ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬੀਆਂ ਨੂੰ ਅਪੀਲ

Lok-Sabha-Election

‘ਲਾਲਚ ’ਚ ਨਾ ਫਸਣ ਪੰਜਾਬੀ, ‘ਨੋਟ ਬਦਲੇ ਵੋਟ’ ਦੇ ਚੱਕਰਾਂ ’ਚੋਂ ਹੋਣ ਆਜ਼ਾਦ’ | Chief Electoral Officer

  • ‘ਫ੍ਰੀਬੀਜ’ ਤੇ ‘ਨੋਟਾ’ ਬਾਬਤ ਦਿਲਚਸਪ ਜਾਣਕਾਰੀ ਦਿੰਦਾ ਪੋਡਕਾਸਟ ਦਾ ਤੀਜਾ ਐਪੀਸੋਡ ਰਿਲੀਜ਼ | Chief Electoral Officer

ਚੰਡੀਗੜ੍ਹ (ਅਸ਼ਵਨੀ ਚਾਵਲਾ)। ਚੋਣਾਂ ਸਮੇਂ ‘ਨੋਟ ਬਦਲੇ ਵੋਟ’ ਦੇ ਚੱਕਰਾਂ ’ਚੋਂ ਨਿਕਲਣ ਦੀ ਅਪੀਲ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬੀਆਂ ਨੂੰ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਨੇ ਸ਼ੰਕਾ ਜਾਹਰ ਕੀਤੀ ਹੈ ਕਿ ਪਿਛਲੇ ਸਮੇਂ ਅਨੁਸਾਰ ਆਈਆਂ ਸ਼ਿਕਾਇਤਾਂ ਨੂੰ ਦੇਖਦੇ ਹੋਏ ਇਸ ਵਾਰ ਵੀ ਜੇਕਰ ਕੋਈ ਨੋਟ ਬਦਲੇ ਵੋਟ ਦੀ ਲਾਲਚ ਲੈ ਕੇ ਆਏ ਤਾਂ ਉਨ੍ਹਾਂ ਦੀ ਗੱਲਾਂ ’ਚ ਫਸਣ ਦੀ ਥਾਂ ’ਤੇ ਆਪਣੀ ਵੋਟ ਦਾ ਅਧਿਕਾਰ ਬਿਨਾਂ ਕਿਸੇ ਲਾਲਚ ਤੋਂ ਹੀ ਇਸਤੇਮਾਲ ਕੀਤਾ ਜਾਵੇ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ’ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਗਦੀ ਤੇ ਹੋਰ ਚੀਜ਼ਾਂ (ਫ੍ਰੀਬੀਜ) ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ ਹੈ।

Also Read : ਚੋਣ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਲਈ ਵੱਡਾ ਫੈਸਲਾ

ਇਸ ਤੋਂ ਇਲਾਵਾ ਸਿਬਿਨ ਸੀ ਨੇ ‘ਨੋਟਾ’ ਬਾਰੇ ਵੀ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ ਤੇ ਵੋਟਰ ਵੀ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ।

ਉਨ੍ਹਾਂ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਨੂੰ ਜ਼ਰੂਰ ਫਾਲੋ/ ਸਬਸਕ੍ਰਾਈਬ ਕੀਤਾ ਜਾਵੇ। ਉਨਾਂ ਕਿਹਾ ਕਿ ਪਿਛਲੇ ਦਿਨੀਂ ਵਟਸਐਪ ’ਤੇ ਵੀ ‘ਚੀਫ਼ ਇਲੈਕਟੋਰਲ ਆਫੀਸਰ, ਪੰਜਾਬ’ ਦੇ ਨਾਂਅ ਨਾਲ ਇਕ ਚੈਨਲ ਬਣਾਇਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ 2024 ਨਾਲ ਸਬੰਧਿਤ ਅਹਿਮ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।