਡੇਰੇ ’ਚ ਪਹਿਲਾ ਸਤਿਸੰਗ ਮਈ ਮਹੀਨੇ ’ਚ ਫਰਮਾਇਆ ਸੀ, ਇਸ ਲਈ ਮਈ ਮਹੀਨੇ ’ਚ ਸਾਧ-ਸੰਗਤ ਐੱਮਐੱਸਜੀ ਸਤਿਸੰਗ ਭੰਡਾਰਾ ਮਨਾਉਂਦੀ ਹੈ। ਆਓ ਸੁਣਦੇ ਹਾਂ ਲਾਈਵ ਸਤਿਸੰਗ ਭੰਡਾਰਾ… (MSG Satsang Bhandara)