(ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਸਰਹਿੰਦ-ਪਟਿਆਲਾ ਰੋਡ ’ਤੇ ਪਿੰਡ ਨਲੀਨੀ ਨੇੜੇ ਹੋਏ ਇੱਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋਣ ਅਤੇ ਛੇ ਔਰਤਾਂ ਸਮੇਤ ਸੱਤ ਵਿਅਕਤੀਆਂ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਬਾਰੇ ਪਤਾ ਲੱਗਿਆ ਹੈ। ਇਸ ਸਬੰਧੀ ਥਾਣਾ ਮੂਲੇਪੁਰ ਦੇ ਐਸ ਐਚ ਓ ਬਲਬੀਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਨੌ ਲੱਖਾ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਤੇ ਇੱਕ ਲੜਕੀ ਹੈ ਉਸ ਦੇ ਲੜਕੇ ਮਨਦੀਪ ਸਿੰਘ ਦਾ 12 ਮਈ ਨੂੰ ਵਿਆਹ ਸੀ ਅਤੇ ਵਿਆਹ ਤੋਂ ਬਾਅਦ 12 ਮਈ ਨੂੰ ਸਾਮ ਨੂੰ ਹੀ ਸਰਕਾਰੀ ਪੈਲਸ ਨਲੀਨੀ ਵਿਖੇ ਪਾਰਟੀ ਰੱਖੀ ਹੋਈ ਸੀ। Road Accident
ਉਹ ਆਪਣੀ ਕਾਰ ਵਿੱਚ ਸਵਾਰ ਹੋ ਕੇ ਪਿੰਡ ਨੌਲੱਖਾ ਤੋਂ ਨਲੀਨੀ ਪੈਲਸ ਨੂੰ ਜਾ ਰਿਹਾ ਸੀ, ਉਸ ਦੇ ਅੱਗੇ ਅੱਗੇ ਇਨੋਵਾ ਕਾਰ ਜਿਸ ਨੂੰ ਡਰਾਈਵਰ ਬਹਾਦਰ ਸਿੰਘ ਵਾਸੀ ਖਰੌੜਾ ਚਲਾ ਰਿਹਾ ਸੀ ਜਾ ਰਹੀ ਸੀ। ਉਸ ਇਨੋਵਾ ਕਾਰ ਵਿੱਚ ਦਲਬਾਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਅੰਬਛਪਾ ਥਾਣਾ ਡੇਰਾਬਸੀ ਜਿਲ੍ਹਾ ਮੋਹਾਲੀ, ਸੁਨੀਤਾ ਦੇਵੀ ਪਤਨੀ ਦਲਬਾਰਾ ਸਿੰਘ, ਹਰਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਪਿੰਡ ਨੌਲਖਾ, ਸਨੀਤਾ, ਰਣਧੀਰ ਕੌਰ ਪਤਨੀ ਸ਼ਿੰਗਾਰਾ ਸਿੰਘ ਵਾਸੀ ਪਿੰਡ ਬਲਸੂਆ, ਰਾਜਪੁਰਾ, ਗੁਰਮੀਤ ਕੌਰ ਪਤਨੀ ਮਨਪ੍ਰੀਤ ਸਿੰਘ ਵਾਸੀ ਪਿੰਡ ਪਵਰੀ ਜਿਲ੍ਹਾ ਪਟਿਆਲਾ, ਮੀਨਾ ਦੇਵੀ ਪਤਨੀ ਹਰਭਜਨ ਸਿੰਘ ਵਾਸੀ ਸ਼ਿਮਲਾ, ਅਰਸਦੀਪ ਕੌਰ-ਰਾਮਨਦੀਪ ਕੌਰ ਦੋਨੋਂ ਪੁੱਤਰੀਆਂ ਗੁਰਪ੍ਰੀਤ ਸਿੰਘ ਵਾਸੀ ਪਿੰਡ ਚਣੋ ਬੈਠੀਆਂ ਸਨ। Road Accident
ਇਹ ਵੀ ਪੜ੍ਹੋ: ਘਰ ’ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
ਜਦੋਂ ਇਨੋਵਾ ਕਾਰ ਨਿਊ ਵੈਸਨੋ ਫੈਮਲੀ ਢਾਬਾ ਪਿੰਡ ਨਲੀਨੀ ਕਰਾਸ ਕਰਕੇ ਨਰੇਲੀ ਕੱਟ ਪਾਸ ਪੁੱਜੇ ਤਾਂ ਸਰਹਿੰਦ ਸਾਇਡ ਤੋਂ ਆ ਰਹੇ ਕੈਂਟਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਕੈਂਟਰ ਸਵਾਰ ਕੈਂਟਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਵਿੱਚ ਸੁਨੀਤਾ ਅਤੇ ਦਲਬਾਰ ਸਿੰਘ ਦੀ ਮੌਤ ਹੋ ਗਈ ਅਤੇ ਹਰਵਿੰਦਰ ਕੌਰ, ਰਣਧੀਰ ਕੌਰ, ਗੁਰਮੀਤ ਕੌਰ, ਮੀਨਾਂ ਦੇਵੀ, ਅਰਸਦੀਪ ਕੌਰ ਅਤੇ ਰਮਨਦੀਪ ਕੌਰ, ਡਰਾਈਵਰ ਬਹਾਦਰ ਸਿੰਘ ਗੰਭੀਰ ਰੂਪ ਵਿੱਚ ਜਖਮੀ ਹੋ ਗਏ, ਜਿਨਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਸੁਨੀਤਾ ਅਤੇ ਦਲਬਾਰ ਸਿੰਘ ਦੀਆਂ ਲਾਸ਼ਾਂ ਦਾ ਸਿਵਿਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ। ਕੈਂਟਰ ਚਾਲਕ ਖਿਲਾਫ ਥਾਣਾ ਮੂਲੇਪੁਰ ਵਿਖੇ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ, ਇਸ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਬਲਵਿੰਦਰ ਸਿੰਘ ਕਰ ਰਹੇ ਹਨ।