ਕੇਜਰੀਵਾਲ ਨੂੰ ਰਾਹਤ, ਮਿਲੀ ਅੰਤਰਿਮ ਜਮਾਨਤ

Arvind Kejriwal

ਨਵੀਂ ਦਿੱਲੀ। ਚੋਣ ਅਖਾੜੇ ਦਰਮਿਆਨ ਆਪਣੀ ਜਮਾਨਤ ਦੀ ਉਡੀਕ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਮਿਲੀ ਹੈ। ਉਨ੍ਹਾਂ ਨਾਲ ਜੁੜੀ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਇੱਕ ਜੂਨ ਤੱਕ ਲਈ ਅੰਤਰਿਮ ਜਮਾਨਤ ਦੇ ਦਿੱਤੀ ਗਈ ਹੈ। (Arvind Kejriwal)

ਜਾਂਚ ਏਜੰਸੀ ਈਡੀ ਨੇ ਅਰਵਿੰਦ ਕੇਜਰੀਵਾਲ ਦੀ ਜਮਾਨਤ ਅਰਜੀ ਦਾ ਵਿਰੋਧ ਕੀਤਾ ਸੀ ਇਸ ਤੋਂ ਇਲਾਵਾ ਹੁਣ ਸ਼ਰਾਬ ਘਪਲੇ ’ਚ ਆਮ ਆਦਮੀ ਪਾਰਟੀ ਨੂੰ ਮੁਲਜ਼ਮ ਬਣਾਉਣ ਦੀ ਤਿਆਰੀ ਹੈ। ਅਜਿਹਾ ਪਹਿਲੀ ਵਾਰ ਹੋਵੇਗਾ, ਜਦੋਂ ਕਿਸੇ ਸਿਆਸੀ ਪਾਰਟੀ ਨੂੰ ਕਿਸੇ ਅਪਰਾਧਿਕ ਕੇਸ ’ਚ ਮੁਲਜ਼ਮ ਬਣਾਇਆ ਜਾਵੇ।

Also Read : ਗੈਸ ਚੜ੍ਹਨ ਕਾਰਨ ਫਾਇਰ ਬ੍ਰਿਗੇਡ ਦੇ ਕਰਮਚਾਰੀ ਬੇਹੋਸ਼