ਪਰਮਪਾਲ ਕੌਰ ਮਲੂਕਾ ਦਾ ਕਿਸਾਨਾਂ ਨੇ ਕੀਤਾ ਵਿਰੋਧ, ਪੁਲਿਸ ਨੇ ਸੰਭਾਲਿਆ ਮੋਰਚਾ

Bathinda News
ਭੁੱਚੋ ਮੰਡੀ: ਵਿਰੋਧ ਕਰ ਰਹੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਦੀ ਹੋਈ ਪੁਲਿਸ। ਤਸਵੀਰ: ਸੱਚ ਕਹੂੰ ਨਿਊਜ਼

ਪਰਮਪਾਲ ਕੌਰ ਮਲੂਕਾ ਨੇ ਤੁੰਗਵਾਲੀ ’ਚ ਕੀਤਾ ਚੋਣ ਪ੍ਰਚਾਰ (Bathinda News)

(ਸੁਰੇਸ਼ ਕੁਮਾਰ) ਭੁੱਚੋ ਮੰਡੀ। ਨਜ਼ਦੀਕੀ ਪਿੰਡ ਤੁੰਗਵਾਲੀ ਵਿਖੇ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਮਲੂਕਾ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਕਾਰਨ ਦੂਜੀਆਂ ਪਾਰਟੀਆਂ ਵਿੱਚ ਭਾਰੀ ਬੇਚੈਨੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਸਾਰਿਆਂ ਦਾ ਭਾਰਤੀ ਜਨਤਾ ਪਾਰਟੀ ’ਤੇ ਭਰੋਸਾ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਵੱਡੀ ਪੱਧਰ ਉੱਤੇ ਜਿੱਤ ਦਰਜ ਕਰਨ ਜਾ ਰਹੀ ਹੈ ਕਿਉਂਕਿ ਸੂਬੇ  ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਮੁਖੀ ਏਜੰਡੇ ਨੂੰ ਸੂਬੇ ’ਚ ਜਲਦ ਤੋਂ ਜਲਦ ਲਾਗੂ ਹੋਇਆ ਵੇਖਣਾ ਚਾਹੁੰਦੇ ਹਨ। Bathinda News

Bathinda-news
ਭੁੱਚੋ ਮੰਡੀ: ਲੋਕਾਂ ਨੂੰ ਮਿਲਦੇ ਹੋਏ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ। ਤਸਵੀਰ: ਸੱਚ ਕਹੂੰ ਨਿਊਜ਼

ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ’ਚ ਕੁੱਝ ਹੀ ਦਿਨ ਬਾਕੀ ਹਨ, ਜਿਸ ਲਈ ਉਹ ਘਰ-ਘਰ ਜਾ ਕੇ ਲੋਕਾਂ ਨੂੰ ਮਿਲਣ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਣ ਅਤੇ ਉਨ੍ਹਾਂ ਦੇ ਹੱਕ ’ਚ ਵੋਟਾਂ ਪਾਉਣ ਦੀ ਅਪੀਲ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਵਰਗ ਦੇ ਲੋਕਾਂ ਦਾ ਧਿਆਨ ਰੱਖਦੀ ਹੈ ਅਤੇ ਉਨ੍ਹਾਂ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਭਾਜਪਾ ਦੇ ਸੂਬਾਈ ਆਗੂ ਦਿਆਲ ਸੋਢੀ, ਮੰਡਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਅਤੇ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਭਾਜਪਾ ਦੇ ਹੱਥ ਮਜ਼ਬੂਤ ਕਰਨ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਹਲਕੇ ’ਚ ਕੋਈ ਵੀ ਤਾਕਤ ਪਰਮਪਾਲ ਕੌਰ ਸਿੱਧੂ ਦੀ ਜਿੱਤ ਨੂੰ ਨਹੀਂ ਰੋਕ ਸਕਦੀ। Bathinda News

ਕਿਸਾਨਾਂ ਕੀਤਾ ਪਰਮਪਾਲ ਕੌਰ ਮਲੂਕਾ ਦਾ ਵਿਰੋਧ

ਪਿੰਡ ਤੁੰਗਵਾਲੀ ਵਿਖੇ ਪਰਮਪਾਲ ਕੌਰ ਮਲੂਕਾ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਉਗਰਾਹਾਂ ਦੀ ਅਗਵਾਈ ਵਿੱਚ ਉਨ੍ਹਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਕਾਲੀਆਂ ਝੰਡੀਆਂ ਦਿਖਾ ਕੇ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਬਲਾਕ ਨਥਾਣਾ ਦੇ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੇ ਵਿਰੋਧੀ ਪਾਰਟੀ ਹੋਣ ਕਰਕੇ ਉਸ ਦੇ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਜਾਰੀ ਰੱਖਿਆ ਜਾਵੇਗਾ। ਪੁਲਿਸ ਵੱਲੋਂ ਘੇਰਾਬੰਦੀ ਕੀਤੀ ਹੋਈ ਸੀ ਤਾਂ ਜੋ ਕਿਸਾਨ ਸਮਾਗਮ ਵਾਲੀ ਜਗਹਾ ਨਾ ਜਾ ਸਕਣ। ਇਸ ਮੌਕੇ ਸਰਬਜੀਤ ਸਿੰਘ ਜੈਦ, ਜਗਸੀਰ ਸਿੰਘ, ਬਹਾਦਰ ਸਿੰਘ, ਗੁਰਦਾਸ ਸਿੰਘ ਸੇਮਾ, ਉਗਰਾਹਾਂ ਦੇ ਸੰਤੋਖ ਸਿੰਘ ਲਹਿਰਾਂ ਖਾਨਾ, ਅਮਰਜੀਤ ਸਿੰਘ ਤੁੰਗਵਾਲੀ ਅਤੇ ਹੋਰ ਕਿਸਾਨ ਯੂਨੀਅਨ ਦੇ ਆਗੂ ਹਾਜ਼ਰ ਸਨ ।