ਪਰਿਵਾਰ ਨੇ ਮੈਡੀਕਲ ਖੋਜਾਂ ਲਈ ਦਾਨ ਕੀਤੀ ਸੁਰਜੀਤ ਕੌਰ ਇੰਸਾਂ ਦੀ ਮ੍ਰਿਤਕ ਦੇਹ | Body Donation
ਮਾਨਸਾ (ਸੁਖਜੀਤ ਮਾਨ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਮਾਨਸਾ ਦੇ ਡੇਰਾ ਸ਼ਰਧਾਲੂ ਸੁਰਜੀਤ ਕੌਰ (85) ਦੀ ਮੌਤ ਤੋਂ ਬਾਅਦ, ਉਸ ਵੱਲੋਂ ਜਿਉਂਦੇ ਜੀਅ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਹੈ। ਇਸ ਮੌਕੇ ‘ਸਰੀਰਦਾਨ ਮਹਾਂਦਾਨ’ ਦੇ ਨਾਅਰੇ ਲਾ ਕੇ ਮ੍ਰਿਤਕ ਦੇਹ ਲਿਜਾਣ ਵਾਲੀ ਐਂਬੂਲੈਂਸ ਨੂੰ ਰਵਾਨਾ ਕੀਤਾ ਗਿਆ ਸਰੀਰਦਾਨੀ ਸੁਰਜੀਤ ਕੌਰ ਇੰਸਾਂ ਨੇ ਬਲਾਕ ਮਾਨਸਾ ਦੇ 49ਵੇਂ ਸਰੀਰਦਾਨੀ ਬਣਨ ਦਾ ਮਾਣ ਹਾਸਿਲ ਕੀਤਾ ਹੈ। (Body Donation)
ਹਾਸਲ ਹੋਏ ਵੇਰਵਿਆਂ ਅਨੁਸਾਰ ਬਲਾਕ ਮਾਨਸਾ ਦੇ ਜੋਨ-ਸੀ ਦੀ ਵਾਸੀ ਸੁਰਜੀਤ ਕੌਰ ਇੰਸਾਂ (85) ਪਤਨੀ ਸੱਚਖੰਡ ਵਾਸੀ ਹਜ਼ੂਰਾ ਸਿੰਘ ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਸੱਚਖੰਡ ਜਾ ਬਿਰਾਜੇ ਹਨ। ਸੁਰਜੀਤ ਕੌਰ ਇੰਸਾਂ ਨੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਤੋਂ ਨਾਮ ਦੀ ਦਾਤ ਹਾਸਿਲ ਕੀਤੀ ਸੀ, ਉਨ੍ਹਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨਾਂ ’ਤੇ ਚਲਦਿਆਂ ਪ੍ਰਣ ਕੀਤਾ ਸੀ ਕਿ ਉਸਦੀ ਮੌਤ ਉਪਰੰਤ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ ਜਾਵੇ। (Body Donation)
ਇਹ ਵੀ ਪੜ੍ਹੋ : ਉੱਤਰਾਖੰਡ ਦੇ ਜੰਗਲਾਂ ’ਚ ਲੱਗੀ ਅੱਗ ’ਤੇ ਸੁਪਰੀਮ ਕੋਰਟ ਸਖ਼ਤ, ਮੀਂਹ ਜਾਂ ਕਲਾਊਡ ਸੀਡਿੰਗ ਦੇ ਭਰੋਸੇ ਕਦੋਂ ਤੱਕ?
ਉਨ੍ਹਾਂ ਦੇ ਦੇਹਾਂਤ ’ਤੇ ਪਰਿਵਾਰਕ ਮੈਂਬਰਾਂ ਪੁੱਤਰ ਧਰਮ ਸਿੰਘ, ਨੂੰਹ ਜਸਵੀਰ ਕੌਰ, ਸੁਖਵੀਰ ਕੌਰ, ਧੀਆਂ ਜਸਮੇਲ ਕੌਰ, ਬਲਜੀਤ ਕੌਰ, ਅਮਰਜੀਤ ਕੌਰ, ਰਾਣੀ ਕੌਰ, ਸ਼ਿੰਦਰ ਕੌਰ, ਪੋਤਾ ਗੁਰਪ੍ਰੀਤ ਸਿੰਘ ਅਤੇ ਪੋਤ ਨੂੰਹ ਖੁਸ਼ਪ੍ਰੀਤ ਕੌਰ ਨੇ ਉਨ੍ਹਾਂ ਦੇ ਪ੍ਰਣ ਨੂੰ ਪੂਰਾ ਕਰਦਿਆਂ ਮ੍ਰਿਤਕ ਦੇਹ ਰਾਮਾ ਮੈਡੀਕਲ ਕਾਲਜ ਅਤੇ ਰਿਸਰਚ ਸੈਂਟਰ ਹਾਪੁਰ (ਉੱਤਰ ਪ੍ਰਦੇਸ਼) ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਮ੍ਰਿਤਕ ਦੇਹ ਲਿਜਾਣ ਵਾਲੀ ਐਂਬੂਲੈਂਸ ਨੂੰ ਫੁੱਲਾਂ ਅਤੇ ਰੰਗ ਬਿਰੰਗੇ ਗੁਬਾਰਿਆਂ ਨਾਲ ਸਜਾਇਆ ਹੋਇਆ ਸੀ। (Body Donation)
ਇਸ ਮੌਕੇ ‘ਸਰੀਰਦਾਨੀ ਸੁਰਜੀਤ ਕੌਰ ਇੰਸਾਂ ਅਮਰ ਰਹੇ, ਸਰੀਰਦਾਨ ਮਹਾਂਦਾਨ’ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਸੁਖਦੇਵ ਇੰਸਾਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਵਿੰਗ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਅਤੇ ਵੱਡੀ ਗਿਣਤੀ ’ਚ ਸਾਧ-ਸੰਗਤ, ਰਿਸ਼ਤੇਦਾਰ, ਇਲਾਕਾ ਵਾਸੀ ਵੀ ਹਾਜ਼ਰ ਸਨ। (Body Donation)
ਮੈਡੀਕਲ ਖੋਜ ਕਾਰਜਾਂ ਦੇ ਕੰਮ ਆਵੇਗੀ ਮ੍ਰਿਤਕ ਦੇਹ | Body Donation
ਇਸ ਮੌਕੇ 85 ਮੈਂਬਰ ਬਖਸ਼ੀਸ਼ ਸਿੰਘ ਇੰਸਾਂ, ਬਿੰਦਰ ਇੰਸਾਂ, ਗੁਰਪ੍ਰੀਤ ਸਿੰਘ ਮਿੱਠਾ ਇੰਸਾਂ ਅਤੇ ਚਰਨਜੀਤ ਕੌਰ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਮਾਨਵਤਾ ਭਲਾਈ ਦੇ 163 ਕਾਰਜ਼ ਕਰਦੀ ਹੈ, ਜਿਸ ਤਹਿਤ ਸਰੀਰਦਾਨ ਵੀ ਇੱਕ ਕਾਰਜ਼ ਹੈ ਇਸ ਕਾਰਜ ਲਈ ਸੁਰਜੀਤ ਕੌਰ ਇੰਸਾਂ ਨੇ ਜਿਉਂਦੇ ਜੀਅ ਪ੍ਰਣ ਕੀਤਾ ਹੋਇਆ ਸੀ, ਜਿਸ ਨੂੰ ਉਸਦੇ ਦੇਹਾਂਤ ਉਪਰੰਤ ਪਰਿਵਾਰਕ ਮੈਂਬਰਾਂ ਵੱਲੋਂ ਪੂਰਾ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ’ਤੇ ਮੈਡੀਕਲ ਦੇ ਵਿਦਿਆਰਥੀ ਖੋਜ ਕਾਰਜ ਕਰਨਗੇ ਤਾਂ ਕਿ ਮਾਨਵਤਾ ਨੂੰ ਆਉਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ। (Body Donation)