ਮੋਹਾਲੀ ’ਚ ਗੈਂਗਸਟਰਾਂ ਦੇ ਐਨਕਾਊਂਟਰ ’ਤੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ, ਜਾਣੋ ਕੀ ਆਖਿਆ…

Farmers of Punjab

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡੇ ਐਨਕਾਊਂਟਰ ਤੋਂ ਬਾਅਦ ਮੁੱਖ ਮੰਤਰੀ ਮਾਨ (CM Bhagwant Mann) ਨੇ ਗੈਂਗਸਟਰਾਂ ਨੂੰ ਖਾਸ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ’ਤੇ ਪੋਸਟ ਪਾਈ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ…ਪੰਜਾਬ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ, ਜੋ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਂਦਾ ਹੈ ਉਸਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਪੰਜਾਬ ਵਿੱਚ ਉਹਨਾਂ ਨੂੰ “ਸਰਪ੍ਰਸਤੀ” ਨਹੀਂ ਹੈ, ਸਿੱਧੀ ਕਾਰਵਾਈ ਕੀਤੀ ਜਾਂਦੀ ਹੈ। (CM Bhagwant Mann)

ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡਾ Encounter

ਮੋਹਾਲੀ (ਐੱਮ ਕੇ ਸ਼ਾਇਨਾ)। ਮੁੱਲਾਪੁਰ ’ਚ ਸਪੈਸ਼ਲ ਸੈੱਲ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰਾਂ ਦੀਆਂ ਲੱਤਾਂ ’ਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਐਸਐਸਪੀ ਸੰਦੀਪ ਗਰਗ ਅਤੇ ਡੀਐਸਪੀ ਗੁਰਸੇਰ ਸੰਧੂ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਇਹ ਕਾਰਵਾਈ ਕੀਤੀ ਹੈ। ਮੁਲਜ਼ਮ ਬਾਈਕ ’ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਹ ਮੋਟਰਸਾਈਕਲ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਉਨ੍ਹਾਂ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ। (Encounter)

ਇਹ ਵੀ ਪੜ੍ਹੋ : Lok Sabha Election 2024: ਹਰਦੀਪ ਸਿੰਘ ਬੁਟਰੇਲਾ ਆਪ ’ਚ ਸ਼ਾਮਲ, ਅਕਾਲੀ ਦਲ ਦੇ ਚੰਡੀਗੜ੍ਹ ਤੋਂ ਸਨ ਉਮੀਦਵਾਰ

ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰਾਂ ’ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਇੱਕ ਮੁਲਜ਼ਮ ਦੀ ਲੱਤ ਤੇ ਦੂਜੇ ਦੀ ਵੱਖੀ ਵਿੱਚ ਗੋਲੀ ਲੱਗੀ ਹੈ। ਦੋਵੇਂ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਇਹ ਗੈਂਗਸਟਰ ਉਹੀ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਦਾ ਗੋਲੀ ਮਾਰ ਕੇ ਕਤਲ ਕੀਤਾ ਸੀ। ਫਿਲਹਾਲ ਪੁਲਿਸ ਨੇ ਦੋਵਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਗੈਂਗਸਟਰਾਂ ਦਾ ਨਾਂਅ ਕਿਰਨ ਤੇ ਵਿਕਰਮ ਦੱਸਿਆ ਜਾ ਰਿਹਾ ਹੈ। ਇਸ ਪੂਰੇ ਘਟਨਾ ਕ੍ਰਮ ’ਤੇ ਹਜੇ ਤੱਕ ਪੁਲਿਸ ਨੇ ਕੋਈ ਬਿਆਨ ਨਹੀਂ ਦਿੱਤਾ ਹੈ। (Encounter)